Latest Breaking News Live 24 October 2024: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਐਕਸ਼ਨ 'ਚ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ

Latest Breaking News Live 24 October 2024: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਹੋਇਆ ਵਾਧਾ, ਐਕਸ਼ਨ 'ਚ ਮੁੰਬਈ ਪੁਲਿਸ, ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, AAP ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ

ABP Sanjha Last Updated: 24 Oct 2024 01:36 PM

ਪਿਛੋਕੜ

Latest Breaking News Live 24 October 2024: ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ...More

ਝੋਨੇ ਦੀ ਲਿਫਟਿੰਗ ਦਾ ਮਾਮਲਾ ਪਹੁੰਚਿਆ ਹਾਈਕੋਰਟ, FCI ਸਮੇਤ ਸੂਬੇ ਤੇ ਕੇਂਦਰ ਨੂੰ ਨੋਟਿਸ, 29 ਅਕਤੂਬਰ ਨੂੰ ਹੋਵੇਗੀ ਸੁਣਵਾਈ, ਜਾਣੋ ਪੂਰਾ ਮਾਮਲਾ

Punjab News:  ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਕਈ ਦਿਨਾਂ ਤੋਂ ਗਰਮਾ ਰਿਹਾ ਹੈ। ਅੱਠ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ 25 ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਹੈ।