Lakhimpur Kheri Violence: ਲਖੀਮਪੁਰ ਖੀਰੀ ਕਾਂਡ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਨੇ 18 ਅਕਤੂਬਰ ਨੂੰ ਦੇਸ਼-ਵਿਆਪੀ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਯੁਕਤਕਿਸਾਨ ਮੋਰਚਾ ਨੇ ਕਿਸਾਨ ਜਥੇਬੰਦੀਆਂ ਨੂੰ 12 ਅਕਤੂਬਰ ਨੂੰ ਮ੍ਰਿਤਕਾਂ ਨੂੰ ਅੰਤਿਮ ਅਰਦਾਸ ਦੇ ਦਿਨ ਲਖੀਮਪੁਰ ਖੀਰੀ ਕਾਂਡ ਦੇ ਘਟਨਾਸਥਾਨ ਤਿਕੋਨਿਆ 'ਚ ਡਟਣ ਦੀ ਅਪੀਲ ਕੀਤੀ। ਜਿੱਥੋਂ ਅੱਗੇ ਦੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।


ਲਖੀਮਪੁਰ ਖੀਰੀ ਕਾਂਡ ਦੀ ਜਾਂਚ ਲਈ ਯੂਪੀ ਸਰਕਾਰ ਵੱਲੋਂ ਗਠਿਤ ਨਿਆਂਇਕ ਜਾਂਚ ਕਮਿਸ਼ਨ ਤੇ SIT ਯਾਨੀ ਵਿਸ਼ੇਸ਼ ਜਾਂਚ ਟੀਮ ਨੂੰ ਖਾਰਜ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਸੁਪਰੀਮ ਕੋਰਟ ਦੀ ਨਿਗਰਾਨੀ 'ਚ ਜਾਂਚ ਦੀ ਮੰਗ ਦੁਹਰਾਈ ਹੈ।


3 ਅਕਤੂਬਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨਿਆ ਇਲਾਕੇ 'ਚ ਹੋਈ ਹਿੰਸਾ 'ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨਾਂ ਨੂੰ ਥਾਰ ਗੱਡੀ ਨਾਲ ਟੱਕਰ ਮਾਰੀ ਸੀ। ਇਸ ਤੋਂ ਬਾਅਦ ਹਿੰਸਾ ਭੜਕ ਉੱਠੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਦਾਅਵਾ ਹੈ ਕਿ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਕਾਫ਼ਲੇ ਦੇ ਵਾਹਨ 'ਚ ਸਵਾਰ ਸੀ। ਹਾਲਾਂਕਿ ਆਸ਼ੀਸ਼ ਤੇ ਉਸ ਦੇ ਪਿਤਾ ਅਜੇ ਮਿਸ਼ਰਾ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ।


ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤ ਆਸ਼ੀਸ਼ ਮਿਸ਼ਰਾ ਅੱਜ ਜਾਂਚ ਲਈ ਪੇਸ਼ ਨਹੀਂ ਹੋਇਆ। ਸੂਤਰਾਂ ਦਾ ਕਹਿਣਾ ਹੈ ਕਿ ਉਹ ਨੇਪਾਲ ਦੌੜ ਗਿਆ ਹੈ। ਉਧਰਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਯੂਪੀ ਸਰਕਾਰ ਨੂੰ ਫਟਕਾਰ ਲਾਈ ਹੈ।


ਅਦਾਲਤ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਸਰਕਾਰ ਦਾ ਰਵੱਈਆ ਤਸੱਲੀਬਖ਼ਸ਼ ਨਹੀਂ। ਅਦਾਲਤ ਨੇ ਕਿਹਾ ਕਿ ਜੇ ਧਾਰਾ 302 ਤਹਿਤ ਕੇਸ ਕੀਤਾ ਗਿਆ ਸੀ ਤਾਂ ਮੁਲਜ਼ਮ ਹਾਲੇ ਤੱਕ ਫ਼ਰਾਰ ਕਿਉਂ ਹੈ। ਕੀ ਪੁਲਿਸ ਇਸ ਧਾਰਾ ਤਹਿਤ ਦਰਜ ਮਾਮਲਿਆਂ ਵਿੱਚ ਹਮੇਸ਼ਾਂ ਇਸੇ ਤਰ੍ਹਾਂ ਕਰਦੀ ਹੈ। ਕੇਸ ਵਿੱਚ ਵੱਡੇ ਵੱਡੇ ਨਾਮ ਸ਼ਾਮਲ ਹੋਣ ਕਾਰਨ ਇਸ ਮਾਮਲੇ ਦੀ ਜਾਂਚ ਬੜੀ ਚੌਕਸੀ ਨਾਲ ਕਰਨੀ ਪਵੇਗੀ। ਇਸ ਲਈ ਸਰਕਾਰ ਕੇਸ ਨਾਲ ਸਬੰਧ ਸਬੂਤਾਂ ਛੇੜਖਾਨੀ ਨਾ ਹੋਣ ਦਾ ਢੁਕਵਾਂ ਇੰਤਜ਼ਾਮ ਕਰੇ।


ਇਹ ਵੀ ਪੜ੍ਹੋManohar Lal Khattar: ਮੁੱਖ ਮੰਤਰੀ ਖੱਟਰ ਦਾ ਯੂ-ਟਰਨ! ਡਾਂਗਾਂ ਚੁੱਕਣ ਵਾਲਾ ਬਿਆਨ ਲਿਆ ਵਾਪਸ


 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/


 


https://apps.apple.com/in/app/811114904