(Source: ECI/ABP News/ABP Majha)
ਮੁੱਖ ਮੰਤਰੀ ਚੰਨੀ ਪਹੁੰਚੇ ਦਿੱਲੀ, ਰਾਹੁਲ ਗਾਂਧੀ ਨਾਲ ਲਖੀਮਪੁਰ ਜਾਣਗੇ
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ 5 ਮੈਂਬਰੀ ਵਫ਼ਦ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ। ਬੇਸ਼ੱਕ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਦੀ ਇਜਾਜਤ ਨਹੀਂ ਦਿੱਤੀ।
ਨਵੀਂ ਦਿੱਲੀ: ਲਖੀਮਪੁਰ ਖੀਰੀ ਕਾਂਡ ਨੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲੈ ਆਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਅੱਜ ਦਿੱਲੀ ਦੇ ਪਾਰਟੀ ਦਫ਼ਤਰ ਪਹੁੰਚੇ ਹਨ। ਖਬਰ ਹੈ ਕਿ ਉਹ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨਾਲ ਲਖੀਮਪੁਰ ਜਾ ਸਕਦੇ ਹਨ।
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ 5 ਮੈਂਬਰੀ ਵਫ਼ਦ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ। ਬੇਸ਼ੱਕ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਦੀ ਇਜਾਜਤ ਨਹੀਂ ਦਿੱਤੀ। ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਬੀਜੇਪੀ ਸਰਕਾਰ ਸੱਚ ਛੁਪਾ ਰਹੀ ਹੈ। ਅਸੀਂ ਲਖੀਮਪੁਰ ਪਹੁੰਚ ਕੇ ਅਸਲੀਅਤ ਜਾਣਨਾ ਚਾਹੁੰਦੇ ਹਨ।
ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਉੱਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੀਪ ਦੇ ਹੇਠਾਂ ਕੁਚਲਿਆ ਜਾ ਰਿਹਾ ਹੈ। ਭਾਜਪਾ ਨੇ ਗ੍ਰਹਿ ਮੰਤਰੀ (ਰਾਜ) ਦੇ ਪੁੱਤਰ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ 'ਤੇ ਇੱਕ ਤੋਂ ਬਾਅਦ ਇੱਕ ਹਮਲੇ ਹੋ ਰਹੇ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਅਸੀਂ ਸਰਕਾਰ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਲਖੀਮਪੁਰ ਖੀਰੀ ਦੇ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਤਿੰਨ ਲੋਕਾਂ ਦਾ ਵਫ਼ਦ ਧਾਰਾ 144 ਦੀ ਉਲੰਘਣਾ ਨਹੀਂ।
ਇਹ ਵੀ ਪੜ੍ਹੋ: Crypto fever: ਰੈਸਟੋਰੈਂਟ 'ਚ ਬਿਟਕੋਇਨ ਨਾਲ ਪੇਮੈਂਟ ਕਰ ਹੁਣ ਤੁਸੀਂ ਸਵਾਦ ਚਖੋਗੇ Bitcoin Tikka, Ethereum Butter Chicken ਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: