Lakhimpur Kheri Case: ਅਦਾਲਤ ਤੋਂ ਮਿਲੇਗੀ ਰਾਹਤ ਜਾਂ ਝਟਕਾ! ਲਖੀਮਪੁਰ ਕੇਸ 'ਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਸੁਣਵਾਈ
Lakhimpur Case: ਅਦਾਲਤ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਦੂਜੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
Lakhimpur Kheri Case: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਅੱਜ ਸੁਣਵਾਈ ਕਰੇਗੀ। ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਦੂਜੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਅਸ਼ੀਸ਼ ਮਿਸ਼ਰਾ ਵੱਲੋਂ ਸ਼ਨੀਵਾਰ ਜ਼ਿਲ੍ਹਾ ਜੱਜ ਦੀ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ, ਜਿਸ 'ਤੇ ਅਦਾਲਤ ਅੱਜ ਸੁਣਵਾਈ ਕਰੇਗੀ।
ਦਰਅਸਲ, ਕੇਸ ਦੀ ਜਾਂਚ ਕਰ ਰਹੀ ਐਸਆਈਟੀ ਨੇ ਹਾਲ ਹੀ ਵਿੱਚ ਅਦਾਲਤ ਦੇ ਹੁਕਮਾਂ 'ਤੇ ਅਸ਼ੀਸ਼ ਮਿਸ਼ਰਾ ਸਮੇਤ ਇਸ ਕੇਸ ਵਿੱਚ ਸ਼ਾਮਲ 13 ਮੁਲਜ਼ਮਾਂ ਵਿਰੁੱਧ ਦੋਸ਼ੀ ਹੱਤਿਆ ਦੀਆਂ ਧਾਰਾਵਾਂ ਨੂੰ ਹਟਾ ਦਿੱਤਾ ਸੀ ਤੇ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਦੇ ਦੋਸ਼ ਸ਼ਾਮਲ ਕੀਤੇ ਸੀ। ਅਦਾਲਤ ਨੇ ਜਾਂਚ ਅਧਿਕਾਰੀ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਆਸ਼ੀਸ਼ ਮਿਸ਼ਰਾ ਸਮੇਤ 13 ਮੁਲਜ਼ਮਾਂ ਦਾ ਨਵੀਆਂ ਧਾਰਾਵਾਂ ਤਹਿਤ ਰਿਮਾਂਡ ਹਾਸਲ ਕੀਤਾ ਸੀ।
ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਇਹ ਗੱਲ ਕਹੀ
ਅਦਾਲਤ ਦੀ ਇਸ ਸੁਣਵਾਈ ਤੋਂ ਬਾਅਦ ਆਸ਼ੀਸ਼ ਮਿਸ਼ਰਾ ਸਮੇਤ ਸਾਰੇ ਮੁਲਜ਼ਮਾਂ ਨੂੰ ਸਾਜ਼ਿਸ਼ ਤਹਿਤ ਕਤਲ ਤੇ ਲਾਇਸੈਂਸੀ ਬੰਦੂਕ ਦੀ ਦੁਰਵਰਤੋਂ ਸਮੇਤ ਕਈ ਧਾਰਾਵਾਂ ਤਹਿਤ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਇਹ ਮਾਮਲਾ ਜ਼ਮਾਨਤ ਯੋਗ ਨਹੀਂ ਲੱਗਦਾ। ਜਿਸ ਤੋਂ ਬਾਅਦ ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
ਕੀ ਹੈ ਪੂਰਾ ਮਾਮਲਾ?
3 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਵਿਖੇ ਚਾਰ ਕਿਸਾਨਾਂ ਨੂੰ ਕਥਿਤ ਤੌਰ 'ਤੇ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ, ਜਦੋਂ ਉਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਇੱਕ ਸਮਾਗਮ ਤੋਂ ਵਾਪਸ ਆ ਰਹੇ ਸੀ।
ਪ੍ਰੋਗਰਾਮ 'ਚ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਮੌਜੂਦ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਐਸਯੂਵੀ ਅਜੇ ਮਿਸ਼ਰਾ ਟੈਨੀ ਦੀ ਸੀ ਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਵਿੱਚ ਸਵਾਰ ਸੀ। ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਕਿਸਾਨ ਹੁਣ ਕੇਂਦਰੀ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਉਹ ਵੀ ਇਸ ਮਾਮਲੇ ਵਿੱਚ ਮੁਲਜ਼ਮ ਹਨ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: