Lakhimpur Kheri violence : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਗਵਾਹ ਪ੍ਰਭਜੋਤ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਮਲੇ ਦੇ ਸਮੇਂ ਪ੍ਰਭਜੋਤ ਆਪਣੇ ਭਰਾ ਸਰਵਜੀਤ ਸਿੰਘ ਨਾਲ ਮੁੰਡਨ ਸਮਾਗਮ ਵਿੱਚ ਗਿਆ ਹੋਇਆ ਸੀ। ਰਸਤੇ ਵਿੱਚ ਬੈਠੇ ਕੁਝ ਵਿਅਕਤੀਆਂ ਨੇ ਉਸ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਾਲਾਂਕਿ ਇਸ ਹਮਲੇ 'ਚ ਬਚ ਗਿਆ ਹੈ। ਉਸ ਨੇ ਪੁਲੀਸ ਨੂੰ ਸ਼ਿਕਾਇਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਤੇ ਰਾਕੇਟ ਹਮਲੇ ਮਗਰੋਂ ਐਸਐਚਓ ਦਾ ਤਬਾਦਲਾ
ਫਿਲਹਾਲ ਪ੍ਰਭਜੋਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਪਰ ਕੋਈ ਖ਼ਤਰਾ ਨਹੀਂ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਪ੍ਰਭਜੋਤ ਨੇ ਦੋਸ਼ ਲਾਇਆ ਕਿ ਇਹ ਹਮਲਾ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਅਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਕਰੀਬੀ ਸਾਥੀਆਂ ਨੇ ਕੀਤਾ ਹੈ। ਹਾਲਾਂਕਿ ਪੁਲਿਸ ਉਸ ਦੇ ਬਿਆਨ ਨਾਲ ਸਹਿਮਤ ਨਹੀਂ ਹੈ।
ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਖੀਮਪੁਰ ਦੇ ਐਸਪੀ ਸੰਜੀਵ ਸੁਮਨ ਨੇ ਦੱਸਿਆ ਕਿ ਇਹ ਦੋ ਗੁੱਟਾਂ ਦੀ ਪੁਰਾਣੀ ਦੁਸ਼ਮਣੀ ਦਾ ਮਾਮਲਾ ਹੈ। ਇਸ ਦਾ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਫਿਲਹਾਲ ਟਿਕੂਨੀਆ ਥਾਣੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਆਸ਼ੀਸ਼ ਮਿਸ਼ਰਾ ਖਿਲਾਫ ਆਇਦ ਕੀਤੇ ਗਏ ਦੋਸ਼
ਆਸ਼ੀਸ਼ ਮਿਸ਼ਰਾ ਖਿਲਾਫ ਆਇਦ ਕੀਤੇ ਗਏ ਦੋਸ਼
ਲਖੀਮਪੁਰ ਖੇੜੀ ਕੇਸ ਵਿੱਚ 6 ਦਸੰਬਰ ਨੂੰ ਏਡੀਜੇ ਫਸਟ ਦੀ ਅਦਾਲਤ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਸਮੇਤ ਸਾਰੇ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਉਸ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਮੋਟਰ ਵਹੀਕਲ ਐਕਟ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 16 ਦਸੰਬਰ ਤੋਂ ਹੋਵੇਗੀ। ਇਸ ਤਹਿਤ ਕੇਸ ਵਿੱਚ ਪਛਾਣੇ ਗਏ ਗਵਾਹਾਂ ਨੂੰ ਅਦਾਲਤ ਵਿੱਚ ਬੁਲਾ ਕੇ ਉਨ੍ਹਾਂ ਦੀ ਗਵਾਹੀ ਹੋਣੀ ਹੁੰਦੀ ਹੈ।
ਜਾਣੋ ਪੂਰਾ ਮਾਮਲਾ
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਕਿਸਾਨ ਅੰਦੋਲਨ ਦੌਰਾਨ 3 ਅਕਤੂਬਰ 2021 ਨੂੰ ਲਖੀਮਪੁਰ ਵਿੱਚ ਇੱਕ ਪ੍ਰੋਗਰਾਮ ਰੱਖਿਆ ਸੀ। ਕਿਸਾਨ ਉਨ੍ਹਾਂ ਦਾ ਵਿਰੋਧ ਕਰਨਾ ਚਾਹੁੰਦੇ ਸਨ। ਇਸ ਦੌਰਾਨ ਟਿਕੁਨੀਆ ਥਾਣਾ ਖੇਤਰ ਵਿੱਚ ਇਨ੍ਹਾਂ ਕਿਸਾਨਾਂ ਨਾਲ ਹਿੰਸਾ ਵੀ ਹੋਈ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਇਹ ਹਿੰਸਾ ਕਰਵਾਈ। ਇਸ ਵਿੱਚ ਕਿਸਾਨਾਂ ਨੂੰ ਥਾਰ ਜੀਪ ਨੇ ਕੁਚਲ ਦਿੱਤਾ। ਇਸ ਘਟਨਾ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਬਾਅਦ ਵਿੱਚ ਜਦੋਂ ਹਿੰਸਾ ਹੋਈ ਤਾਂ ਚਾਰ ਹੋਰ ਲੋਕ ਮਾਰੇ ਗਏ।