Latest Breaking News Live on 25 October 2024: ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, ਪੰਜਾਬ-ਚੰਡੀਗੜ੍ਹ 'ਚ AQI 300 ਤੋਂ ਪਾਰ, ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

Latest Breaking News Live on 25 October 2024: ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, ਪੰਜਾਬ-ਚੰਡੀਗੜ੍ਹ 'ਚ AQI 300 ਤੋਂ ਪਾਰ, ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ

ABP Sanjha Last Updated: 25 Oct 2024 01:30 PM
ਟਰੂਡੋ ਦੀ ਨਵੀਂ ਨੀਤੀ ਨੇ ਵਿਦਿਆਰਥੀ ਵੀਜ਼ੇ ‘ਚ ਕੀਤੀ ਵੱਡੀ ਕਟੌਤੀ ! ਕੈਨੇਡਾ ਨੂੰ ਵੀ ਹੋਵੇਗਾ ਕਰੋੜਾਂ ਡਾਲਰਾਂ ਦਾ ਨੁਕਸਾਨ, ਜਾਣੋ ਕੀ ਕੀਤੇ ਨਵੇਂ ਬਦਲਾਅ ?

Canada Government New Visa Policy: ਜਸਟਿਨ ਟਰੂਡੋ ਦੀ ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਨਵੀਂ ਵੀਜ਼ਾ ਨੀਤੀ ਲਾਗੂ ਕਰ ਦਿੱਤੀ ਹੈ। ਇਸ ਨੀਤੀ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਕੈਨੇਡਾ ਨੂੰ ਅਰਬਾਂ ਡਾਲਰ ਦਾ ਨੁਕਸਾਨ ਝੱਲਣਾ ਪਵੇਗਾ। ਇਸ ਨਵੀਂ ਇਮੀਗ੍ਰੇਸ਼ਨ ਨੀਤੀ ਦਾ ਅਸਰ ਕੈਨੇਡਾ 'ਚ ਭਾਰਤੀ ਵਿਦਿਆਰਥੀਆਂ 'ਤੇ ਵੀ ਦੇਖਣ ਨੂੰ ਮਿਲੇਗਾ।


ਇੰਟਰਨੈਸ਼ਨਲ ਕੰਸਲਟੈਂਟਸ ਫਾਰ ਐਜੂਕੇਸ਼ਨ ਐਂਡ ਫੇਅਰਜ਼ ਦੁਆਰਾ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਨੀਤੀ ਨਾਲ ਅਗਲੇ ਦੋ ਸਾਲਾਂ ਵਿੱਚ ਓਨਟਾਰੀਓ ਨੂੰ 1 ਬਿਲੀਅਨ ਕੈਨੇਡੀਅਨ ਡਾਲਰ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

Punjab News: 3 ਸਾਲਾਂ ਬਾਅਦ ਦਿਸਿਆ 'ਪੰਜਾਬ ਦਾ ਕੈਪਟਨ', ਮੰਡੀ ‘ਚ ਜਾ ਕੇ ਕਿਸਾਨਾਂ ਤੋਂ ਸੁਣੀਆਂ ਮੁਸ਼ਕਿਲਾਂ,ਕਿਹਾ-ਮੇਰੀ ਸਰਕਾਰ ਵੇਲੇ ਨਹੀਂ ਆਈ ਕੋਈ ਦਿੱਕਤ, ਹੁਣ ਕਿਉਂ....

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ।


ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਵੇਲੇ ਵਿਦੇਸ਼ ਵਿੱਚ ਹਨ,  ਜਦੋਂ ਉਹ ਵਾਪਸ ਪਰਤਣਗੇ ਤਾਂ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ।


ਮੌਜੂਦਾ ਸੀਜ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 44 ਹਜ਼ਾਰ ਕਰੋੜ ਰੁਪਏ ਦੇ ਚੁੱਕੀ ਹੈ। ਜੇ ਪੰਜਾਬ ਸਰਕਾਰ ਨੂੰ ਹੋਰ ਪੈਸਿਆਂ ਦੀ ਲੋੜ ਹੈ ਤਾਂ ਅਸੀਂ ਜ਼ਰੂਰ ਕੇਂਦਰ ਕੋਲ ਜਾਵਾਂਗੇ।

Gangster Goldy Brar: ਗੈਂਗਸਟਰ ਗੋਲਡੀ ਬਰਾੜ ਦਾ ਨਾਂ 'ਮੋਸਟ ਵਾਂਟੇਡ' ਸੂਚੀ 'ਚੋਂ ਹਟਾਇਆ, ਭਾਰਤ ਦੀ ਸੁਰੱਖਿਆ ਲਈ ਖਤਰਾ?

Gangster Goldy Brar: ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਵਾਂਟੇਡ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ 'ਮੋਸਟ ਵਾਂਟੇਡ' ਸੂਚੀ 'ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ 'ਚ ਚੱਲ ਰਿਹਾ ਵਿਵਾਦ ਮੰਨਿਆ ਜਾ ਰਿਹਾ ਹੈ।


ਕੈਨੇਡਾ 'ਚ ਲੁਕੇ ਗੋਲਡੀ ਬਰਾੜ 'ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ। ਕੈਨੇਡਾ 'ਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ NIA ਨੂੰ ਦਿੱਤੀ ਇੰਟਰਵਿਊ 'ਚ ਦੱਸਿਆ ਕਿ ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ਵਾਂਟੇਡ ਸੂਚੀ 'ਚੋਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਜਿਹੇ ਅਪਰਾਧੀਆਂ ਤੇ ਕੱਟੜਪੰਥੀਆਂ ਨੂੰ ਪਨਾਹ ਦੇ ਰਿਹਾ ਹੈ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਬਣ ਸਕਦੇ ਹਨ। 

Kulhad Pizza Couple: ਕੁੱਲ੍ਹੜ-ਪੀਜ਼ਾ ਕੱਪਲ ਆਇਆ ਨਿਹੰਗਾਂ ਦਾ ਅੜਿੱਕੇ! ਨਵੀਂ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ

Kulhad Pizza Couple Controversy: ਸੋਸ਼ਲ ਮੀਡੀਆ ਉਪਰ ਵਿਊਜ਼ ਤੇ ਲਾਈਕ ਬਟੋਰਣ ਦੇ ਚੱਕਰ ਵਿੱਚ ਅਕਸਰ ਹੀ ਵਿਵਾਦਾਂ ਵਿੱਚ ਰਹਿਣ ਵਾਲਾ ਕੁੱਲ੍ਹੜ-ਪੀਜ਼ਾ ਕੱਪਲ ਹੁਣ ਨਿਹੰਗ ਸਿੰਘਾਂ ਦੇ ਅੜਿੱਕੇ ਆ ਗਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਕੁਲ੍ਹੜ ਪੀਜ਼ਾ ਜੋੜਾ ਕੱਲ੍ਹ ਹਾਈ ਕੋਰਟ ਪਹੁੰਚ ਗਿਆ ਹੈ ਤੇ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਮਰਜ਼ੀ ਹੋ ਜਾਏ ਪੱਗ ਨੂੰ ਦਾਗ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਉੱਪਰ ਨਹੀਂ ਬਖਸ਼ਿਆ ਜਾਏਗਾ। ਨਿਹੰਗ ਮਾਨ ਸਿੰਘ ਅਕਾਲੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਸਾਡੇ ਲਈ ਹੀ ਬਣੀਆਂ ਹਨ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦਿੱਤੇ ਹਨ, ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਮੈਦਾਨ ਛੱਡ ਕੇ ਭੱਜ ਜਾਵਾਂਗੇ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਜੇ ਕੋਈ ਜ਼ਿਆਦਾ ਕਰਦਾ ਹੈ ਤਾਂ ਜਾਂ ਅਸੀਂ ਜਾਂ ਉਹ ਨਹੀਂ। ਤੁਸੀਂ ਆਪਣੀ ਜ਼ਿੰਦਗੀ ਨੂੰ ਨਿੱਜੀ ਰੱਖੋ ਨਾ ਕਿ ਬਾਹਰਲੇ ਲੋਕਾਂ ਲਈ। ਦੱਸ ਦਈਏ ਕਿ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਸਨ ਤੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

Punjab News: ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਦੇ ਬਾਈਕਾਟ ਪਿੱਛੇ ਬੀਜੇਪੀ ਦੀ ਰਣਨੀਤੀ? ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀ ਰੋਲ?

Punjab News: ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਲਈ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਹੀਂ ਲੜੇਗਾ। ਅਕਾਲੀ ਦਲ ਦੇ ਇਸ ਫੈਸਲੇ ਨਾਲ ਪੰਜਾਬ ਦੀ ਸਿਆਸਤ ਵਿੱਚ ਤੂਫਾਨ ਆ ਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਇਸ ਨੂੰ ਬੀਜੇਪੀ ਦੀ ਰਣਨੀਤੀ ਕਰਾਰ ਦੇ ਰਹੀਆਂ ਹਨ। ਉਧਰ, ਅਕਾਲੀ ਦਲ ਦੇ ਵਰਕਰਾਂ ਅੰਦਰ ਵੀ ਭੰਬਲਭੂਸੇ ਵਾਲੀ ਸਥਿਤੀ ਬਣ ਗਈ ਹੈ ਕਿ ਇਸ ਵਾਰ ਵੋਟ ਕਿਸ ਧਿਰ ਨੂੰ ਪਾਈ ਜਾਵੇ।



ਇਸ ਬਾਰੇ ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਫ਼ੈਸਲਾ ਭਾਜਪਾ ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਸ਼ਾਰੇ ਉੱਤੇ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਤੇ ਚੱਬੇਵਾਲ ਹਲਕਿਆਂ ਤੋਂ ਆਪਣੇ ਸੰਭਾਵੀ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਤੇ ਸੋਹਣ ਸਿੰਘ ਠੰਡਲ ਸਿੱਧੇ ਹੀ ਭਾਜਪਾ ਨੂੰ ਦੇ ਦਿੱਤੇ ਹਨ ਜਦੋਂਕਿ ਤੀਜੇ ਹਲਕੇ ਗਿੱਦੜਬਾਹਾ ਵਿੱਚ ਮਨਪ੍ਰੀਤ ਸਿੰਘ ਬਾਦਲ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਪਿੱਛੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਇਹ ਫ਼ੈਸਲਾ ਆਪਣੇ ਵਰਕਰਾਂ ਤੇ ਲੋਕਾਂ ਨੂੰ ਮੰਝਧਾਰ ਵਿਚ ਡੋਬਣ ਦੇ ਬਰਾਬਰ ਹੈ।

NDA ਦੇ ਨਤੀਜਿਆਂ 'ਚੋਂ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਮਾਰੀ ਬਾਜ਼ੀ, ਭਾਰਤ 'ਚੋਂ ਰਿਹਾ ਪਹਿਲੇ ਸਥਾਨ 'ਤੇ

Punjab News: ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ. ਵਲੋਂ ਅਪ੍ਰੈਲ ਮਹੀਨੇ ਵਿਚ ਪ੍ਰੀਖਿਆਵਾਂ ਲਈਆਂ ਗਈਆਂ ਸਨ, ਜਿਨ੍ਹਾਂ ਦੇ ਨਤੀਜੇ ਆ ਗਏ ਹਨ, ਜਿਸ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਬਾਜ਼ੀ ਮਾਰੀ ਹੈ। ਇਸ ਦੇ ਨਾਲ ਹੀ ਅਰਮਾਨਪ੍ਰੀਤ ਪੂਰੇ ਭਾਰਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਵਿਚ ਪਹਿਲੇ ਸਥਾਨ ਉੱਤੇ ਰਿਹਾ ਹੈ। ਨਤੀਜਿਆਂ ਦੀ ਮੈਰਿਟ ਲਿਸਟ ਵਿਚ ਕੁੱਲ 641 ਵਿਚੋਂ ਪਹਿਲੇ ਸਥਾਨ ਉੱਤੇ ਰਿਹਾ ਹੈ। 

ਪਿਛੋਕੜ

Latest Breaking News Live on 25 October 2024: ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (NIA) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਵਿੱਚ ਅਨਮੋਲ ਦਾ ਨਾਂ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ NIA ਨੇ ਇਨਾਮ ਦਾ ਐਲਾਨ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਨਮੋਲ ਬਿਸ਼ਨੋਈ ਸਾਲ 2022 ਵਿੱਚ ਦਰਜ ਦੋ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ।


ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, NIA ਨੇ ਐਲਾਨਿਆ 10 ਲੱਖ ਦਾ ਇਨਾਮ


 


Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।


Weather Update: ਪੰਜਾਬ-ਚੰਡੀਗੜ੍ਹ 'ਚ AQI 300 ਤੋਂ ਪਾਰ, ਯੈਲੋ ਅਲਰਟ ਜਾਰੀ, ਘਟੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ


 


By Election Nominations: ਪੰਜਾਬ ਵਿੱਚ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ ਅੱਜ ਦੁਪਹਿਰ ਬਾਅਦ ਖ਼ਤਮ ਹੋ ਜਾਵੇਗੀ। ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ।


ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਅਤੇ ਚੱਬੇਵਾਲ ਤੋਂ ਸੋਹਨ ਸਿੰਘ ਭਰਨਗੇ ਨਾਮਜ਼ਦਗੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.