Landslide in Sikkim: ਦੇਸ਼ ਦੇ ਉੱਤਰੀ ਰਾਜਾਂ ਵਿੱਚ ਜਿੱਥੇ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਆਮ ਜਨਜੀਵਨ ਨੂੰ ਕਾਫੀ ਪਰੇਸ਼ਾਨੀ ਵਿੱਚ ਪਾ ਦਿੱਤਾ ਹੈ। ਸਿੱਕਮ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਸ਼ਟਰੀ ਰਾਜਮਾਰਗ 'ਤੇ ਜ਼ਮੀਨ ਖਿਸਕਣ ਕਾਰਨ ਫਸੇ 8 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਭਾਰਤੀ ਫੌਜ ਨੇ ਜ਼ਮੀਨ ਖਿਸਕਣ ਕਾਰਨ ਦੱਬੇ ਲੋਕਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ। ਜਿਸ ਵਿੱਚ ਫੌਜ ਨੇ ਦੱਬੇ 8 ਲੋਕਾਂ ਨੂੰ ਬਚਾਇਆ ਅਤੇ ਇਲਾਜ ਲਈ ਫੌਜੀ ਹਸਪਤਾਲ ਭੇਜ ਦਿੱਤਾ। ਜਿਸ ਵਿੱਚ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ।
NH ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ਖਿਸਕਣ ਦੀ ਇਹ ਘਟਨਾ ਗੰਗਟੋਕ-ਨਾਥੁਲਾ ਹਾਈਵੇਅ 'ਤੇ 17ਵੇਂ ਮੀਲ ਦੇ ਆਸ-ਪਾਸ ਏਜੀ ਕੰਸਟ੍ਰਕਸ਼ਨ ਕੰਪਨੀ ਦੇ ਮੈਸ ਰੂਮ 'ਚ ਵਾਪਰੀ, ਜਿਸ 'ਚ ਕੁਝ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਦੇ ਹੀ ਫੌਜ ਨੇ ਮੋਰਚਾ ਸੰਭਾਲ ਲਿਆ ਅਤੇ ਬਲੈਕ ਕੈਟ ਡਵੀਜ਼ਨ ਦੀ ਟੀਮ ਨੂੰ ਆਪਣੇ ਬਚਾਅ ਕਾਰਜ ਵਿੱਚ ਜੁਟਾਇਆ।
ਜ਼ਮੀਨ ਖਿਸਕਣ ਤੋਂ ਬਾਅਦ ਫੌਜ ਦੀ ਟੀਮ ਨੇ ਮਲਬੇ ਹੇਠੋਂ ਕੁਲ ਅੱਠ ਲੋਕਾਂ ਨੂੰ ਬਚਾਇਆ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਫੌਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਰਨ ਵਾਲੇ ਵਿਅਕਤੀ ਦੀ ਪਛਾਣ 35 ਸਾਲਾ ਕਾਲੂ ਤਮਾਂਗ ਵਜੋਂ ਹੋਈ ਹੈ, ਜੋ ਅਰੁਣਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ।