Jammu and Kashmir : ਜੰਮੂ-ਕਸ਼ਮੀਰ 'ਚ ਇਨ੍ਹੀਂ ਦਿਨੀਂ ਰੋਜ਼ਾਨਾ ਅੱਤਵਾਦੀ ਸਰਹੱਦ 'ਤੇ ਘੁਸਪੈਠ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਕਸ਼ਮੀਰ 'ਚ ਜਿੱਥੇ ਨੌਸ਼ਹਿਰਾ ਸੈਕਟਰ 'ਚ ਫੌਜ ਨੇ ਘੁਸਪੈਠ ਕਰ ਰਹੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੰਗਲਵਾਰ ਨੂੰ ਸੋਪੋਰ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।


ਜੰਮੂ-ਕਸ਼ਮੀਰ ਪੁਲਿਸ (Jammu Kashmir Police ) ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਸੋਪੋਰ ਪੁਲਿਸ (Sopore Police) ਨੇ ਸੁਰੱਖਿਆ ਬਲਾਂ ਦੁਆਰਾ ਚਲਾਏ ਗਏ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਮੰਗਲਵਾਰ ਨੂੰ ਇੱਕ ਹਾਈਬ੍ਰਿਡ ਲਸ਼ਕਰ ਦੇ ਅੱਤਵਾਦੀ ਅਤੇ ਇੱਕ ਓਜੀਡਬਲਯੂ ਨੂੰ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਰਿਪੋਰਟ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।




ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਹਾਈਬ੍ਰਿਡ ਅੱਤਵਾਦੀ ਅਤੇ ਓਜੀਡਬਲਯੂ ਤੋਂ ਪੁੱਛਗਿੱਛ ਕਰਕੇ ਜਾਣਕਾਰੀ ਇਕੱਠੀ ਕਰਕੇ ਉਨ੍ਹਾਂ ਦੇ ਸਾਥੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਘਾਟੀ ਵਿਚ ਉਨ੍ਹਾਂ ਦੇ ਅਪਰੇਸ਼ਨ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਕਿਸੇ ਵੀ ਵੱਡੀ ਅੱਤਵਾਦੀ ਘਟਨਾ ਨੂੰ ਰੋਕਿਆ ਜਾ ਸਕੇ।

 

 ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸ ਨੇ ਵਿਜੀਲੈਂਸ ਦਫ਼ਤਰ ਦੇ ਸਾਹਮਣੇ ਹੀ ਲਾਇਆ ਪੱਕਾ ਮੋਰਚਾ , ਥਰਡ ਡਿਗਰੀ ਤਸ਼ੱਦਦ ਦਾ ਡਰ

ਦੱਸ ਦੇਈਏ ਕਿ ਭਾਰਤੀ ਫੌਜ ਨੇ ਕੰਟਰੋਲ ਰੇਖਾ ਦੇ ਨੌਸ਼ਹਿਰਾ ਸੈਕਟਰ ਵਿੱਚ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਾਕਿਸਤਾਨ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜਾਣਕਾਰੀ ਮੁਤਾਬਕ 22-23 ਅਗਸਤ ਦੀ ਦਰਮਿਆਨੀ ਰਾਤ ਨੂੰ ਅੱਤਵਾਦੀਆਂ ਨੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ ਦੇ ਨੇੜੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਤਾਇਨਾਤ ਭਾਰਤੀ ਜਵਾਨਾਂ ਨੇ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ।