(Source: ECI/ABP News)
Latest Breaking News Live Updates on 30 October 2024: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ?,ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ
Latest Breaking News Live Updates on 30 October 2024: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ?,ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ
LIVE

Background
ਪੰਜਾਬ 'ਚ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ, 4 ਵਿਧਾਨ ਸਭਾ ਸੀਟਾਂ 'ਤੇ ਹੋਣੀਆਂ ਜ਼ਿਮਨੀ ਚੋਣਾਂ, ਸ਼ਾਮ ਨੂੰ ਜਾਰੀ ਹੋਣਗੇ ਚਿੰਨ
Punjab Bypoll: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਸੂਬੇ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਅਜਿਹੇ 'ਚ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਨ੍ਹਾਂ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪਰ ਦਿਲਚਸਪ ਗੱਲ ਇਹ ਹੈ ਕਿ ਜਿਹੜੇ ਲੋਕ ਐਮ.ਪੀ. ਬਣ ਚੁੱਕੇ ਹਨ। ਉਨ੍ਹਾਂ ਦੇ ਕਰੀਬੀ ਜਾਂ ਪਰਿਵਾਰਕ ਮੈਂਬਰ ਇਸ ਵਾਰ ਚੋਣ ਮੈਦਾਨ ਵਿੱਚ ਹਨ।
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Canada Diwali: ਭਾਰਤ ਅਤੇ ਕੈਨੇਡਾ ਵਿਚਾਲੇ ਇਸ ਸਮੇਂ ਚੰਗੇ ਸਬੰਧ ਨਹੀਂ ਹਨ, ਜਿਸ ਦਾ ਅਸਰ ਹੁਣ ਉਥੇ ਰਹਿੰਦੇ ਹਿੰਦੂਆਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਕੈਨੇਡਾ ਸਰਕਾਰ ਨੇ ਉੱਥੇ ਦੀਵਾਲੀ ਦਾ ਤਿਉਹਾਰ ਰੱਦ ਕਰ ਦਿੱਤਾ ਹੈ। ਦਰਅਸਲ, ਕੈਨੇਡੀਅਨ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਇਲੀਵਰ ਅਤੇ ਕੰਜ਼ਰਵੇਟਿਵ ਪਾਰਟੀ ਵੱਲੋਂ 2024 ਦੀ ਦੀਵਾਲੀ ਮਨਾਉਣ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਹਿੰਦੂ, ਸਿੱਖ, ਬੋਧੀ ਅਤੇ ਜੈਨ ਭਾਈਚਾਰਿਆਂ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਕੈਨੇਡੀਅਨ ਹਿੰਦੂ ਫੋਰਮ ਨੇ ਇਸ ਕਦਮ ਦੀ ਨਿਖੇਧੀ ਕਰਦਿਆਂ ਇਸ ਨੂੰ ਕੈਨੇਡਾ ਦੇ ਵਿਭਿੰਨ ਸੱਭਿਆਚਾਰਕ ਭਾਈਚਾਰਿਆਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਪ੍ਰਤੀਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਜੋ ਕਿ ਰੌਸ਼ਨੀ ਅਤੇ ਏਕਤਾ ਦਾ ਤਿਉਹਾਰ ਹੈ, ਉਸ ਨੂੰ ਨਾ ਮਨਾਉਣਾ ਸਮਾਜ ਦੇ ਇੱਕ ਵੱਡੇ ਵਰਗ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ।
Punjab News: CM ਮਾਨ ਦੇ OSD ਰਾਜਬੀਰ ਸਿੰਘ ਨੂੰ ਮਿਲੀ ਰਾਹਤ, HC ਨੇ ਮਜੀਠੀਆ ਨੂੰ ਫਟਕਾਰ ਲਗਾਉਂਦੇ ਹੋਏ ਦਿੱਤੀਆਂ ਸਖ਼ਤ ਹਦਾਇਤਾਂ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਸਿੰਘ ਸਬੰਧੀ ਅਦਾਲਤ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਅਦਾਲਤ ਨੇ ਰਾਜਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਿਕਰਮ ਮਜੀਠੀਆ ਨੂੰ ਫਟਕਾਰ ਲਗਾਈ ਹੈ। ਦੱਸ ਦੇਈਏ ਕਿ ਅਦਾਲਤ ਨੇ ਮੁੱਖ ਮੰਤਰੀ ਦੇ ਓ.ਐਸ.ਡੀ. 'ਤੇ ਬਿਕਰਮ ਮਜੀਠੀਆ ਵੱਲੋਂ ਅਪਮਾਨਜਨਕ ਬਿਆਨ ਦੇਣ ਕਾਰਨ ਪਾਬੰਦੀ ਲਗਾਈ ਗਈ ਹੈ।
ਅਦਾਲਤ ਵੱਲੋਂ ਮਜੀਠੀਆ ਨੂੰ ਸਖ਼ਤ ਹਦਾਇਤਾਂ
ਇਸਦੇ ਨਾਲ ਹੀ ਅਦਾਲਤ ਨੇ ਬਿਕਰਮ ਮਜੀਠੀਆ ਦੇ ਬਿਆਨਾਂ ਖਿਲਾਫ ਅੰਤਰਿਮ ਹੁਕਮ ਦਿੱਤੇ ਹਨ। ਅਦਾਲਤ ਨੇ ਮਜੀਠੀਆ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚਾਂ 'ਤੇ ਰਾਜਬੀਰ ਸਿੰਘ ਵਿਰੁੱਧ ਬਿਆਨ ਦੇਣਾ ਤੁਰੰਤ ਬੰਦ ਕਰਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਰਾਜਬੀਰ ਸਿੰਘ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਹਨ।
Weather Update: ਪੰਜਾਬ 'ਚ ਘਟਿਆ ਪ੍ਰਦੂਸ਼ਣ ਦਾ ਪੱਧਰ, ਚੰਡੀਗੜ੍ਹ 'ਚ ਹਾਲਤ ਹਾਲੇ ਵੀ ਖਰਾਬ, ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ
Punjab and Chandigarh Weather Update: ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁੱਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ। ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ। ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ। ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ। ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
