Lakhimpur Kheri Case: ਲਖੀਮਪੁਰ ਖੀਰੀ ਕਾਂਡ ਦਾ ਆਰੋਪੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਜਲਦ ਹੀ ਜੇਲ ਤੋਂ ਰਿਹਾਅ ਹੋਵੇਗਾ।ਹਾਈ ਕੋਰਟ ਦੀ ਲਖਨਊ ਬੈਂਚ ਨੇ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ।ਮੰਗਲਵਾਰ ਨੂੰ ਲਖਨਊ ਬੈਂਚ ਨੇ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਆਸ਼ੀਸ਼ ਮਿਸ਼ਰਾ 'ਤੇ ਲਖੀਮਪੁਰ ਖੀਰੀ ਜ਼ਿਲੇ ਦੇ ਤਿਕੋਨੀਆ ਪਿੰਡ 'ਚ ਪਿਛਲੇ ਸਾਲ 3 ਅਕਤੂਬਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਜੀਪ ਨਾਲ ਦਰੜ ਦੇਣ ਦਾ ਆਰੋਪ ਹੈ।


ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕਾਰ ਚੜ੍ਹ ਗਈ


ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿਖੇ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ, ਜਦੋਂ ਉਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਇੱਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਇਸ ਘਟਨਾ ਤੋਂ ਬਾਅਦ ਹੋਈ ਹਿੰਸਾ 'ਚ ਕੁਝ ਲੋਕ ਮਾਰੇ ਵੀ ਗਏ ਸਨ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਐਸਯੂਵੀ ਅਜੇ ਮਿਸ਼ਰਾ ਟੈਨੀ ਦੀ ਸੀ ਅਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਵਿੱਚ ਸਵਾਰ ਸੀ। ਕਈ ਦਿਨਾਂ ਦੀ ਹਿੰਸਾ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ