Latest Breaking News Live Blog on 2 October: ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, ਰਾਮ ਰਹੀਮ ਨੂੰ ਤਿੰਨ ਸ਼ਰਤਾਂ 'ਤੇ ਮਿਲੀ 20 ਦਿਨਾਂ ਦੀ ਪੈਰੋਲ, ਵਿਦੇਸ਼ੀ ਧਰਤੀ 'ਤੇ ਹੋਈ ਇੱਕ ਹੋਰ ਨੌਜਵਾਨ ਦੀ ਮੌਤ
Latest Breaking News Live Blog on 2 October: ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, ਰਾਮ ਰਹੀਮ ਨੂੰ ਤਿੰਨ ਸ਼ਰਤਾਂ 'ਤੇ ਮਿਲੀ 20 ਦਿਨਾਂ ਦੀ ਪੈਰੋਲ, ਵਿਦੇਸ਼ੀ ਧਰਤੀ 'ਤੇ ਹੋਈ ਇੱਕ ਹੋਰ ਨੌਜਵਾਨ ਦੀ ਮੌਤ

Background
Latest Breaking News Live Blog on 2 October: ਮਹਾਰਾਸ਼ਟਰ ਦੇ ਪੁਣੇ 'ਚ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਬਾਵਧਨ ਬੁਦਰੂਕ ਪਿੰਡ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਹਿੰਜੇਵਾੜੀ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਮੈਡੀਕਲ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਕਸਫੋਰਡ ਗੋਲਫ ਕਲੱਬ ਦੇ ਹੈਲੀਪੈਡ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਹੈਲੀਕਾਪਟਰ ਕਰੈਸ਼ ਹੋ ਗਿਆ। ਇਹ ਘਟਨਾ ਸਵੇਰੇ 7:00 ਵਜੇ ਤੋਂ 7:10 ਵਜੇ ਦਰਮਿਆਨ ਵਾਪਰੀ। ਇਸ ਇਲਾਕੇ ਵਿੱਚ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ ਹੈ।
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Gurmeet Ram Rahim Parole: ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਉਹ ਬੁੱਧਵਾਰ ਸਵੇਰੇ ਭਾਰੀ ਸੁਰੱਖਿਆ ਵਿਚਕਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ 3 ਸ਼ਰਤਾਂ 'ਤੇ 20 ਦਿਨਾਂ ਦੀ ਪੈਰੋਲ ਦਿੱਤੀ ਹੈ। ਉੱਥੇ ਹੀ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਵਿਰੋਧ ਵੀ ਹੋਇਆ ਸੀ। ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਆਪਣਾ ਇਤਰਾਜ਼ ਜ਼ਾਹਰ ਕੀਤਾ ਸੀ, ਪਰ ਉਸ ਦੇ ਇਤਰਾਜ਼ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਰਾਮ ਰਹੀਮ ਨੂੰ ਤਿੰਨ ਸ਼ਰਤਾਂ 'ਤੇ ਮਿਲੀ 20 ਦਿਨਾਂ ਦੀ ਪੈਰੋਲ, ਬਾਗਪਤ ਆਸ਼ਰਮ ਲਈ ਹੋਇਆ ਰਵਾਨਾ
Jalandhar News: ਕਪੂਰਥਲਾ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਵਿਦੇਸ਼ੀ ਧਰਤੀ 'ਤੇ ਹੋਈ ਇੱਕ ਹੋਰ ਨੌਜਵਾਨ ਦੀ ਮੌਤ, ਵਿਆਹ ਕਰਵਾਉਣ ਲਈ ਆਉਣਾ ਸੀ ਪੰਜਾਬ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੈਕਟਰ 32 ਹਸਪਤਾਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਵਿੱਤ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਵਿੱਚ ਦੋ ਨੌਜਵਾਨ ਜ਼ਖਮੀ ਹੋਏ ਹਨ। ਜ਼ਖਮੀ ਹੋਏ ਦੋਨਾਂ ਨੌਜਵਾਨਾਂ ਦੇ ਨਾਮ ਹਨੀ ਅਤੇ ਰਾਜੇਸ਼ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਦੇ ਹੱਥ ਵਿੱਚ ਅਤੇ ਦੂਜੇ ਨੂੰ ਗਰਦਨ ਵਿੱਚ ਗੋਲੀ ਮਾਰੀ ਗਈ ਹੈ।
ਇਹ ਮਾਮਲਾ ਮੰਗਲਵਾਰ ਦੇਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਦੇ ਵਿੱਚ ਜ਼ਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਹੱਥ ਅਤੇ ਗਰਦਨ ਨੇੜੇ ਗੋਲੀਆਂ ਲੱਗੀਆਂ ਹਨ।
Dr Zakir Naik on Beef: ਪਾਕਿਸਤਾਨ 'ਚ ਜ਼ਾਕਿਰ ਨਾਇਕ ਨੇ ਬੀਫ 'ਤੇ ਦਿੱਤਾ ਵੱਡਾ ਬਿਆਨ, ਕਿਹਾ- 'ਇਸਲਾਮ 'ਚ ਇਸ ਨੂੰ ਖਾਣਾ ਜ਼ਰੂਰੀ ਨਹੀਂ'
Dr Zakir Naik on Beef: ਇਸਲਾਮਿਕ ਪ੍ਰਚਾਰਕ ਜ਼ਾਕਿਰ ਨਾਇਕ ਇਨ੍ਹੀਂ ਦਿਨੀਂ ਪਾਕਿਸਤਾਨ ਵਿੱਚ ਹੈ। ਸੋਮਵਾਰ ਨੂੰ ਪਾਕਿਸਤਾਨ ਪਹੁੰਚਣ 'ਤੇ ਉਸ ਦਾ ਨਿੱਘਾ ਸੁਆਗਤ ਕੀਤਾ ਗਿਆ। ਪਾਕਿਸਤਾਨ ਪਹੁੰਚਣ ਤੋਂ ਬਾਅਦ ਜ਼ਾਕਿਰ ਨੇ ਕਈ ਨਿਊਜ਼ ਚੈਨਲਾਂ ਨਾਲ ਵੀ ਗੱਲਬਾਤ ਕੀਤੀ। ਇਸ ਕੜੀ 'ਚ ਉਸ ਨੇ ਇਕ ਚੈਨਲ ਨਾਲ ਗੱਲਬਾਤ ਕਰਦੇ ਹੋਏ ਬੀਫ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ, ਜਿਸ ਦੀ ਕਾਫੀ ਚਰਚਾ ਹੋ ਰਹੀ ਹੈ। ਦਰਅਸਲ, ਜਦੋਂ ਪਾਕਿਸਤਾਨ ਦੇ ਜੀਓ ਨਿਊਜ਼ ਦੇ ਰਿਪੋਰਟਰ ਨੇ ਜ਼ਾਕਿਰ ਨਾਇਕ ਨੂੰ ਪੁੱਛਿਆ ਕਿ ਕੀ ਭਾਰਤ ਦੇ ਮੁਸਲਮਾਨਾਂ ਨੂੰ ਬੀਫ 'ਤੇ ਪਾਬੰਦੀ ਦੀ ਪਾਲਣਾ ਕਰਨੀ ਚਾਹੀਦੀ ਹੈ? ਇਸ ਸਵਾਲ ਦੇ ਜਵਾਬ ਵਿੱਚ ਜ਼ਾਕਿਰ ਨਾਇਕ ਨੇ ਕਿਹਾ, “ਇੱਕ ਨਿੱਜੀ ਰਾਏ ਹੈ ਅਤੇ ਇੱਕ ਇਸਲਾਮੀ ਰਾਏ ਹੁੰਦੀ ਹੈ। ਇਸਲਾਮੀ ਸ਼ਰੀਅਤ ਇਹ ਕਹਿੰਦਾ ਹੈ ਕਿ ਤੁਸੀਂ ਜਿਸ ਦੇਸ਼ ਵਿੱਚ ਰਹਿ ਰਹੇ ਹੋ, ਤੁਹਾਨੂੰ ਉਸ ਦੇਸ਼ ਦੇ ਕਾਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਦੇਸ਼ ਅੱਲ੍ਹਾ ਅਤੇ ਪੈਗੰਬਰ ਦੇ ਕਾਨੂੰਨਾਂ ਦੇ ਵਿਰੁੱਧ ਨਹੀਂ ਜਾਂਦਾ ਹੈ। ਉਦਾਹਰਨ ਲਈ, ਜੇਕਰ ਕੋਈ ਦੇਸ਼ ਨਮਾਜ਼ 'ਤੇ ਪਾਬੰਦੀ ਲਗਾਉਂਦਾ ਹੈ, ਤਾਂ ਇਸ ਨੂੰ ਕਾਨੂੰਨ ਨਹੀਂ ਮੰਨਿਆ ਜਾਵੇਗਾ ਕਿਉਂਕਿ ਨਮਾਜ਼ ਇਸਲਾਮ ਵਿੱਚ ਫਰਜ਼ (ਲਾਜ਼ਮੀ) ਹੈ।






















