Latest Breaking News Live 14 October 2024: ਰਾਜਸਥਾਨ 'ਚ ਵਾਪਰੇ ਸੁਭਾਸ਼ ਸਾਹੂ ਹੱਤਿਆਕਾਂਡ ਦੇ 4 ਦੋਸ਼ੀ ਕਾਬੂ, ਪੰਚਾਇਤੀ ਚੋਣਾਂ ਨੂੰ ਲੈਕੇ HC 'ਚ ਸੁਣਵਾਈ ਅੱਜ, ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ

Latest Breaking News Live: ਰਾਜਸਥਾਨ 'ਚ ਵਾਪਰੇ ਸੁਭਾਸ਼ ਸਾਹੂ ਹੱਤਿਆਕਾਂਡ ਦੇ 4 ਦੋਸ਼ੀ ਕਾਬੂ, ਪੰਚਾਇਤੀ ਚੋਣਾਂ ਨੂੰ ਲੈਕੇ HC 'ਚ ਸੁਣਵਾਈ ਅੱਜ, ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ

ABP Sanjha Last Updated: 14 Oct 2024 11:34 AM
ਹੁਣ CRPF ਦੀ Z ਕੈਟੇਗਰੀ ਦੀ ਸੁਰੱਖਿਆ ਘੇਰੇ 'ਚ ਰਹਿਣਗੇ ਚਿਰਾਗ ਪਾਸਵਾਨ, IB ਦੇ ਅਲਰਟ ਤੋਂ ਬਾਅਦ ਬਦਲਾਅ

Chirag Paswan Security Changed: ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ ਧੜੇ) ਦੇ ਮੁਖੀ ਚਿਰਾਗ ਪਾਸਵਾਨ ਦੀ ਸੁਰੱਖਿਆ ਵਿੱਚ ਬਦਲਾਅ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਨੂੰ ਸੀਆਰਪੀਐਫ ਦੀ Z ਕੈਟੇਗਰੀ ਦੀ ਸੁਰੱਖਿਆ ਦਿੱਤੀ ਹੈ। ਇਸ ਤੋਂ ਪਹਿਲਾਂ ਚਿਰਾਗ ਦੀ ਸੁਰੱਖਿਆ ਲਈ ਐੱਸਐੱਸਬੀ ਕਮਾਂਡੋ ਤਾਇਨਾਤ ਸਨ। ਦਰਅਸਲ, ਇਹ ਬਦਲਾਅ ਆਈਬੀ ਦੀ ਧਮਕੀ ਰਿਪੋਰਟ ਤੋਂ ਬਾਅਦ ਕੀਤਾ ਗਿਆ ਹੈ।

7 ਸਾਲ 4 ਮਹੀਨੇ ਬਾਅਦ ਜੰਮੂ-ਕਸ਼ਮੀਰ 'ਚੋਂ ਹਟਿਆ ਰਾਸ਼ਟਰਪਤੀ ਸ਼ਾਸਨ! ਹੁਣ ਉਮਰ ਅਬਦੁੱਲਾ ਸਾਂਭਣਗੇ ਰਾਜ!

Jammu-Kashmir President Rule Revoked: ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਗਿਆ, ਜਿਸ ਨਾਲ ਕੇਂਦਰ ਸ਼ਾਸਤ ਪ੍ਰਦੇਸ਼ 'ਚ ਨਵੀਂ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਹਸਤਾਖਰ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, "ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 (2019 ਦਾ 34) ਦੀ ਧਾਰਾ 73 ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ, ਭਾਰਤ, ਜੰਮੂ ਅਤੇ ਕਸ਼ਮੀਰ ਦੇ ਸੰਵਿਧਾਨ ਦੇ ਅਨੁਛੇਦ 239 ਅਤੇ 239ਏ ਦੇ ਨਾਲ ਪੜ੍ਹਿਆ ਗਿਆ।" ਮੁੱਖ ਮੰਤਰੀ ਦੀ ਨਿਯੁਕਤੀ ਤੋਂ ਤੁਰੰਤ ਪਹਿਲਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਬੰਧ ਵਿੱਚ 31 ਅਕਤੂਬਰ, 2019 ਦਾ ਹੁਕਮ, ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੀ ਧਾਰਾ 54 ਦੇ ਤਹਿਤ ਰੱਦ ਕਰ ਦਿੱਤਾ ਗਿਆ ਹੈ।"

Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਜਾਣੋ ਅਗਲੇ ਦਿਨਾਂ ਦਾ ਹਾਲ

Punjab Weather Update: ਪੰਜਾਬ ਵਿੱਚ ਆਉਣ ਵਾਲੇ ਹਫ਼ਤੇ ਦੌਰਾਨ ਮੌਸਮ ਸਾਫ਼ ਰਹੇਗਾ। ਮੀਂਹ ਅਤੇ ਤੂਫਾਨ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ, ਜੋ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਬਠਿੰਡਾ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਹੁਣ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.9 ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਨਾਲ ਹੀ ਇਹ 33.8 ਡਿਗਰੀ ਤੱਕ ਪਹੁੰਚ ਗਿਆ ਹੈ।

ਪਿਛੋਕੜ

Latest Breaking News Live 14 October 2024: ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸਾਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੁਹਾਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।


ਰਾਜਸਥਾਨ 'ਚ ਵਾਪਰੇ ਸੁਭਾਸ਼ ਸਾਹੂ ਹੱਤਿਆਕਾਂਡ ਦੇ 4 ਦੋਸ਼ੀ ਕਾਬੂ, ਪੁੱਛਗਿੱਛ ਦੌਰਾਨ ਹੋਇਆ ਵੱਡਾ ਖੁਲਾਸਾ


 


Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ ਹੈ।


ਪੰਚਾਇਤੀ ਚੋਣਾਂ ਨੂੰ ਲੈਕੇ ਹਾਈਕੋਰਟ 'ਚ ਸੁਣਵਾਈ ਅੱਜ, 700 ਦੇ ਕਰੀਬ ਪਟੀਸ਼ਨਾਂ ਹੋਈਆਂ ਦਾਖਲ, ਜਾਣੋ ਪੂਰਾ ਮਾਮਲਾ


 


Donald Trump Third assassination Attempt: ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਕਮਲਾ ਹੈਰਿਸ ਅਤੇ ਡੋਨਾਲਡ ਟਰੰਪ ਲਗਾਤਾਰ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਤੀਜੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਟਰੰਪ 'ਤੇ ਜਾਨਲੇਵਾ ਹਮਲਾ ਹੋਇਆ। ਹਾਲਾਂਕਿ ਉਹ ਸੁਰੱਖਿਅਤ ਹਨ। ਇਸ ਵਾਰ ਟਰੰਪ 'ਤੇ ਜਾਨਲੇਵਾ ਹਮਲਾ ਕਰਨ ਆਇਆ ਵਿਅਕਤੀ ਸਾਬਕਾ ਰਾਸ਼ਟਰਪਤੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਫੜਿਆ ਗਿਆ।


ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਹੱਤਿਆ ਕਰਨ ਪਹੁੰਚਿਆ ਵਿਅਕਤੀ, ਇਦਾਂ ਬਚੀ ਜਾਨ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.