ਪੜਚੋਲ ਕਰੋ

ਲਖੀਮਪੁਰ ਖੀਰੀ ਕਾਂਡ ਖਿਲਾਫ ਦੇਸ਼ ਭਰ 'ਚ ਉਬਾਲ, ਐਕਸ਼ਨ ਮੋਡ 'ਚ ਯੋਗੀ ਸਰਕਾਰ, ਅੱਜ ਪੇਸ਼ ਹੋਏਗਾ ਕੇਂਦਰੀ ਮੰਤਰੀ ਦਾ ਮੁੰਡਾ

ਆਈਜੀ ਲਕਸ਼ਮੀ ਸਿੰਘ ਨੇ ਕਿਹਾ ਕਿ ਜੇਕਰ ਆਸ਼ੀਸ਼ ਮਿਸ਼ਰਾ ਨੇ ਸੰਮਨਾਂ ਦੀ ਤਾਮੀਲ ਨਾ ਕੀਤੀ ਤਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ।

ਲਖੀਮਪੁਰ ਖੀਰੀ: ਦੇਸ਼ ਭਰ ਵਿੱਚ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਬਣੇ ਮਾਹੌਲ ਮਗਰੋਂ ਬੀਜੇਪੀ ਸਰਕਾਰ ਲਗਾਤਾਰ ਬੈਕਫੁੱਟ 'ਤੇ ਆ ਗਈ ਹੈ। ਚੁਫੇਰਿਓਂ ਅਲੋਚਨਾ ਮਗਰੋਂ ਆਖਰ ਯੂਪੀ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪੁੱਛ-ਗਿੱਛ ਲਈ ਅੱਜ 10 ਵਜੇ ਕ੍ਰਾਈਮ ਬ੍ਰਾਂਚ ਦੇ ਦਫ਼ਤਰ ’ਚ ਤਲਬ ਕੀਤਾ ਹੈ। ਇਸ ਸਬੰਧੀ ਵੀਰਵਾਰ ਨੂੰ ਹੀ ਉਸ ਦੇ ਘਰ ਬਾਹਰ ਨੋਟਿਸ ਚਿਪਕਾਇਆ ਗਿਆ ਸੀ।

ਉਧਰ ਆਈਜੀ ਲਕਸ਼ਮੀ ਸਿੰਘ ਨੇ ਕਿਹਾ ਕਿ ਜੇਕਰ ਆਸ਼ੀਸ਼ ਮਿਸ਼ਰਾ ਨੇ ਸੰਮਨਾਂ ਦੀ ਤਾਮੀਲ ਨਾ ਕੀਤੀ ਤਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ। ਇਸ ਤੋਂ ਇਲਾਵਾ 3 ਅਕਤੂਬਰ ਨੂੰ ਵਾਪਰੀ ਘਟਨਾ ਸਬੰਧੀ ਪੁਲਿਸ ਨੇ ਵੀਰਵਾਰ ਨੂੰ ਦੋ ਵਿਅਕਤੀਆਂ ਲਵਕੁਸ਼ ਤੇ ਆਸ਼ੀਸ਼ ਪਾਂਡੇ ਨੂੰ ਪੁੱਛ-ਪੜਤਾਲ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਵੇਂ ਉਸ ਥਾਰ ਜੀਪ ’ਚ ਸਵਾਰ ਸਨ ਜਿਸ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪਿੱਛੋਂ ਦੀ ਦਰੜ ਦਿੱਤਾ ਸੀ।

ਇਸ ਤੋਂ ਪਹਿਲਾਂ ਯੋਗੀ ਸਰਕਾਰ ਨੇ ਇਸ ਤੋਂ ਪਹਿਲਾਂ ਬੁੱਧਵਾਰ ਦੇਰ ਰਾਤ ਨੋਟੀਫਿਕੇਸ਼ਨ ਜਾਰੀ ਕਰਕੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਲਈ ਅਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਪ੍ਰਦੀਪ ਕੁਮਾਰ ਸ੍ਰੀਵਾਸਤਵ ਦੀ ਅਗਵਾਈ ਹੇਠ ਇਕ ਮੈਂਬਰੀ ਕਮਿਸ਼ਨ ਬਣਾਇਆ ਹੈ। ਕਮਿਸ਼ਨ ਨੂੰ ਮਾਮਲੇ ਦੀ ਜਾਂਚ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਸਰਕਾਰ ਉਸ ਦੇ ਕਾਰਜਕਾਲ ਦੇ ਸਮੇਂ ’ਚ ਬਦਲਾਅ ਵੀ ਕਰ ਸਕਦੀ ਹੈ।

ਇਸ ਦੌਰਾਨ ਏਡੀਜੀਪੀ (ਲਖਨਊ ਜ਼ੋਨ) ਐਸਐਨ ਸੁਬੋਧ ਨੇ ਪੁਲਿਸ ਲਾਈਨਜ਼ ਦਾ ਦੌਰਾ ਕੀਤਾ ਜਿਥੇ ਦੋਵੇਂ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਸੀ। ਐੱਸਯੂਵੀ ’ਚੋਂ ਕਾਰਤੂਸਾਂ ਦੇ ਦੋ ਖੋਲ ਮਿਲੇ ਹਨ ਤੇ ਫੋਰੈਂਸਿਕ ਟੀਮ ਉਨ੍ਹਾਂ ਦੀ ਪੜਤਾਲ ਕਰ ਰਹੀ ਹੈ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਡੀਆਈਜੀ (ਹੈੱਡਕੁਆਰਟਰ) ਉਪੇਂਦਰ ਅਗਰਵਾਲ ਦੀ ਅਗਵਾਈ ਹੇਠ 9 ਮੈਂਬਰੀ ਜਾਂਚ ਟੀਮ ਬਣਾਈ ਹੈ ਜੋ ਮੰਤਰੀ ਦੇ ਪੁੱਤਰ ਤੇ ਹੋਰਾਂ ਖ਼ਿਲਾਫ਼ ਦਰਜ ਐਫਆਈਆਰ ਦੀ ਜਾਂਚ ਕਰੇਗੀ। ਪੁਲਿਸ ਮੁਤਾਬਕ ਤਿੰਨ ਮੁਲਜ਼ਮ ਥਾਂ ’ਤੇ ਹੀ ਮਾਰੇ ਗਏ ਸਨ ਜਦਕਿ ਬਾਕੀ ਦੇ ਚਾਰ ’ਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget