Lakhimpur Kheri Case: ਯੂਪੀ ਦੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਐਤਵਾਰ ਨੂੰ ਮਾਮਲੇ ਦੀ ਜਾਂਚ ਲਈ ਮੌਕੇ 'ਤੇ ਪਹੁੰਚੀ। ਦੱਸ ਦਈਏ ਕਿ ਪਿਛਲੇ ਐਤਵਾਰ ਨੂੰ ਤਿਕੁਨੀਆ ਖੇਤਰ ਵਿੱਚ ਭਾਜਪਾ ਨੇਤਾਵਾਂ, ਮਜ਼ਦੂਰਾਂ ਅਤੇ ਕਿਸਾਨਾਂ ਵਿਚਕਾਰ ਹਿੰਸਕ ਝੜਪ ਹੋਈ, ਜਿਸ 'ਚ ਚਾਰ ਕਿਸਾਨਾਂ ਸਮੇਤ ਅੱਠ ਮਾਰੇ ਗਏ। ਇਸ ਦੇ ਨਾਲ ਹੀ ਆਸ਼ੀਸ਼ ਮਿਸ਼ਰਾ ਦੀ ਪੁਲਿਸ ਹਿਰਾਸਤ 'ਤੇ ਸੋਮਵਾਰ ਨੂੰ ਲਖੀਮਪੁਰ ਅਦਾਲਤ 'ਚ ਸੁਣਵਾਈ ਹੋਵੇਗੀ। ਪੁਲਿਸ ਅਦਾਲਤ ਤੋਂ ਆਸ਼ੀਸ਼ ਦੇ ਰਿਮਾਂਡ ਦੀ ਮੰਗ ਕਰੇਗੀ।
ਇਸ ਤੋਂ ਪਹਿਲਾਂ ਐਤਵਾਰ ਦੁਪਹਿਰ ਨੂੰ ਪੁਲਿਸ ਮਾਮਲੇ ਦੀ ਜਾਂਚ ਲਈ ਮੌਕੇ 'ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਦੰਗੇ ਵਾਲੀ ਥਾਂ ਦੇ ਨੇੜੇ ਲਗਾਏ ਗਏ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ। ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਦੌਰਾਨ ਉਸ ਨੇ ਪੈਟਰੋਲ ਪੰਪ 'ਤੇ ਮੌਜੂਦ ਹੋਣ ਦਾ ਜ਼ਿਕਰ ਕੀਤਾ ਸੀ। ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਜੈ ਮਿਸ਼ਰਾ ਦਾ ਬੇਟਾ ਆਸ਼ੀਸ਼ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਡੀਆਈਜੀ ਉਪੇਂਦਰ ਅਗਰਵਾਲ, ਸੀਓ ਗੋਲਾ ਸੰਜੇ ਨਾਥ ਤਿਵਾੜੀ ਸਮੇਤ ਸਮੁੱਚੀ ਟੀਮ ਮੌਕੇ 'ਤੇ ਆਸ਼ੀਸ਼ ਮਿਸ਼ਰਾ ਦੇ ਬਿਆਨਾਂ ਦੀ ਜਾਂਚ ਕਰਨ ਲਈ ਮੌਜੂਦ ਸੀ।
ਘਟਨਾ ਤੋਂ ਬਾਅਦ ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਕਿਸਾਨਾਂ ਨੂੰ ਆਸ਼ੀਸ਼ ਮਿਸ਼ਰਾ ਦੀ ਕਾਰ ਨਾਲ ਲਤਾੜਿਆ ਗਿਆ। ਇਸ ਤੋਂ ਬਾਅਦ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਪਾ ਪ੍ਰਧਾਨ ਅਖਿਲੇਸ਼ ਯਾਦਵ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪਿਛਲੇ ਦਿਨ ਲਖੀਮਪੁਰ ਖੀਰੀ ਦਾ ਦੌਰਾ ਕੀਤਾ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਗਿਆ, ਜਿੱਥੇ ਸਰਕਾਰ ਅਤੇ ਯੂਪੀ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਗਈ।
ਆਸ਼ੀਸ਼ ਨੂੰ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ
ਅਖੀਰ ਵਿੱਚ ਆਸ਼ੀਸ਼ ਮਿਸ਼ਰਾ ਸ਼ਨੀਵਾਰ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਤੋਂ 12 ਘੰਟਿਆਂ ਲਈ ਪੁੱਛਗਿੱਛ ਕੀਤੀ ਗਈ ਅਤੇ ਜਵਾਬ ਦਿੱਤੇ ਗਏ। ਅਖੀਰ ਪੁਲਿਸ ਨੇ ਦੇਰ ਰਾਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ। ਸੂਤਰਾਂ ਮੁਤਾਬਕ ਆਸ਼ੀਸ਼ 3 ਅਕਤੂਬਰ ਨੂੰ 2:36 ਤੋਂ 3:30 ਤੱਕ ਕਿੱਥੇ ਸੀ, ਇਸ ਦਾ ਜਵਾਬ ਨਹੀਂ ਦੇ ਸਕਿਆ। ਇਸ ਦੇ ਨਾਲ ਹੀ ਕ੍ਰਾਈਮ ਬ੍ਰਾਂਚ ਵੱਲੋਂ ਪਹਿਲੀ ਵਾਰ ਤਲਬ ਕੀਤੇ ਜਾਣ ਤੋਂ ਬਾਅਦ ਉਹ ਪੇਸ਼ ਨਹੀਂ ਹੋਇਆ, ਜਿਸ ਤੋਂ ਬਾਅਦ ਉਸ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ: Mahindra XUV700 Booking: ਬੁਕਿੰਗ ਦੇ ਦੂਜੇ ਦਿਨ Mahindra ਐਕਸਯੂਵੀ 700 ਦਾ ਜਲਵਾ, ਹੁਣ ਤਕ ਬੁਕ ਹੋਈ 9500 ਕਰੋੜ ਰੁਪਏ ਦੀ ਐਸਯੂਵੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/