Latest Breaking News Live 24 October 2024: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਐਕਸ਼ਨ 'ਚ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ
Latest Breaking News Live 24 October 2024: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਐਕਸ਼ਨ 'ਚ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ
LIVE
Background
Latest Breaking News Live 24 October 2024: ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ ਹੈ। ਬਠਿੰਡਾ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਹਾਲਾਂਕਿ ਸਵੇਰੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਜਾਰੀ ਹੈ। ਦਿਨ-ਰਾਤ ਦੇ ਫਰਕ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਪ੍ਰਦੂਸ਼ਣ ਨੂੰ ਲੈਕੇ ਜਾਰੀ ਕੀਤਾ ਆਰੇਂਜ ਅਲਰਟ
Death Threat to Salman Khan: ਮੁੰਬਈ ਪੁਲਿਸ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਮੁੰਬਈ ਪੁਲਿਸ ਦੀ ਇਕ ਟੀਮ ਨੇ ਜਮਸ਼ੇਦਪੁਰ ਤੋਂ ਉਸ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਸਲਮਾਨ ਖਾਨ ਨੂੰ ਧਮਕੀ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁੰਬਈ ਪੁਲਿਸ ਮੁਤਾਬਕ ਮੁੰਬਈ ਟਰੈਫਿਕ ਪੁਲਿਸ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਸੀ। ਇਹ ਸੁਨੇਹਾ ਮਿਲਣ ਮਗਰੋਂ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੰਬਈ ਪੁਲਿਸ ਨੇ ਕਿਹਾ, "ਜਮਸ਼ੇਦਪੁਰ ਵਿੱਚ ਸਥਾਨਕ ਪੁਲਿਸ ਦੀ ਮਦਦ ਨਾਲ ਜਾਂਚ ਕੀਤੀ ਗਈ ਅਤੇ ਧਮਕੀ ਭਰਿਆ ਸੰਦੇਸ਼ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਉਸਨੂੰ ਮੁੰਬਈ ਲਿਆਂਦਾ ਜਾਵੇਗਾ।"
ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 40 ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨਾਂ ਸੂਚੀ 'ਚ ਪਹਿਲੇ ਸਥਾਨ 'ਤੇ ਰੱਖਿਆ ਗਿਆ ਹੈ। ਜਦਕਿ ਦੂਜੇ ਨੰਬਰ 'ਤੇ ਮਨੀਸ਼ ਸਿਸੋਦੀਆ ਦਾ ਨਾਂ ਹੈ ਅਤੇ ਤੀਜੇ ਨੰਬਰ 'ਤੇ ਸੀਐੱਮ ਭਗਵੰਤ ਮਾਨ ਦਾ ਨਾਂ ਹੈ। ਇਸ ਤੋਂ ਬਾਅਦ ਸੰਜੇ ਸਿੰਘ ਅਤੇ ਡਾਕਟਰ ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।
AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਪੰਜਾਬ 'ਚ 4 ਸੀਟਾਂ 'ਤੇ ਹੋਣਗੀਆਂ 13 ਨਵੰਬਰ ਨੂੰ ਜ਼ਿਮਨੀ ਚੋਣਾਂ
ਝੋਨੇ ਦੀ ਲਿਫਟਿੰਗ ਦਾ ਮਾਮਲਾ ਪਹੁੰਚਿਆ ਹਾਈਕੋਰਟ, FCI ਸਮੇਤ ਸੂਬੇ ਤੇ ਕੇਂਦਰ ਨੂੰ ਨੋਟਿਸ, 29 ਅਕਤੂਬਰ ਨੂੰ ਹੋਵੇਗੀ ਸੁਣਵਾਈ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਕਈ ਦਿਨਾਂ ਤੋਂ ਗਰਮਾ ਰਿਹਾ ਹੈ। ਅੱਠ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ 25 ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਹੈ।
Punjab Politics: ਅਕਾਲੀ ਦਲ ਲਈ ਇੱਕ ਹੋਰ ਵੱਡਾ ਝਟਕਾ ! ਸਾਬਕਾ ਮੰਤਰੀ ਨੇ ਛੱਡਿਆ ਪਾਰਟੀ ਦਾ ਸਾਥ, ਹੁਣ ਭਾਜਪਾ ਨਾਲ ਜੁੜੀਆਂ ਮੋਹ ਦੀਆਂ ਤੰਦਾਂ
Punjab News: ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਅਕਾਲੀ ਦਲ ਠੰਡਲ ਦੇ ਜਾਣ ਨਾਲ ਪਾਰਟੀ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਕਿਆਸ ਲਗਾਏ ਜਾ ਰਹੇ ਸਨ ਕਿ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ ਅਤੇ ਉਨ੍ਹਾਂ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਹੁਣ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਸੋਹਣ ਸਿੰਘ ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ, ਜਿੱਥੇ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਪਹੁੰਚ ਰਹੇ ਹਨ।
SHO Arshpreet Kaur Grewal: ਕੈਪਟਨ ਅਮਰਿੰਦਰ ਨੇ ਜਿਸ ਮਹਿਲਾ ਥਾਣੇਦਾਰ ਦੀਆਂ ਤਾਰੀਫਾਂ ਦੇ ਬੰਨ੍ਹੇ ਸੀ ਪੁਲ, ਉਹੀ ਨਿਕਲੀ ਰਿਸ਼ਵਤਖੋਰ? SHO ਅਰਸ਼ਦੀਪ ਗਰੇਵਾਲ ਖਿਲਾਫ ਐਕਸ਼ਨ
SHO Arshpreet Kaur Grewal: ਪੰਜਾਬ ਦੇ ਮੋਗਾ 'ਚ ਰਿਸ਼ਵਤ ਲੈ ਕੇ ਨਸ਼ਾ ਤਸਕਰੀ ਦੇ ਦੋਸ਼ੀ ਨੂੰ ਛੱਡਣ ਵਾਲੀ ਮਹਿਲਾ ਐਸਐਚਓ ਨੂੰ ਮੁਅੱਤਲ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦੇ ਨਾਲ ਹੀ ਦੋ ਥਾਣਿਆਂ ਦੇ ਮੁਨਸ਼ੀਆਂ ਨੂੰ ਵੀ ਝਟਕਾ ਦਿੱਤਾ ਗਿਆ ਹੈ। ਡੀਐਸਪੀ ਨੇ ਉਨ੍ਹਾਂ ਨੂੰ ਮੁਅੱਤਲ ਕਰਕੇ ਐਫਆਈਆਰ ਦਰਜ ਕੀਤੀ ਹੈ। ਯਾਦ ਰਹੇ ਮੁਲਜ਼ਮ ਮਹਿਲਾ ਐਸਐਚਓ ਕੋਰੋਨਾ ਦੌਰਾਨ ਫਰੰਟਲਾਈਨ ਯੋਧੇ ਵਜੋਂ ਮਸ਼ਹੂਰ ਹੋਈ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਲ 'ਤੇ ਉਸ ਦਾ ਹੌਸਲਾ ਵਧਾਇਆ ਸੀ।
ਹਾਸਲ ਜਾਣਕਾਰੀ ਮੁਤਾਬਕ ਦੋਸ਼ ਹੈ ਕਿ ਮਹਿਲਾ ਐਸਐਚਓ ਨੇ ਦੋ ਮੁਨਸ਼ੀਆਂ ਨਾਲ ਮਿਲ ਕੇ ਤਿੰਨ ਨਸ਼ਾ ਤਸਕਰਾਂ ਨੂੰ ਫੜਿਆ ਸੀ। ਫਿਰ ਉਨ੍ਹਾਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਗਿਆ। ਹੁਣ ਤਿੰਨੋਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਮੋਗਾ ਦੇ ਡੀਐਸਪੀ ਰਮਨਦੀਪ ਸਿੰਘ ਵੱਲੋਂ ਥਾਣਾ ਕੋਟ ਈਸੇ ਖਾਂ ਵਿੱਚ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਕੋਟ ਈਸੇ ਖਾਂ ਥਾਣੇ ਵਿੱਚ ਤਾਇਨਾਤ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੇ 1 ਅਕਤੂਬਰ ਨੂੰ ਨਾਕੇ ’ਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਉਸ ਦਾ ਨਾਮ ਅਮਰਜੀਤ ਸਿੰਘ ਸੀ। ਉਹ ਕੋਟ ਈਸੇ ਖਾਂ ਦੇ ਦਾਤੇਵਾਲਾ ਰੋਡ ਦਾ ਰਹਿਣ ਵਾਲਾ ਸੀ।

Sukhbir Badal: ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਅਕਾਲੀ ਦਲ ਨੂੰ ਨਹੀਂ ਸੁੱਝ ਰਿਹਾ ਕੋਈ ਰਾਹ, ਭੂੰਦੜ ਦੀ ਕਮਾਨ ਹੇਠ ਹੋਏਗਾ ਵੱਡਾ ਫੈਸਲਾ
Sukhbir Badal: ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਕਟ ਨਾਲ ਜੂਝ ਰਹੇ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹਾਲਾਤ ਇਹ ਬਣ ਗਏ ਹਨ ਕਿ ਅਕਾਲੀ ਦਲ ਦੇ ਕਈ ਲੀਡਰ ਜ਼ਿਮਨੀ ਚੋਣਾਂ ਨਾ ਲੜਨ ਤੱਕ ਦੀ ਸਲਾਹ ਦੇਣ ਲੱਗੇ ਹਨ। ਇਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮੀਟਿੰਗਾਂ ਦਾ ਦੌਰ ਜਾਰੀ ਹੈ ਪਰ ਅਕਾਲੀ ਦਲ ਨੂੰ ਕੋਈ ਰਾਹ ਨਹੀਂ ਲੱਭ ਰਿਹਾ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ। ਇਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਲੰਘੇ ਦਿਨ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।