ਰਾਜ ਸਭਾ ਦੀਆਂ ਸੀਟਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ
Last date to withdraw nominations : ਪੰਜ ਰਾਜ ਸਭਾ ਦੀਆਂ ਸੀਟਾਂ ਲਈ ਪੰਜਾਬ ਵੱਲੋਂ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਗਈਆਂ ਹਨ।
Last date to withdraw nominations : ਪੰਜ ਰਾਜ ਸਭਾ ਦੀਆਂ ਸੀਟਾਂ ਲਈ ਪੰਜਾਬ ਵੱਲੋਂ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਗਈਆਂ ਹਨ। 'ਆਪ’ ਵੱਲੋਂ ਸੰਦੀਪ ਪਾਠਕ, ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਅੱਜ ਇਹਨਾਂ ਨਾਮਜ਼ਦਗੀ ਪੱਤਰਾਂ ਨੂੰ ਵਾਪਸ ਲੈ ਸਕਣ ਦਾ ਆਖਰੀ ਮੌਕਾ ਹੈ। ਪਾਰਟੀ ਆਪਣੇ ਕਿਸੇ ਉਮੀਦਵਾਰ ਦੀ ਨਾਮਜ਼ਦਗੀ ਵਾਪਸ ਲੈ ਸਕਦੀ ਹੈ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸ ਤੋਂ ਬਾਅਦ ਸ਼ਾਮ 5 ਵਜੇ ਰਾਜ ਸਭਾ ਦੀਆਂ ਸੀਟਾਂ ਲਈ ਨਤੀਜੇ ਐਲਾਨੇ ਜਾਣਗੇ।
ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਵਿੱਚੋਂ ਜਿਨ੍ਹਾਂ ਵਿੱਚੋਂ ਪੰਜ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਹੇ ਹਨ।
ਆਪ ਨੇ ਇਹਨਾਂ ਨਾਵਾਂ 'ਤੇ ਲਾਈ ਹੈ ਮੋਹਰ
ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਵੀ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕਰ ਰਹੇ ਹਨ। ਦੱਸ ਦਈਏ ਕਿ 'ਆਪ' ਵੱਲੋਂ ਹਾਲੇ ਤੱਕ ਉਮੀਦਵਾਰਾਂ ਦੇ ਨਾਮ ਨਾ ਐਲਾਨੇ ਜਾਣ 'ਤੇ ਤੰਜ ਕਸੇ ਜਾ ਰਹੇ ਹਨ ਅਤੇ ਉਮੀਦਵਾਰ ਪੰਜਾਬ ਦੇ ਹੀ ਐਲਾਨੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ।