Jammu Kashmir Terrorist Arrest : ਭਾਰਤੀ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਜੰਮੂ-ਕਸ਼ਮੀਰ ਦੇ ਰਫੀਆਬਾਦ ਅਤੇ ਸੋਪੋਰ ਇਲਾਕਿਆਂ 'ਚ ਸੁਰੱਖਿਆ ਬਲਾਂ ਅਤੇ ਵੀ.ਆਈ.ਪੀਜ਼ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਗ੍ਰਿਫਤਾਰ ਅੱਤਵਾਦੀ ਦੀ ਪਛਾਣ ਹੰਦਵਾੜਾ ਨਿਵਾਸੀ ਰਿਜ਼ਵਾਨ ਸ਼ਫੀ ਲੋਨ ਵਜੋਂ ਹੋਈ ਹੈ।

ਭਾਰਤੀ ਸੈਨਾ ਦੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਖਾਸ ਇਨਪੁਟਸ 'ਤੇ ਕਾਰਵਾਈ ਕਰਦੇ ਹੋਏ ਰਫੀਆਬਾਦ ਫੌਜ ਨੇ ਰਫੀਆਬਾਦ ਪੁਲਿਸ ਦੇ ਨਾਲ ਰੋਹਮਾ ਵਿੱਚ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਅਤੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ ਇੱਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ। ਫੌਜ ਦੀ ਤਰਫੋਂ ਕਿਹਾ ਗਿਆ ਕਿ ਇਹ ਅੱਤਵਾਦੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲਈਟੀ) ਲਈ ਕੰਮ ਕਰ ਰਿਹਾ ਸੀ ਅਤੇ ਰਫੀਆਬਾਦ ਅਤੇ ਸੋਪੋਰ ਖੇਤਰਾਂ ਵਿੱਚ ਸੁਰੱਖਿਆ ਬਲਾਂ ਅਤੇ ਵੀਆਈਪੀਜ਼ ਉੱਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ। ਗ੍ਰਿਫਤਾਰ ਅੱਤਵਾਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

 

ਦੱਸ ਦਈਏ ਕਿ ਘਾਟੀ 'ਚ ਅੱਤਵਾਦੀਆਂ ਦੀ ਭਾਲ 'ਚ ਸੁਰੱਖਿਆ ਬਲ ਲਗਾਤਾਰ ਸਰਚ ਆਪਰੇਸ਼ਨ ਚਲਾ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਸਫਲਤਾ ਵੀ ਮਿਲ ਰਹੀ ਹੈ। 11 ਮਈ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੋਰਾ ਜ਼ਿਲਿਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਹਾਲਾਂਕਿ ਇਸ ਦੌਰਾਨ ਦੋ ਅੱਤਵਾਦੀ ਫਰਾਰ ਹੋ ਗਏ ਸਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏਕੇ-47 ਰਾਈਫਲ, 3 ਮੈਗਜ਼ੀਨ ਬਰਾਮਦ ਹੋਏ ਹਨ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।