Lakhimpur Violence: ਲਖੀਮਪੁਰ ਹਿੰਸਾ ਕੇਸ 'ਚ ਚਾਰਜਸ਼ੀਟ ਦਾਖਲ, ਗ੍ਰਹਿ ਰਾਜ ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ
Lakhimpur Violence: ਲਖੀਮਪੁਰ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਪਾਈਲ ਕਰ ਦਿੱਤਾ ਹੈ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਗ੍ਰਹਿ ਰਾਜ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ।
Lakhimpur Violence: ਲਖੀਮਪੁਰ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। SIT ਨੇ CJM ਕੋਰਟ 'ਚ ਚਾਰਜਸ਼ੀਟ ਦਾਖਲ ਕੀਤੀ ਹੈ। ਆਸ਼ੀਸ਼ ਮਿਸ਼ਰਾ ਸਮੇਤ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ।
ਪਿਛਲੇ ਸਾਲ 3 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੇ ਸਮਰਥਕਾਂ ਅਤੇ ਕਿਸਾਨਾਂ ਵਿਚਾਲੇ ਝੜਪ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਾਂਚ ਅਧਿਕਾਰੀ ਨੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਅਨੁਸਾਰ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇੱਕ ਜੀਪ ਅਤੇ ਐਸਯੂਵੀ ਨੇ ਕੁਚਲ ਦਿੱਤਾ ਸੀ।
ਲਖੀਮਪੁਰ ਖੇੜੀ-ਤਿਕੁਨੀਆ ਮਾਮਲੇ ਦੀ ਚਾਰਜਸ਼ੀਟ 'ਚ ਵਰਿੰਦਰ ਸ਼ੁਕਲਾ ਦਾ ਨਾਂ ਵਧਾਇਆ ਗਿਆ ਹੈ। ਸ਼ੁਕਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਕਰੀਬੀ ਹਨ। ਪਹਿਲਾਂ 13 ਦੋਸ਼ੀ ਸੀ, ਹੁਣ 14 ਹੋ ਗਏ ਹਨ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ 'ਟੇਨੀ' ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਉਸ ਦੇ ਦਰਜਨ ਭਰ ਸਾਥੀਆਂ 'ਤੇ ਥਾਰ ਦੀ ਜੀਪ ਨਾਲ 4 ਕਿਸਾਨਾਂ ਨੂੰ ਕੁਚਲਣ ਤੇ ਉਨ੍ਹਾਂ 'ਤੇ ਗੋਲੀਆਂ ਚਲਾਉਣ ਵਰਗੇ ਕਈ ਗੰਭੀਰ ਦੋਸ਼ ਹਨ। ਇਨ੍ਹਾਂ ਦੋਸ਼ਾਂ ਤਹਿਤ ਆਸ਼ੀਸ਼ ਮਿਸ਼ਰਾ ਆਪਣੇ ਸਾਥੀਆਂ ਸਮੇਤ ਜੇਲ੍ਹ ਵਿੱਚ ਬੰਦ ਹੈ। ਕਿਸਾਨਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ 'ਤੇ ਆਸ਼ੀਸ਼ ਮਿਸ਼ਰਾ ਤੇ ਉਸ ਦੇ ਸਾਥੀਆਂ 'ਤੇ ਕਤਲ, ਹੱਤਿਆ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Watch Video: ਬੱਸ 'ਚ ਲੜਕੇ ਦੀ ਜੇਬ 'ਚੋਂ ਚੋਰੀ ਕੀਤਾ ਅਜਿਹਾ ਫੋਨ ਕਿ ਚੋਰਾਂ ਦੇ ਉੱਡ ਗਏ ਹੋਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin