(Source: ECI/ABP News/ABP Majha)
ਲਖੀਮਪੁਰ ਖੀਰੀ ‘ਚ ਮ੍ਰਿਤਕ ਕਿਸਾਨਾਂ ਦੀ ਯਾਦ 'ਚ ਅਸਥੀ ਕਲਸ਼ ਯਾਤਰਾ
ਕਿਸਾਨਾਂ ਨੇ ਕਿਹਾ ਕਿ ਉਹ ਵਾਰ-ਵਾਰ ਸਰਕਾਰ ਤੋਂ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵਾਰ-ਵਾਰ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਹਰ ਵਾਰ ਅਸਫਲ ਹੋ ਰਹੀ ਹੈ।
ਸੋਨੀਪਤ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੀ ਯਾਦ ਵਿੱਚ ਅਸਥੀ ਕਲਸ਼ ਯਾਤਰਾ ਕੀਤੀ ਜਾ ਰਹੀ ਹੈ। ਸੋਨੀਪਤ ਜ਼ਿਲ੍ਹੇ 'ਚ ਅੱਜ ਉਸੇ ਅਸਥੀ ਕਲਸ਼ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਕਲਸ਼ ਯਾਤਰਾ ਸੋਨੀਪਤ ਦੀ ਛੋਟੂ ਰਾਮ ਧਰਮਸ਼ਾਲਾ ਤੋਂ ਸ਼ੁਰੂ ਹੋਈ। ਉੱਥੇ ਮੌਜੂਦ ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਕਲਸ਼ ਯਾਤਰਾ 24 ਨੂੰ ਸਮਾਪਤ ਹੋਵੇਗੀ, ਜੋ ਸੋਨੀਪਤ ਜ਼ਿਲ੍ਹੇ ਤੋਂ ਹੁੰਦੀ ਹੋਈ ਕਸਬਾ ਖਰਖੌਦਾ ਤੇ ਫਿਰ ਗੋਹਾਨਾ ਤੇ ਫਿਰ ਸੋਨੀਪਤ ਦੀ ਰਾਏ ਤੇ ਸਿੰਘੂ ਸਰਹੱਦ ਤੱਕ ਜਾ ਕੇ ਸਮਾਪਤ ਹੋਵੇਗੀ।
ਕਿਸਾਨਾਂ ਨੇ ਕਿਹਾ ਕਿ ਉਹ ਵਾਰ-ਵਾਰ ਸਰਕਾਰ ਤੋਂ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵਾਰ-ਵਾਰ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਹਰ ਵਾਰ ਅਸਫਲ ਹੋ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕੇਂਦਰੀ ਮੰਤਰੀ ਵਿਰੁੱਧ ਛੇਤੀ ਤੋਂ ਛੇਤੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਸੀ। ਇਸ ਵਿੱਚ 4 ਕਿਸਾਨਾਂ ਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲਿਆ ਸੀ। ਇਸ ਦੇ ਨਾਲ ਹੀ ਉਹ ਵਾਰ-ਵਾਰ ਕੇਂਦਰ ਸਰਕਾਰ ਤੋਂ ਕੇਂਦਰੀ ਮੰਤਰੀ 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਕਾਰਨ ਹੁਣ ਮਰਨ ਵਾਲੇ ਕਿਸਾਨਾਂ ਲਈ ਅਸਥੀ ਕਲਸ਼ ਯਾਤਰਾ ਕੀਤੀ ਜਾ ਰਹੀ ਹੈ। ਇਹ ਯਾਤਰਾ ਦੇਸ਼ ਭਰ ਵਿੱਚ ਕੱਢੀ ਜਾ ਰਹੀ ਹੈ।
ਸੋਨੀਪਤ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਸ਼ਰਧਾਂਜਲੀ ਸਭਾ ਵਿੱਚ ਨਹੀਂ ਪਹੁੰਚ ਸਕੇ, ਉਨ੍ਹਾਂ ਲਈ ਇਹ ਯਾਤਰਾ ਕੀਤੀ ਗਈ ਹੈ। ਇਸ ਦੇ ਨਾਲ ਹੀ, ਜਦੋਂ ਤੱਕ ਇਹ ਤਿੰਨ ਖੇਤੀਬਾੜੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਇਸੇ ਤਰ੍ਹਾਂ ਅੰਦੋਲਨ ਜਾਰੀ ਰਹੇਗਾ। ਕਲਸ਼ ਯਾਤਰਾ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਸਾਡੇ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਲਖੀਮਪੁਰ ਖੀਰੀ ਵਿੱਚ ਜੀਪ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ ਗਈ। ਸਰਕਾਰ ਅਜੇ ਤੱਕ ਕੇਂਦਰੀ ਮੰਤਰੀ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕੀ।
ਇਹ ਵੀ ਪੜ੍ਹੋ: CRDL ਲਖਨਊ ਦੇ ਵਿਗਿਆਨਿਆਂ ਨੇ ਡੇਂਗੂ ਦੇ ਇਲਾਜ ਲਈ ਬਣਾਈ ਐਂਟੀ-ਵਾਇਰਲ ਦਵਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: