Udhampur Landslide : ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਇੱਕ ਕੱਚਾ ਘਰ ਢਹਿ ਗਿਆ, ਜਿਸ ਵਿੱਚ 2 ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਮਾਮਲਾ ਊਧਮਪੁਰ ਜ਼ਿਲ੍ਹੇ ਦੇ ਮੁੱਠਲ ਇਲਾਕੇ ਦੇ ਪਿੰਡ ਸਮੋਲ ਦਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ।

ਭਾਰੀ ਮੀਂਹ ਤੋਂ ਬਾਅਦ ਸੂਬੇ ਦੇ ਕਈ ਇਲਾਕਿਆਂ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ 'ਚ ਵੱਧ ਗਈਆਂ ਹਨ। ਪ੍ਰਸ਼ਾਸਨ ਅਜਿਹੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਉੱਥੇ ਹੀ ਸ਼ੁੱਕਰਵਾਰ ਸ਼ਾਮ ਨੂੰ ਕਟੜਾ ਜ਼ਿਲੇ 'ਚ ਵੈਸ਼ਨੋ ਦੇਵੀ ਮੰਦਰ ਨੇੜੇ ਭਾਰੀ ਮੀਂਹ ਕਾਰਨ ਅਚਾਨਕ ਹੜ੍ਹ ਆ ਗਿਆ। ਇਸ ਤੋਂ ਬਾਅਦ ਸ਼ਰਧਾਲੂਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੜ੍ਹਾਂ ਤੋਂ ਬਾਅਦ ਪ੍ਰਸ਼ਾਸਨ ਨੇ ਅਹਿਤਿਆਤ ਵਜੋਂ ਸ਼ਰਧਾਲੂਆਂ ਦੀ ਆਵਾਜਾਈ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।

ਰਾਮਬਨ ਜ਼ਿਲ੍ਹੇ ਵਿੱਚ ਫਟਿਆ ਬੱਦਲ 

ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਨੀਰਾ ਇਲਾਕੇ 'ਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਸੀ। ਇਸ ਤੋਂ ਇਲਾਵਾ ਭਾਰੀ ਮੀਂਹ ਤੋਂ ਬਾਅਦ ਬੱਦਲ ਫਟਣ ਕਾਰਨ ਮਹਾਰ ਵਿਚ ਦੋ ਔਰਤਾਂ ਦੇ ਰੁੜ੍ਹ ਜਾਣ ਦੀ ਸੂਚਨਾ ਸਾਹਮਣੇ ਆਈ ਸੀ। ਹੜ੍ਹ ਦੀ ਸਥਿਤੀ ਕਾਰਨ ਕਈ ਵਾਹਨ ਵੀ ਵਹਿ ਗਏ ਅਤੇ ਕਈ ਘਰਾਂ ਨੂੰ ਨੁਕਸਾਨ ਪੁੱਜਾ।

ਪ੍ਰਸ਼ਾਸਨ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ 

ਇਸ ਤੋਂ ਬਾਅਦ ਪੁਲਿਸ, ਐਸਡੀਆਰਐਫ ਅਤੇ ਸਥਾਨਕ ਲੋਕਾਂ ਨੇ ਮਿਲ ਕੇ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਲਾਪਤਾ ਔਰਤਾਂ ਦੀ ਪਛਾਣ ਸਕੀਨਾ ਬੇਗਮ ਅਤੇ ਰੋਜ਼ਾ ਬਾਨੋ ਵਜੋਂ ਹੋਈ ਹੈ। ਇਸ ਘਟਨਾ ਵਿੱਚ ਤਿੰਨ ਬੱਚਿਆਂ ਦਾ ਤਾਂ ਬਚਾਅ ਹੋ ਗਿਆ ਪਰ ਔਰਤ ਅਤੇ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਇਹ ਲੋਕ ਤੇਜ਼ ਵਹਾਅ ਵਿੱਚ ਰੁੜ੍ਹ ਗਏ।


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।