ਪੜਚੋਲ ਕਰੋ

ਕੋਰੋਨਾ ਦੀ ਬਿਪਤਾ 'ਚ ਦੁਨੀਆ ਭਰ 'ਚ ਸਹਾਰਾ ਬਣਿਆ 'ਗੁਰੂ ਦਾ ਲੰਗਰ', ਹੁਣ ‘ਲੰਗਰ ਔਨ ਵ੍ਹੀਲ’ ਸੇਵਾ ਸ਼ੁਰੂ

ਲੌਕਡਾਊਨ ਦੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ, ਪਰ ਇਸ ਦੇ ਬਾਵਜੂਦ ਆਮਦਨੀ ਦੀ ਘਾਟ ਤੇ ਘੱਟ ਰਹੇ ਵਿੱਤੀ ਸਾਧਨਾਂ ਨੇ ਲੋਕਾਂ ਨੂੰ ਡੂੰਘੀ ਨਿਰਾਸ਼ਾ ਤੇ ਪ੍ਰੇਸ਼ਾਨੀ ਦੀ ਸਥਿਤੀ ਵਿੱਚ ਧੱਕਿਆ ਹੈ। ਇਸ ਲਈ ਸਿੱਖਾਂ ਵੱਲੋਂ ਸ਼ੁਰੂ ਕੀਤੇ ਗਏ ਲੰਗਰ ਵੱਡਾ ਸਹਾਰਾ ਬਣ ਰਹੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਗੁਰਦੁਆਰਿਆਂ ਦੀਆਂ ਕੰਧਾਂ ਤੋਂ ਪਾਰ ਕਮਿਊਨਿਟੀ ਰਸੋਈਆਂ ਰਾਹੀਂ ਭੋਜਨ ਪਰੋਸਣ ਦੀ ਰਵਾਇਤ ਨੂੰ ਅੱਗੇ ਤੋਰਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਨੇ ਸੋਮਵਾਰ ਨੂੰ ਬੇਸਹਾਰਾ ਲੋਕਾਂ ਨੂੰ ਭੋਜਨ ਤੇ ਪਾਣੀ ਮੁਹੱਈਆ ਕਰਵਾਉਣ ਲਈ ‘ਲੰਗਰ ਔਨ ਵ੍ਹੀਲਜ਼’ (Langar on Wheels) ਦੀ ਸ਼ੁਰੂਆਤ ਕੀਤੀ। 15 ਗੱਡੀਆਂ ਕਰਨਗੀਆਂ ਇਹ ਕੰਮ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿਨ ਵੇਲੇ ਬੰਗਲਾ ਸਾਹਿਬ ਦੇ ਗੁਰਦੁਆਰੇ ਤੋਂ 15 ਵੈਨਾਂ ਰਵਾਨਾ ਹੋਣਗੀਆਂ। ਸ਼ਹਿਰ ਦੀਆਂ ਕਈ ਥਾਂਵਾਂ 'ਤੇ ਲੋਕਾਂ ਨੂੰ ਭੋਜਨ ਵੰਡਿਆ (Food for the Needy) ਜਾਵੇਗਾ। ਇਹ ਪਹਿਲ ਦਿੱਲੀ ਦੇ ਹਰ ਕੋਨੇ ਵਿੱਚ ਗਰੀਬ ਲੋਕਾਂ ਤੱਕ ਪਹੁੰਚਣ ਲਈ ਕੀਤੀ ਗਈ ਹੈ। ਸਿਰਸਾ ਨੇ ਅੱਗੇ ਕਿਹਾ ਕਿ ਜੇਕਰ ਲੋਕਾਂ ਨੂੰ ਸਹੀ ਭੋਜਨ ਮੁਹੱਈਆ ਨਾ ਕੀਤਾ ਗਿਆ ਤਾਂ ਉਹ ਪ੍ਰੇਸ਼ਾਨ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਵਾਅਦਾ ਲੌਕਡਾਊਨ (Lockdown) ਦੌਰਾਨ ਕਈ ਐਨਜੀਓਜ਼ ਤੇ ਸੰਸਥਾਵਾਂ ਨੇ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਕੀਤਾ ਸੀ। ਇਸ ਤੋਂ ਬਾਅਦ ਸੇਵਾਵਾਂ ਵਾਪਸ ਲੈ ਲਈਆਂ ਸੀ। ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਇਸ ਸਮੇਂ ਇਹ ਪਹਿਲ ਇੱਕ ਮਹੀਨੇ ਲਈ ਕੀਤੀ ਗਈ ਹੈ। ਲੋੜ ਪੈਣ 'ਤੇ ਇਸ ਨੂੰ ਵੀ ਵਧਾਇਆ ਜਾ ਸਕਦਾ ਹੈ।
ਕਮੇਟੀ ਨੇ ਕਿਹਾ ਕਿ ਭੋਜਨ ਦੀ ਮੰਗ ਦਾ ਪਤਾ ਲਾਉਣ ਲਈ ਉਹ ਸਿੱਖ ਨੇਤਾਵਾਂ, ਸਰਕਾਰੀ ਅਧਿਕਾਰੀਆਂ ਤੇ ਸਬੰਧਤ ਖੇਤਰਾਂ ਦੀਆਂ ਵਸਨੀਕ ਭਲਾਈ ਸੰਸਥਾਵਾਂ ਨਾਲ ਸੰਪਰਕ ਵਿੱਚ ਰਹੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਮੰਗ ਵਧਦੀ ਹੈ ਤਾਂ ਹੋਰ ਭੋਜਨ ਕਿਸੇ ਵੀ ਥਾਂ ‘ਤੇ ਪਹੁੰਚਾਇਆ ਜਾਵੇਗਾ। ਲੋੜਵੰਦ ਵਿਅਕਤੀਆਂ ਲਈ ਖਾਣ-ਪੀਣ ਤੇ ਪਾਣੀ ਦੇ ਪ੍ਰਬੰਧਾਂ ਨੂੰ ਉਜਾਗਰ ਕਰਨ ਵਾਲੇ ਬੈਨਰਾਂ ਵਾਲੀਆਂ ਵੈਨ ਵੀ ਵੱਖ-ਵੱਖ ਥਾਂਵਾਂ ਜਿਵੇਂ ਰੇਲਵੇ ਸਟੇਸ਼ਨਾਂ ਤੇ ਬੱਸ ਸਟੈਂਡਾਂ 'ਤੇ ਲਾਈਆਂ ਜਾਣਗੀਆਂ। ਲੋੜਵੰਦਾਂ ਨੂੰ ਸਮਾਜਿਕ ਦੂਰੀਆਂ ਨਾਲ ਢੁਕਵੀਂ ਥਾਂ 'ਤੇ ਲੰਗਰ ਵਰਤਾਏ ਜਾਣਗੇ। ਕਮੇਟੀ ਦੇ ਜਨਰਲ ਸੱਕਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ‘ਲੰਗਰ ਔਨ ਵ੍ਹੀਲਜ਼’ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ ਕਿਉਂਕਿ ਬਹੁਤੇ ਗਰੀਬ ਲੋਕਾਂ ਲਈ ਨੇੜੇ ਦੇ ਗੁਰਦੁਆਰੇ ਨੂੰ ਲੱਭਣਾ ‘ਅਵਚਨਕਾਰੀ’ ਸੀ। ਹੁਣ, ਅਸੀਂ ਫੈਸਲਾ ਕੀਤਾ ਹੈ ਕਿ ਜਿੱਥੇ ਲੋਕ ਹਨ, ਉੱਥੇ ਲੰਗਰ ਪਹੁੰਚਾਇਆ ਜਾਵੇ।" ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤੋਂ ਪਹਿਲਾਂ ਪ੍ਰਵਾਸੀ ਮਜ਼ਦੂਰਾਂ ਲਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਲਗਪਗ 10 ਸਥਾਨਾਂ 'ਤੇ ਸਾਮਾਨ ਕਮਿਊਨਿਟੀ ਰਸੋਈ ਦੀ ਸ਼ੁਰੂਆਤ ਕੀਤੀ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget