Lakhimpur Kheri Violence: ਲਖੀਮਪੁਰ ਖੀਰੀ ਕਾਂਡ ਬਾਰੇ ਵੱਡੀ ਖਬਰ, ਮੰਤਰੀ ਦਾ ਪੁੱਤਰ ਨਹੀਂ ਹੋਇਆ ਪੇਸ਼, ਸੁਪਰੀਮ ਕੋਰਟ ਦੀ ਸਖਤੀ
ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਨੂੰ ਅੱਜ ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁੱਛ ਪੜਤਾਲ ਲਈ ਸਵੇਰੇ 10 ਵਜੇ ਬੁਲਾਇਆ ਗਿਆ ਸੀ ਪਰ ਉਹ ਨਹੀਂ ਪਹੁੰਚਿਆ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਉਪੇਂਦਰ ਅਗਰਵਾਲ, ਜੋ ਜਾਂਚ ਟੀਮ ਦੀ ਅਗਵਾਈ ਕਰ ਰਹੇ ਹਨ।
ਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਖੂਨੀ ਕਾਂਡ ਵਿੱਚ ਨਵਾਂ ਮੋੜ ਆਇਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤ ਆਸ਼ੀਸ਼ ਮਿਸ਼ਰਾ ਅੱਜ ਜਾਂਚ ਲਈ ਪੇਸ਼ ਨਹੀਂ ਹੋਇਆ। ਸੂਤਰਾਂ ਦਾ ਕਹਿਣਾ ਹੈ ਕਿ ਉਹ ਨੇਪਾਲ ਦੌੜ ਗਿਆ ਹੈ। ਉਧਰ, ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਯੂਪੀ ਸਰਕਾਰ ਨੂੰ ਫਟਕਾਰ ਲਾਈ ਹੈ।
ਅਦਾਲਤ ਨੇ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਸਰਕਾਰ ਦਾ ਰਵੱਈਆ ਤਸੱਲੀਬਖ਼ਸ਼ ਨਹੀਂ। ਅਦਾਲਤ ਨੇ ਕਿਹਾ ਕਿ ਜੇ ਧਾਰਾ 302 ਤਹਿਤ ਕੇਸ ਕੀਤਾ ਗਿਆ ਸੀ ਤਾਂ ਮੁਲਜ਼ਮ ਹਾਲੇ ਤੱਕ ਫ਼ਰਾਰ ਕਿਉਂ ਹੈ। ਕੀ ਪੁਲਿਸ ਇਸ ਧਾਰਾ ਤਹਿਤ ਦਰਜ ਮਾਮਲਿਆਂ ਵਿੱਚ ਹਮੇਸ਼ਾਂ ਇਸੇ ਤਰ੍ਹਾਂ ਕਰਦੀ ਹੈ। ਕੇਸ ਵਿੱਚ ਵੱਡੇ ਵੱਡੇ ਨਾਮ ਸ਼ਾਮਲ ਹੋਣ ਕਾਰਨ ਇਸ ਮਾਮਲੇ ਦੀ ਜਾਂਚ ਬੜੀ ਚੌਕਸੀ ਨਾਲ ਕਰਨੀ ਪਵੇਗੀ। ਇਸ ਲਈ ਸਰਕਾਰ ਕੇਸ ਨਾਲ ਸਬੰਧ ਸਬੂਤਾਂ ਛੇੜਖਾਨੀ ਨਾ ਹੋਣ ਦਾ ਢੁਕਵਾਂ ਇੰਤਜ਼ਾਮ ਕਰੇ।
ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਨੂੰ ਅੱਜ ਲਖੀਮਪੁਰ ਹਿੰਸਾ ਮਾਮਲੇ ਵਿੱਚ ਪੁੱਛ ਪੜਤਾਲ ਲਈ ਸਵੇਰੇ 10 ਵਜੇ ਬੁਲਾਇਆ ਗਿਆ ਸੀ ਪਰ ਉਹ ਨਹੀਂ ਪਹੁੰਚਿਆ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਉਪੇਂਦਰ ਅਗਰਵਾਲ, ਜੋ ਜਾਂਚ ਟੀਮ ਦੀ ਅਗਵਾਈ ਕਰ ਰਹੇ ਹਨ, ਸਮੇਂ ਸਿਰ ਦਫਤਰ ਪਹੁੰਚ ਗਏ ਹਨ।
ਆਸ਼ੀਸ਼ ਨੂੰ ਸ਼ੁੱਕਰਵਾਰ ਸਵੇਰੇ 10 ਵਜੇ ਪੁਲੀਸ ਲਾਈਨ ਆਉਣ ਲਈ ਕਿਹਾ ਗਿਆ ਸੀ ਤੇ ਇਸ ਸਬੰਧ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਸੀ। ਇਸ ਦੌਰਾਨ ਖ਼ਬਰਾਂ ਤੋਂ ਪਤਾ ਲੱਗਦਾ ਹੈ ਕਿ ਆਸ਼ੀਸ਼ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ ਤੇ ਫ਼ਰਾਰ ਹੈ। ਯੂਪੀ ਪੁਲੀਸ ਦੀਆਂ ਕਈ ਟੀਮਾਂ ਉਸ ਦੀ ਭਾਲ ਕਰ ਰਹੀਆਂ ਹਨ। ਸ਼ੱਕ ਹੈ ਕਿ ਉਹ ਨੇਪਾਲ ਭੱਜ ਹੈ।
ਇਹ ਵੀ ਪੜ੍ਹੋ: Manohar Lal Khattar: ਮੁੱਖ ਮੰਤਰੀ ਖੱਟਰ ਦਾ ਯੂ-ਟਰਨ! ਡਾਂਗਾਂ ਚੁੱਕਣ ਵਾਲਾ ਬਿਆਨ ਲਿਆ ਵਾਪਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: