Lal Krishna Advani: ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, AIIMS ਹਸਪਤਾਲ 'ਚ ਕਰਵਾਇਆ ਭਰਤੀ
Lal Krishna Advani admitted to AIIMS: ਉਮਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤ ਰਤਨ ਲਾਲਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਏਮਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।
Lal Krishna Advani admitted to Delhi AIIMS: ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਉਮਰ ਸੰਬੰਧੀ ਪਰੇਸ਼ਾਨੀ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਦੇ ਜੀਰੀਆਟ੍ਰਿਕ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਅਡਵਾਨੀ ਨੂੰ ਉਨ੍ਹਾਂ ਦੀ ਸਿਹਤ 'ਤੇ ਨੇੜਿਓਂ ਨਿਗਰਾਨੀ ਰੱਖਣ ਲਈ ਸਾਵਧਾਨੀ ਦੇ ਤੌਰ 'ਤੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ।
ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਅਜੇ ਸਾਹਮਣੇ ਨਹੀਂ ਆਈ ਹੈ। ਏਮਜ਼ ਦੇ ਡਾਕਟਰਾਂ ਅਤੇ ਮੈਡੀਕਲ ਮਾਹਰਾਂ ਵੱਲੋਂ ਅਡਵਾਨੀ ਦਾ ਮੈਡੀਕਲ ਬੁਲੇਟਿਨ ਜਲਦੀ ਹੀ ਜਾਰੀ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਇਸੇ ਸਾਲ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ‘ਭਾਸ਼ਣ ਬਾਅਦ 'ਚ'... ਲੋਕ ਸਭਾ ਸਪੀਕਰ ਬਣਦੇ ਹੀ ਬਿਰਲਾ ਨੇ ਹਰਸਿਮਰਤ ਬਾਦਲ ਨੂੰ ਝਿੜਕਿਆ! ਵੇਖੋ VIDEO
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀ ਮੌਜੂਦ ਸਨ। ਅਡਵਾਨੀ ਦੀ ਖ਼ਰਾਬ ਸਿਹਤ ਨੂੰ ਦੇਖਦਿਆਂ ਉਨ੍ਹਾਂ ਦੀ ਰਿਹਾਇਸ਼ 'ਤੇ ਹੀ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ।
ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਕਰਾਚੀ, ਮੌਜੂਦਾ ਪਾਕਿਸਤਾਨ ਵਿੱਚ ਹੋਇਆ ਸੀ। ਉਨ੍ਹਾਂ ਨੇ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਮੈਂ 12 ਸਤੰਬਰ 1947 ਨੂੰ ਪਾਕਿਸਤਾਨ ਛੱਡਿਆ ਸੀ। ਉਨ੍ਹਾਂ ਦੇ ਆਉਣ ਤੋਂ ਇੱਕ ਮਹੀਨੇ ਬਾਅਦ ਉਨ੍ਹਾਂ ਦਾ ਪਰਿਵਾਰ ਭਾਰਤ ਆਇਆ ਸੀ। ਤੁਹਾਨੂੰ ਦੱਸ ਦਈਏ ਕਿ ਲਾਲ ਕ੍ਰਿਸ਼ਨ ਅਡਵਾਨੀ ਦੀ ਇੱਕ ਬੇਟੀ ਪ੍ਰਤਿਭਾ ਅਡਵਾਨੀ ਅਤੇ ਇੱਕ ਬੇਟਾ ਜਯੰਤ ਅਡਵਾਨੀ ਹੈ। ਅਡਵਾਨੀ ਦੇ ਧੀ ਅਤੇ ਪੁੱਤ ਦੋਵੇਂ ਹੀ ਰਾਜਨੀਤੀ ਤੋਂ ਦੂਰ ਹਨ।