ਪੜਚੋਲ ਕਰੋ

Latest Breaking News Live Updates on 29 October 2024: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ!

Latest Breaking News Live Updates on 29 October 2024: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ!

Key Events
Latest Breaking News Live Updates on 29 October 2024 Latest Breaking News Live Updates on 29 October 2024: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ!
Latest Breaking News
Source : file

Background

Latest Breaking News Live Updates on 29 October 2024: ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ ਸੀ। ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਇੱਕ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਉਕਤ ਐਮਰਜੈਂਸੀ ਆਨਲਾਈਨ ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਅਤੇ ਇਸ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਗਈ।

Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ

 

Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀਂ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਕਰਕੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ।

Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਵਧਿਆ ਪ੍ਰਦੂਸ਼ਣ ਦਾ ਪੱਧਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

 

Islamic Nato: ਅੱਤਵਾਦ ਅਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ 25 ਤੋਂ ਵੱਧ ਮੁਸਲਿਮ ਦੇਸ਼ ਨਾਟੋ ਦੀ ਤਰਜ਼ 'ਤੇ ਸੰਗਠਨ ਬਣਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦਾ ਨਾਂ ਇਸਲਾਮਿਕ ਨਾਟੋ (Islamic Nato) ਅਤੇ ਇਸਲਾਮਿਕ ਨਾਟੋ (Muslim Nato) ਹੋ ਸਕਦਾ ਹੈ। ਇਹ ਨਾਟੋ ਵਾਂਗ ਹੀ ਅੱਤਵਾਦ ਵਿਰੋਧੀ ਕਾਰਵਾਈਆਂ ਕਰੇਗਾ। ਹਾਲਾਂਕਿ ਇਸ ਸਮੂਹ ਦੇ ਮੈਂਬਰ ਦੇਸ਼ਾਂ ਦੀ ਸੰਖਿਆ ਨੂੰ ਲੈ ਕੇ ਅਜੇ ਤੱਕ ਕੋਈ ਸਪੱਸ਼ਟਤਾ ਨਹੀਂ ਹੈ ਪਰ ਇੱਕ ਅੰਦਾਜ਼ੇ ਮੁਤਾਬਕ ਏਸ਼ੀਆ ਅਤੇ ਅਫਰੀਕਾ ਦੇ 25 ਦੇਸ਼ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਪ੍ਰਸਤਾਵਿਤ ਸਮੂਹ ਦੇ ਮੁੱਖ ਮੈਂਬਰ ਸਾਊਦੀ ਅਰਬ, ਪਾਕਿਸਤਾਨ, ਤੁਰਕੀ, ਮਿਸਰ, ਸੰਯੁਕਤ ਅਰਬ ਅਮੀਰਾਤ, ਜਾਰਡਨ, ਬਹਿਰੀਨ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਮਲੇਸ਼ੀਆ ਹੋਣਗੇ।

Islamic NATO: ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ! ਬਣਾ ਰਹੇ ਇਸਲਾਮਿਕ NATO, ਭਾਰਤ 'ਤੇ ਕੀ ਹੋਵੇਗਾ ਅਸਰ

13:27 PM (IST)  •  29 Oct 2024

Punjab News: ਝੋਨੇ ਦੀ ਲਿਫਟਿੰਗ ਨੂੰ ਲੈ ਕੇ 31 ਅਕਤੂਬਰ ਨੂੰ ਹੋਵੇਗੀ ਪੰਜਾਬ ਤੇ ਕੇਂਦਰ ਵਿਚਾਲੇ ਬੈਠਕ, ਹਾਈਕੋਰਟ ਨੇ ਕਿਹਾ-ਛੇਤੀ ਕਰੋ ਮਸਲੇ ਦਾ ਹੱਲ

Punjab News: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਲਿਫਟਿੰਗ ਨਾ ਹੋਣ ਦੇ ਮਾਮਲੇ ਦੀ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾਵੇ ਕਿਉਂਕਿ ਇਹ ਮਾਮਲਾ ਪੂਰੇ ਸੂਬੇ ਨਾਲ ਸਬੰਧਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵੀ ਹਾਜ਼ਰ ਸਨ ਜਿਨ੍ਹਾਂ ਨੇ ਆਪਣੇ ਤਰਫੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਮਾਰਚ ਤੱਕ ਹੋਰ ਚੌਲਾਂ ਦੀ ਚੁਕਾਈ ਕਰ ਦਿੱਤੀ ਜਾਵੇਗੀ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਹਾਲਾਂਕਿ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋਣੀਆਂ ਹਨ, ਅਜਿਹੇ 'ਚ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਨਾਲ ਖੜ੍ਹਨ ਦੀ ਕੋਸ਼ਿਸ਼ ਕਰ ਰਹੀਆਂ ਹਨ।

12:17 PM (IST)  •  29 Oct 2024

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?

Punjab News: ਪੰਜਾਬ 'ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ (Punjab Governmet) ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਦੱਸ ਦਈਏ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।

Load More
New Update
Sponsored Links by Taboola

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget