ਪੜਚੋਲ ਕਰੋ

Latest Breaking News Live on 26 October 2024: ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ, Middle East 'ਚ ਛਿੜਿਆ ਮਹਾਯੁੱਧ!, ਖਾਣਾ ਬਣਾਉਣ ਵੇਲੇ ਸਿਲੰਡਰ 'ਚ ਹੋਇਆ ਧਮਾਕਾ

Latest Breaking News Live on 26 October 2024: ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ, Middle East 'ਚ ਛਿੜਿਆ ਮਹਾਯੁੱਧ!, ਖਾਣਾ ਬਣਾਉਣ ਵੇਲੇ ਸਿਲੰਡਰ 'ਚ ਹੋਇਆ ਧਮਾਕਾ

LIVE

Key Events
Latest Breaking News Live on 26 October 2024: ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ, Middle East 'ਚ ਛਿੜਿਆ ਮਹਾਯੁੱਧ!, ਖਾਣਾ ਬਣਾਉਣ ਵੇਲੇ ਸਿਲੰਡਰ 'ਚ ਹੋਇਆ ਧਮਾਕਾ

Background

Latest Breaking News Live on 26 October 2024: ਪੰਜਾਬ 'ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।

ਅੱਜ ਸੋਚ ਸਮਝ ਕੇ ਨਿਕਲਿਓ ਘਰ ਤੋਂ ਬਾਹਰ, ਪੰਜਾਬ ਦੇ 4 ਹਾਈਵੇਅ ਅਣਮਿੱਥੇ ਸਮੇਂ ਲਈ ਹੋਣਗੇ ਬੰਦ

Israel Iran War: 1 ਅਕਤੂਬਰ ਨੂੰ ਈਰਾਨ ਨੇ ਇਜ਼ਰਾਈਲ 'ਤੇ ਇਕ ਤੋਂ ਬਾਅਦ ਇਕ ਸੈਂਕੜੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਸਨ। ਹੁਣ ਇਜ਼ਰਾਈਲ ਨੇ ਇਸ ਹਮਲੇ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਇਜ਼ਰਾਈਲ ਨੇ ਈਰਾਨ ਦੀ ਰਾਜਧਾਨੀ ਤਹਿਰਾਨ ਅਤੇ ਨੇੜਲੇ ਸ਼ਹਿਰਾਂ 'ਤੇ ਬੰਬਾਰੀ ਕੀਤੀ ਹੈ। ਇਜ਼ਰਾਇਲੀ ਫੌਜ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਇਜ਼ਰਾਇਲੀ ਫੌਜ ਨੇ ਕਿਹਾ ਕਿ ਈਰਾਨ ਵੱਲੋਂ ਮਹੀਨਿਆਂ ਤੋਂ ਲਗਾਤਾਰ ਹੋ ਰਹੇ ਹਮਲਿਆਂ ਦੇ ਜਵਾਬ 'ਚ ਇਹ ਕਾਰਵਾਈ ਕੀਤੀ ਗਈ ਹੈ।

Middle East 'ਚ ਛਿੜਿਆ ਮਹਾਯੁੱਧ! ਈਰਾਨ 'ਤੇ ਇਜ਼ਰਾਈਲ ਦੀ ਏਅਰਸਟ੍ਰਾਈਕ, ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Ludhiana News: ਲੁਧਿਆਣਾ ਦੇ ਮੋਤੀ ਨਗਰ ਦੀ ਭਗਤ ਸਿੰਘ ਕਲੌਨੀ ਵਿੱਚ ਬੀਤੀ ਰਾਤ ਕਰੀਬ ਸਾਢੇ 10 ਵਜੇ ਸਿਲੰਡਰ ਧਮਾਕਾ ਹੋਇਆ। ਧਮਾਕੇ ਨਾਲ ਪੂਰਾ ਇਲਾਕਾ ਡਰ ਗਿਆ। ਹਾਦਸੇ ਵਿੱਚ ਪਤੀ-ਪਤਨੀ ਬੁਰੀ ਤਰ੍ਹਾਂ ਝੁਲਸ ਗਏ। ਔਰਤ 90 ਫੀਸਦੀ ਝੁਲਸ ਗਈ ਹੈ ਅਤੇ ਉਸਦੇ ਪਤੀ ਦੀ ਬਾਂਹ ਵੀ ਸੜ ਗਈ ਹੈ। ਇਸ ਧਮਾਕੇ ਤੋਂ ਬਾਅਦ ਵੇਹੜੇ ਦੇ ਲੋਕਾਂ 'ਚ ਦਹਿਸ਼ਤ ਫੈਲ ਗਈ। ਇਹ ਜੋੜਾ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ।

Ludhiana News: ਖਾਣਾ ਬਣਾਉਣ ਵੇਲੇ ਸਿਲੰਡਰ 'ਚ ਹੋਇਆ ਧਮਾਕਾ, ਪਤੀ-ਪਤਨੀ ਸੜੇ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

13:45 PM (IST)  •  26 Oct 2024

Farmer Protest: ਕਿਸਾਨਾਂ ਨੇ ਕੀਤਾ ਪ੍ਰਦਰਸ਼ਨ ਤਾਂ ਭੜਕਿਆ ਆਪ ਲੀਡਰ, ਕਿਹਾ- ਧਰਨਿਆਂ ਕਾਰਨ ਖ਼ਤਮ ਹੋ ਰਿਹਾ ਕਾਰੋਬਾਰ, ਤੁਸੀਂ ਬਰਬਾਦ ਕਰ ਦੇਣਾ ਪੰਜਾਬ

Punjab News: ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ 30 ਤੋਂ ਵੱਧ ਥਾਵਾਂ 'ਤੇ ਹਾਈਵੇਅ ਜਾਮ ਕਰ ਦਿੱਤੇ। ਹਾਈਵੇਅ ਜਾਮ ਕਾਰਨ ਕਰੀਬ ਚਾਰ ਘੰਟੇ ਲੋਕ ਪ੍ਰੇਸ਼ਾਨ ਰਹੇ। ਇਸ 'ਤੇ ਆਮ ਆਦਮੀ ਪਾਰਟੀ ਜਲੰਧਰ ਦੇ ਸੀਨੀਅਰ ਆਗੂ ਕੀਮਤੀ ਭਗਤ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਕਿਹਾ- ਕਿਸਾਨਾਂ ਦੇ ਰੋਜ਼ਾਨਾ ਦੇ ਅਜਿਹੇ ਧਰਨੇ ਕਾਰਨ ਪੰਜਾਬ ਭਰ ਦਾ ਕਾਰੋਬਾਰ ਠੱਪ ਹੋ ਗਿਆ ਹੈ ਅਤੇ ਪੰਜਾਬ ਵਪਾਰ ਦੇ ਮਾਮਲੇ 'ਚ ਦਿਨ-ਬ-ਦਿਨ ਪਛੜਦਾ ਜਾ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ਕਾਰਨ ਉਦਯੋਗ ਦੂਜੇ ਰਾਜਾਂ ਵਿੱਚ ਜਾ ਰਹੇ ਹਨ

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕੀਮਤੀ ਭਗਤ ਨੇ ਕਿਹਾ- ਕਿਸਾਨਾਂ ਨੇ ਪੂਰੇ ਸੂਬੇ 'ਚ ਹਾਈਵੇਅ ਜਾਮ ਕਰ ਦਿੱਤੇ ਹਨ ਤੇ ਇਸ ਕਾਰਨ ਪੂਰੇ ਸੂਬੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਗੱਲ ਭਾਵੇਂ ਇੱਕ ਦਿਨ ਦੀ ਹੋਵੇ ਪਰ ਕੋਈ ਫਰਕ ਨਹੀਂ ਪੈਂਦਾ, ਪਰ ਹਰ ਦੋ-ਚਾਰ ਦਿਨ ਬਾਅਦ ਰੋਸ ਮੁਜ਼ਾਹਰੇ ਕਰਕੇ ਹਾਈਵੇਅ ਬੰਦ ਕਰ ਦਿੱਤਾ ਜਾਂਦਾ ਹੈ।

13:26 PM (IST)  •  26 Oct 2024

ਲਾਰੇਂਸ ਬਿਸ਼ਨੋਈ ਦੇ ਐਨਕਾਉਂਟਰ 'ਤੇ ਰੱਖਿਆ ਸੀ 1,11,11,111 ਕਰੋੜ ਦਾ ਇਨਾਮ, ਹੁਣ ਉਸ ਨੂੰ ਮਾਰਨ ਲਈ ਰੱਖੀ 1.50 ਕਰੋੜ ਦੀ ਸੁਪਾਰੀ

Gangster Lawrence Bishnoi vs Karni Sena Raj Shekhawat: ਬਾਲੀਵੁਡ ਸੁਪਰਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਐਨਕਾਉਂਟਰ ਕਰਨ ਵਾਲੇ ਨੂੰ 1,11,11,111 ਰੁਪਏ ਦਾ ਇਨਾਮ ਦੇਣ ਦਾ ਐਲਾਨ ਕਰਨ ਵਾਲੇ ਕਰਣੀ ਸੈਨਾ ਦੇ ਮੁਖੀ ਰਾਜ ਸ਼ੇਖਾਵਤ ਹੁਣ ਡਰੇ ਹੋਏ ਹਨ। ਉਨ੍ਹਾਂ ਨੇ ਹੁਣ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ।

ਰਾਜ ਸ਼ੇਖਾਵਤ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਉਨ੍ਹਾਂ ਦੇ ਨਾਂ 'ਤੇ ਸੁਪਾਰੀ ਦਿੱਤੀ ਹੈ। ਲਾਰੈਂਸ ਬਿਸ਼ਨੋਈ ਦਾ ਸਾਹਮਣਾ ਕਰਨ ਵਾਲੇ ਪੁਲਿਸ ਮੁਲਾਜ਼ਮ ਲਈ ਇਨਾਮ ਦਾ ਐਲਾਨ ਕਰਕੇ ਸੁਰਖੀਆਂ ਵਿੱਚ ਆਇਆ ਸੀ। ਸ਼ੇਖਾਵਤ ਨੇ ਦੋਸ਼ ਲਾਇਆ ਹੈ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਬਿਹਾਰ 'ਚ ਉਨ੍ਹਾਂ ਦੇ ਨਾਂ 'ਤੇ ਸੁਪਾਰੀ ਦਿੱਤੀ ਹੈ, ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਮਨ 'ਚ ਕੋਈ ਖੌਫ ਨਹੀਂ ਹੈ।

13:00 PM (IST)  •  26 Oct 2024

ਇਜ਼ਰਾਈਲ ਦੀ ਏਅਰਸਟ੍ਰਾਈਕ 'ਤੇ ਭੜਕਿਆ ਈਰਾਨ! ਦਿੱਤੀ ਧਮਕੀ, ਕਿਹਾ- 'ਹਮਲਿਆਂ ਦਾ ਦੇਣਾ ਪਵੇਗਾ ਜਵਾਬ'

Israel-Iran War: ਇਜ਼ਰਾਈਲ ਨੇ ਸ਼ਨੀਵਾਰ (26 ਅਕਤੂਬਰ) ਨੂੰ ਸਵੇਰੇ ਈਰਾਨ ਦੇ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਹੁਣ ਈਰਾਨ ਨੇ  ਵੀ ਜਵਾਬੀ ਹਮਲੇ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਜ਼ਰਾਈਲੀ ਫੌਜ ਵੱਲੋਂ ਈਰਾਨ 'ਤੇ ਹਵਾਈ ਹਮਲੇ ਕੀਤੇ ਜਾਣ ਤੋਂ ਤੁਰੰਤ ਬਾਅਦ ਈਰਾਨੀ ਅਧਿਕਾਰੀਆਂ ਨੇ ਕਿਹਾ ਕਿ ਉਹ ਇਜ਼ਰਾਈਲੀ ਹਮਲੇ ਦਾ ਜਵਾਬ ਦੇਣ ਲਈ ਤਿਆਰ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਕਿਹਾ ਕਿ ਈਰਾਨ 'ਤੇ ਇਜ਼ਰਾਈਲ ਦੇ ਹਮਲਿਆਂ ਤੋਂ ਬਾਅਦ ਦੋਵਾਂ ਦੁਸ਼ਮਣ ਦੇਸ਼ਾਂ ਵਿਚਾਲੇ ਸਿੱਧੇ ਫੌਜੀ ਹਮਲੇ ਬੰਦ ਕੀਤੇ ਜਾਣ ਅਤੇ ਇਸ ਨੇ ਤਹਿਰਾਨ ਨੂੰ ਚਿਤਾਵਨੀ ਦਿੱਤੀ ਕਿ ਉਹ ਇਜ਼ਰਾਈਲ ਖਿਲਾਫ ਕੋਈ ਵੀ ਜਵਾਬੀ ਕਾਰਵਾਈ ਨਾ ਕਰੇ।

ਸਮਾਚਾਰ ਏਜੰਸੀ ਤਸਨੀਮ ਦੀ ਰਿਪੋਰਟ ਦੇ ਮੁਤਾਬਕ ਇਰਾਨ ਦੇ ਇਕ ਅਧਿਕਾਰੀ ਨੇ ਇਨ੍ਹਾਂ ਹਮਲਿਆਂ ਦੇ ਸਬੰਧ ਵਿਚ ਕਿਹਾ, "ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਜ਼ਰਾਈਲ ਨੂੰ ਇਸ ਹਮਲੇ ਦਾ ਜਵਾਬ ਦੇਣਾ ਪਵੇਗਾ। ਉਨ੍ਹਾਂ ਨੂੰ ਇਸ ਦਾ ਨੁਕਸਾਨ ਵੀ ਉਠਾਉਣਾ ਪਵੇਗਾ। ਈਰਾਨ ਨੇ ਇਸ ਤੋਂ ਪਹਿਲਾਂ ਵੀ ਇਜ਼ਰਾਈਲ ਨੂੰ ਚੇਤਾਵਨੀ ਦਿੱਤੀ ਸੀ। ਜੇਕਰ ਉਸ ਦੇ ਦੇਸ਼ ਵਿਰੁੱਧ ਕੋਈ ਕਾਰਵਾਈ ਕੀਤੀ ਜਾਂਦੀ ਹੈ, ਤਾਂ ਉਹ ਜਵਾਬ ਦੇਵੇਗਾ।

11:29 AM (IST)  •  26 Oct 2024

ਗੈਂਗਸਟਰ ਲਾਰੇਂਸ ਇੰਟਰਵਿਊ ਮਾਮਲੇ 'ਚ 7 ਅਧਿਕਾਰੀ ਸਸਪੈਂਡ, ਪੰਜਾਬ ਪੁਲਿਸ ਦੇ 2 DSP ਸਣੇ ਹੈੱਡ ਕਾਂਸਟੇਬਲ ਸ਼ਾਮਲ

Punjab News: ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਮਾਮਲੇ 'ਚ ਸਰਕਾਰ ਨੇ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ 'ਤੇ ਬਣਾਈ ਗਈ ਐਸਆਈਟੀ ਨੇ 7 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕੁਤਾਹੀ ਅਤੇ ਲਾਪਰਵਾਹੀ ਵਰਤਣ ਦਾ ਦੋਸ਼ੀ ਮੰਨਿਆ ਹੈ। ਜਿਸ ਤੋਂ ਬਾਅਦ ਸਾਰਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਹੁਕਮ ਸੂਬੇ ਦੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਸ਼ੁੱਕਰਵਾਰ ਦੇਰ ਸ਼ਾਮ ਜਾਰੀ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਇਸ ਵਿੱਚ ਡੀਐਸਪੀ ਗੁਰਸ਼ੇਰ ਸਿੰਘ (ਅੰਮ੍ਰਿਤਸਰ ਸਥਿਤ 9 ਬਟਾਲੀਅਨ), ਡੀਐਸਪੀ ਸਮਰ ਵਨੀਤ, ਸਬ ਇੰਸਪੈਕਟਰ ਰੀਨਾ (CIA ਖਰੜ ਵਿੱਚ ਤਾਇਨਾਤ), ਸਬ ਇੰਸਪੈਕਟਰ ਜਗਤਪਾਲ ਜੰਗੂ (ਏਜੀਟੀਐਫ ਵਿੱਚ ਤਾਇਨਾਤ), ਸਬ ਇੰਸਪੈਕਟਰ ਸ਼ਗਨਜੀਤ ਸਿੰਘ (ਏਜੀਟੀਐਫ), ਏਐਸਆਈ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਸ਼ਾਮਲ ਹਨ।

10:14 AM (IST)  •  26 Oct 2024

Weather Update: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਆਈ ਗਿਰਾਵਟ, ਇਨ੍ਹਾਂ ਸ਼ਹਿਰਾਂ 'ਚ ਵਧਿਆ ਪ੍ਰਦੂਸ਼ਣ, ਜਾਣੋ AQI Level

Punjab and Chandigarh Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ। ਪੰਜਾਬ ਦੇ ਔਸਤ ਤਾਪਮਾਨ ਵਿੱਚ ਜਿੱਥੇ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਚੰਡੀਗੜ੍ਹ ਵਿੱਚ 1.3 ਡਿਗਰੀ ਦਾ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.9 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਅਤੇ ਫਰੀਦਕੋਟ 35.9 ਡਿਗਰੀ ਦੇ ਨਾਲ ਗਰਮ ਸ਼ਹਿਰ ਰਹੇ, ਜਦਕਿ ਪਠਾਨਕੋਟ 14.4 ਡਿਗਰੀ ਨਾਲ ਸਭ ਤੋਂ ਠੰਡਾ ਸ਼ਹਿਰ ਰਿਹਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ। ਦੀਵਾਲੀ ਤੋਂ ਬਾਅਦ ਹੋਰ ਬਦਲਾਅ ਦੇਖਣ ਨੂੰ ਮਿਲਣਗੇ। ਹਾਲਾਂਕਿ, ਇੱਕ ਹਫ਼ਤੇ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਉੱਤਰੀ ਭਾਰਤ ਵਿੱਚ ਸੁੱਕੀ ਠੰਡ ਹੋਵੇਗੀ।

ਮੌਸਮ ਦੇ ਇਸ ਬਦਲਾਅ ਦੇ ਵਿਚਕਾਰ ਪ੍ਰਦੂਸ਼ਣ ਵਧਣ ਕਰਕੇ ਲੋਕਾਂ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ 6 ਸ਼ਹਿਰਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਯੈਲੋ ਜ਼ੋਨ ਵਿੱਚ ਪਹੁੰਚ ਗਿਆ ਹੈ। ਜਦਕਿ ਚੰਡੀਗੜ੍ਹ-ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਮੰਡੀ ਗੋਬਿੰਦਗੜ੍ਹ ਹੈ, ਜਿੱਥੇ ਔਸਤ AQI 204 ਦਰਜ ਕੀਤਾ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, 3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Advertisement
ABP Premium

ਵੀਡੀਓਜ਼

Lawrence Bishnoi ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ Alert! | Abp SanjhaSahmbhu Boarder 'ਤੇ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ | Farmers Death | Farmer Death | ProtestPanchayat | Punjab ਦੇ ਸਰਪੰਚਾਂ ਦੀ ਸੰਹੁ ਚੁੱਕ ਸਮਾਗਮ ਦੀ ਤਰੀਕ ਹੋਈ ਤੈਅ!Stubble Burning  ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀ ਹਦਾਇਤ  | Paddy

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, 3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ
Rohit Sharma: ਚੈਂਪੀਅਨਸ ਟਰਾਫੀ ਤੋਂ ਬਾਅਦ ODI ਤੋਂ ਸੰਨਿਆਸ ਲੈ ਰਹੇ ਰੋਹਿਤ ਸ਼ਰਮਾ ? ਇਹ ਖਿਡਾਰੀ ਲਏਗਾ ਕਪਤਾਨ ਦੀ ਜਗ੍ਹਾ 
ਚੈਂਪੀਅਨਸ ਟਰਾਫੀ ਤੋਂ ਬਾਅਦ ODI ਤੋਂ ਸੰਨਿਆਸ ਲੈ ਰਹੇ ਰੋਹਿਤ ਸ਼ਰਮਾ ? ਇਹ ਖਿਡਾਰੀ ਲਏਗਾ ਕਪਤਾਨ ਦੀ ਜਗ੍ਹਾ 
ATM Card: ਜਾਣੋ ATM ਕਾਰਡ ਕਿਉਂ ਹੋਣਗੇ ਬੰਦ ? ਇਨ੍ਹਾਂ ਬੈਂਕਾਂ ਦੇ ATM ਕਾਰਡ ਤੁਸੀ ਨਹੀਂ ਸਕੋਗੇ ਵਰਤ, RBI ਦਾ ਹੁਕਮ
ਜਾਣੋ ATM ਕਾਰਡ ਕਿਉਂ ਹੋਣਗੇ ਬੰਦ ? ਇਨ੍ਹਾਂ ਬੈਂਕਾਂ ਦੇ ATM ਕਾਰਡ ਤੁਸੀ ਨਹੀਂ ਸਕੋਗੇ ਵਰਤ, RBI ਦਾ ਹੁਕਮ
ਸ਼ਰਮਸਾਰ! ਦੋਹਤੇ ਨੇ ਆਪਣੀ ਬਜ਼ੁਰਗ ਨਾਨੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ, ਮੂੰਹ ਖੋਲ੍ਹਣ 'ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਸ਼ਰਮਸਾਰ! ਦੋਹਤੇ ਨੇ ਆਪਣੀ ਬਜ਼ੁਰਗ ਨਾਨੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ, ਮੂੰਹ ਖੋਲ੍ਹਣ 'ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
Embed widget