Lakhimpur Kheri Violence Case: ਮੰਗਲਵਾਰ ਰਾਤ ਭਾਰਤੀ ਕਿਸਾਨ ਯੂਨੀਅਨ 'ਚ ਟਿਕੈਤ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ 'ਤੇ ਗੋਲੀ ਚੱਲ ਗਈ। ਰਾਤ 9:30 ਵਜੇ ਦੇ ਕਰੀਬ ਕਿਸਾਨ ਆਗੂ ਦਿਲਬਾਗ ਸਿੰਘ ਦੀ ਕਾਰ 'ਤੇ 3 ਰਾਊਂਡ ਗੋਲੀਆਂ ਚਲਾਈਆਂ ਗਈਆਂ। ਇਹ ਘਟਨਾ ਗੋਲਾ ਕੋਤਵਾਲੀ ਇਲਾਕੇ ਦੇ ਪਿੰਡ ਭਦੇਂਡ ਨੇੜੇ ਵਾਪਰੀ। ਇਸ ਤੋਂ ਪਹਿਲਾਂ ਬੈਂਗਲੁਰੂ 'ਚ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ 'ਤੇ ਸਿਆਹੀ ਸੁੱਟੀ ਗਈ ਸੀ।


ਹਾਸਲ ਜਾਣਕਾਰੀ ਮੁਤਾਬਕ ਜਦੋਂ ਗੋਲੀਬਾਰ ਹੋਈ ਉਦੋਂ ਕਿਸਾਨ ਆਗੂ ਆਪਣੀ ਕਾਰ ਵਿੱਚ ਘਰ ਜਾ ਰਿਹਾ ਸੀ। ਉਸੇ ਵੇਲੇ ਬਾਈਕ ਤੋਂ ਕਾਰ ਨੂੰ ਓਵਰਟੇਕ ਕਰਦੇ  ਟਾਇਰ 'ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਤੋਂ ਬਾਅਦ ਕਾਰ ਦੇ ਸ਼ੀਸ਼ੇ 'ਤੇ ਦੋ ਰਾਉਂਡ ਫਾਇਰ ਕੀਤੇ ਗਏ। ਇਸ ਹਮਲੇ ਵਿੱਚ ਕਿਸਾਨ ਆਗੂ ਦਿਲਬਾਗ ਸਿੰਘ ਵਾਲ-ਵਾਲ ਬਚ ਗਏ। ਦਿਲਬਾਗ ਸਿੰਘ ਤਿਕੂਨੀਆ ਕੇਸ ਦਾ ਗਵਾਹ ਹੈ। ਜਿਸ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਦੋਸ਼ੀ ਹੈ।