Latest Breaking News Live Updates on 29 October 2024: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ!
Latest Breaking News Live Updates on 29 October 2024: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ!
Punjab News: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਲਿਫਟਿੰਗ ਨਾ ਹੋਣ ਦੇ ਮਾਮਲੇ ਦੀ ਅੱਜ (ਮੰਗਲਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾਵੇ ਕਿਉਂਕਿ ਇਹ ਮਾਮਲਾ ਪੂਰੇ ਸੂਬੇ ਨਾਲ ਸਬੰਧਤ ਹੈ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਵੀ ਹਾਜ਼ਰ ਸਨ ਜਿਨ੍ਹਾਂ ਨੇ ਆਪਣੇ ਤਰਫੋਂ ਕੀਤੇ ਪ੍ਰਬੰਧਾਂ ਬਾਰੇ ਦੱਸਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਕਿ ਮਾਰਚ ਤੱਕ ਹੋਰ ਚੌਲਾਂ ਦੀ ਚੁਕਾਈ ਕਰ ਦਿੱਤੀ ਜਾਵੇਗੀ। ਪਿਛਲੀ ਸੁਣਵਾਈ 'ਤੇ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਸੀ। ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਹਾਲਾਂਕਿ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋਣੀਆਂ ਹਨ, ਅਜਿਹੇ 'ਚ ਸਾਰੀਆਂ ਪਾਰਟੀਆਂ ਕਿਸਾਨਾਂ ਦੇ ਨਾਲ ਖੜ੍ਹਨ ਦੀ ਕੋਸ਼ਿਸ਼ ਕਰ ਰਹੀਆਂ ਹਨ।
Punjab News: ਪੰਜਾਬ 'ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ (Punjab Governmet) ਨੇ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ 'ਤੇ ਉਪਰੋਕਤ ਹੁਕਮ ਲਾਗੂ ਹੋਣਗੇ। ਦੱਸ ਦਈਏ ਕਿ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇੱਕ ਸੈਸ਼ਨ ਵਿੱਚ 3 ਵਾਰ ਬਦਲਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਜਦੋਂ ਕਿ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.30 ਵਜੇ ਤੱਕ ਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ 2.50 ਵਜੇ ਤੱਕ ਹੈ।
Stubble Burning: ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਪਰ ਹੈਰਾਨੀ ਦੀ ਗੱਲ਼ ਹੈ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦਾ ਰੁਝਾਨ ਤੇਜ਼ੀ ਨਾਲ ਘਟ ਰਿਹਾ ਹੈ ਪਰ ਦਿੱਲੀ ਪਹਿਲਾਂ ਨਾਲੋਂ ਵੀ ਵੱਧ ਪੁਲੀਤ ਹੋ ਰਹੀ ਹੈ। ਇਸ ਤੋਂ ਇੱਕ ਗੱਲ ਤਾਂ ਸਪਸ਼ਟ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਦੀ ਅਸਲ ਵਜ੍ਹਾ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣਾ ਨਹੀਂ ਸਗੋਂ ਕੁਝ ਹੋਰ ਕਾਰਨ ਵੀ ਹਨ।
ਹਾਸਲ ਜਾਣਕਾਰੀ ਮੁਤਾਬਕ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਤੱਕ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ।
ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਦੂਜੇ ਪਾਸੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ 355 ਏਕਿਊਆਈ ਦਰਜ ਕੀਤੀ ਗਈ ਹੈ। ਇਸ ਤੋਂ ਤੈਅ ਹੈ ਕਿ ਪੰਜਾਬ ਦਾ ਧੂੰਆਂ ਦਿੱਲੀ ਨੂੰ ਦੂਸ਼ਿਤ ਨਹੀਂ ਕਰ ਰਿਹਾ।
Punjab News: ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ- ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ 'ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹਨ ਤਾਂ ਉਨ੍ਹਾਂ ਨੂੰ ਗੁਰੂ ਪੰਥ ਦੇ ਦਰਬਾਰ ਵਿੱਚ ਪੇਸ਼ ਕਰਨੇ ਚਾਹੀਦੇ ਹਨ। ਗਿਆਨੀ ਹਰਪ੍ਰੀਤ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਸਤਿਗੁਰੂ ਜੀ ਧਿਆਨ ਰੱਖੋ, ਮੇਰੇ ਦਿਲ ਵਿੱਚ ਬਹੁਤ ਦਰਦ ਹੈ।
Rule Change on 1 November: ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਜਿਸਦਾ ਉਨ੍ਹਾਂ ਨੂੰ ਕਾਫੀ ਲਾਭ ਹੁੰਦਾ ਹੈ। ਹਾਲਾਂਕਿ ਇਸਦੇ ਨਾਲ-ਨਾਲ ਉਹ ਇਨ੍ਹਾਂ ਯੋਜਨਾਵਾਂ ਵਿੱਚ ਬਦਲਾਅ ਵੀ ਕਰਦੀ ਰਹਿੰਦੀ ਹੈ। ਦੇਖਿਆ ਜਾਏ ਤਾਂ ਦੇਸ਼ ਦਾ ਹਰ ਵਰਗ ਇਨ੍ਹਾਂ ਸਰਕਾਰੀ ਸਕੀਮਾਂ ਦਾ ਆਨੰਦ ਲੈ ਰਿਹਾ ਹੈ। ਜਿਨ੍ਹਾਂ ਵਿੱਚ ਜ਼ਿਆਦਾਤਰ ਗਰੀਬ ਵਰਗ ਦੇ ਲੋਕ ਸ਼ਾਮਲ ਹਨ।
1 ਨਵੰਬਰ ਤੋਂ ਬੰਦ ਹੋ ਜਾਵੇਗਾ ਰਾਸ਼ਨ
ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਭਾਰਤ ਸਰਕਾਰ ਇਨ੍ਹਾਂ ਗਰੀਬ ਲੋਕਾਂ ਨੂੰ ਬਹੁਤ ਘੱਟ ਦਰ 'ਤੇ ਰਾਸ਼ਨ ਮੁਹੱਈਆ ਕਰਵਾਉਂਦੀ ਹੈ। ਸਰਕਾਰ ਦੀ ਘੱਟ ਕੀਮਤ ਵਾਲੀ ਰਾਸ਼ਨ ਸਕੀਮ ਦਾ ਲਾਭ ਲੈਣ ਲਈ ਲੋਕਾਂ ਕੋਲ ਰਾਸ਼ਨ ਕਾਰਡ ਹੋਣਾ ਜ਼ਰੂਰੀ ਹੈ। ਇਸ ਨਾਲ ਲੋਕ ਯੋਗ ਬਣਦੇ ਹਨ ਪਰ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਰਅਸਲ, ਹੁਣ 1 ਨਵੰਬਰ ਤੋਂ ਰਾਸ਼ਨ ਬੰਦ ਹੋ ਜਾਵੇਗਾ। ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ। ਦੱਸ ਦੇਈਏ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ, ਸਾਰੇ ਰਾਸ਼ਨ ਕਾਰਡ ਧਾਰਕਾਂ ਲਈ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ। ਇਸ ਸਬੰਧੀ ਸੂਚਨਾ ਖੁਰਾਕ ਅਤੇ ਜਨਤਕ ਮੰਤਰਾਲੇ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਪਰ ਇਸ ਦੇ ਬਾਵਜੂਦ ਅਜੇ ਵੀ ਕਈ ਰਾਸ਼ਨ ਕਾਰਡ ਧਾਰਕ ਅਜਿਹੇ ਹਨ। ਜਿਨ੍ਹਾਂ ਨੇ ਈ-ਕੇਵਾਈਸੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਹੈ। ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਈ-ਕੇਵਾਈਸੀ ਲਈ 31 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ ਹੈ। ਯਾਨੀ ਜੇਕਰ ਕੋਈ ਰਾਸ਼ਨ ਕਾਰਡ ਧਾਰਕ 31 ਅਕਤੂਬਰ ਤੱਕ ਵੀ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਨਹੀਂ ਕਰਦਾ ਹੈ। ਇਸ ਲਈ ਉਸ ਨੂੰ ਅਗਲੇ ਮਹੀਨੇ ਰਾਸ਼ਨ ਨਹੀਂ ਮਿਲੇਗਾ। ਦਰਅਸਲ, ਰਾਸ਼ਨ ਕਾਰਡ ਧਾਰਕਾਂ ਦੇ ਨਾਮ ਵੀ ਰਾਸ਼ਨ ਕਾਰਡ ਤੋਂ ਹਟਾ ਦਿੱਤੇ ਜਾਣਗੇ। ਨਾਲ ਹੀ, ਬਿਨਾਂ ਈ-ਕੇਵਾਈਸੀ ਵਾਲੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਜਾਣਗੇ।
Punjab News: ਫ਼ਿਰੋਜ਼ਪੁਰ 'ਚ ਸਤੰਬਰ ਮਹੀਨੇ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਵਿਅਕਤੀਆਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ। ਉਨ੍ਹਾਂ 'ਤੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਉਹ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਭਾਲ ਕਰਨ 'ਚ ਲੱਗੀ ਹੋਈ ਹੈ। ਪੁਲਿਸ ਨੇ ਸਾਰੇ ਥਾਣਿਆਂ ਤੋਂ ਉਨ੍ਹਾਂ ਬਾਰੇ ਵੇਰਵੇ ਮੰਗੇ ਹਨ। ਜਲਦੀ ਹੀ ਪੁਲਿਸ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।
Fireworks Accident in Kerala: ਕੇਰਲ ਦੇ ਕਾਸਰਗੋਡ ਜ਼ਿਲ੍ਹੇ ਦੇ ਨੀਲੇਸ਼ਵਰਮ ਵਿੱਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਪਟਾਕਿਆਂ ਨੂੰ ਅੱਗ ਲੱਗਣ ਤੋਂ ਬਾਅਦ ਹੋਏ ਧਮਾਕੇ ਕਾਰਨ ਕਰੀਬ 98 ਲੋਕ ਜ਼ਖਮੀ ਹੋ ਗਏ, ਜਦਕਿ 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਸੋਮਵਾਰ ਦੇਰ ਰਾਤ ਕੇਰਲ ਦੇ ਕਾਸਰਗੋਡ ਵਿੱਚ ਨੀਲੇਸ਼ਵਰਮ ਦੇ ਨੇੜੇ ਇੱਕ ਮੰਦਰ ਵਿੱਚ ਤਿਉਹਾਰ ਦੇ ਦੌਰਾਨ ਆਤਿਸ਼ਬਾਜ਼ੀ ਚਲਾਈ ਜਾ ਰਹੀ ਸੀ। ਉਦੋਂ ਹੀ ਇਹ ਘਟਨਾ ਵਾਪਰ ਗਈ ਅਤੇ ਲਗਭਗ 98 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਕਾਸਰਗੋਡ, ਕੰਨੂਰ ਅਤੇ ਮੰਗਲੁਰੂ ਦੇ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ ਹੈ।
ਪਿਛੋਕੜ
Latest Breaking News Live Updates on 29 October 2024: ਪੰਜਾਬ ਦੇ ਜਲੰਧਰ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਹ ਐਲਾਨ ਕੀਤਾ ਗਿਆ ਸੀ। ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੇ ਦਿਨੀਂ ਇੱਕ ਐਮਰਜੈਂਸੀ ਮੀਟਿੰਗ ਸੱਦੀ ਗਈ ਸੀ। ਉਕਤ ਐਮਰਜੈਂਸੀ ਆਨਲਾਈਨ ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਅਤੇ ਇਸ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਕੀਤੀ ਗਈ।
Jalandhar News: ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ, 11 ਤੋਂ 3 ਵਜੇ ਤੱਕ ਲੱਗੇਗਾ ਧਰਨਾ
Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀਂ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਕਰਕੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ।
Islamic Nato: ਅੱਤਵਾਦ ਅਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ 25 ਤੋਂ ਵੱਧ ਮੁਸਲਿਮ ਦੇਸ਼ ਨਾਟੋ ਦੀ ਤਰਜ਼ 'ਤੇ ਸੰਗਠਨ ਬਣਾਉਣ ਦੀ ਤਿਆਰੀ ਕਰ ਰਹੇ ਹਨ। ਇਸ ਦਾ ਨਾਂ ਇਸਲਾਮਿਕ ਨਾਟੋ (Islamic Nato) ਅਤੇ ਇਸਲਾਮਿਕ ਨਾਟੋ (Muslim Nato) ਹੋ ਸਕਦਾ ਹੈ। ਇਹ ਨਾਟੋ ਵਾਂਗ ਹੀ ਅੱਤਵਾਦ ਵਿਰੋਧੀ ਕਾਰਵਾਈਆਂ ਕਰੇਗਾ। ਹਾਲਾਂਕਿ ਇਸ ਸਮੂਹ ਦੇ ਮੈਂਬਰ ਦੇਸ਼ਾਂ ਦੀ ਸੰਖਿਆ ਨੂੰ ਲੈ ਕੇ ਅਜੇ ਤੱਕ ਕੋਈ ਸਪੱਸ਼ਟਤਾ ਨਹੀਂ ਹੈ ਪਰ ਇੱਕ ਅੰਦਾਜ਼ੇ ਮੁਤਾਬਕ ਏਸ਼ੀਆ ਅਤੇ ਅਫਰੀਕਾ ਦੇ 25 ਦੇਸ਼ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਪ੍ਰਸਤਾਵਿਤ ਸਮੂਹ ਦੇ ਮੁੱਖ ਮੈਂਬਰ ਸਾਊਦੀ ਅਰਬ, ਪਾਕਿਸਤਾਨ, ਤੁਰਕੀ, ਮਿਸਰ, ਸੰਯੁਕਤ ਅਰਬ ਅਮੀਰਾਤ, ਜਾਰਡਨ, ਬਹਿਰੀਨ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਮਲੇਸ਼ੀਆ ਹੋਣਗੇ।
Islamic NATO: ਪਾਕਿਸਤਾਨ ਸਣੇ 25 ਮੁਸਲਿਮ ਦੇਸ਼ ਹੋ ਰਹੇ ਇਕੱਠੇ! ਬਣਾ ਰਹੇ ਇਸਲਾਮਿਕ NATO, ਭਾਰਤ 'ਤੇ ਕੀ ਹੋਵੇਗਾ ਅਸਰ
- - - - - - - - - Advertisement - - - - - - - - -