= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਜਲੰਧਰ 'ਚ ਹਿਮਾਚਲ ਦੀ ਕੁੜੀ ਨਾਲ ਕੀਤਾ ਬਲਾ*ਤ*ਕਾ*ਰ, ਗਰਭਵਤੀ ਹੋਣ 'ਤੇ ਮਾਂ ਨੂੰ ਲੱਗਿਆ ਪਤਾ, ਫਿਰੋ ਜੋ ਹੋਇਆ Jalandhar News: ਜਲੰਧਰ 'ਚ ਨੇਪਾਲੀ ਨੌਜਵਾਨ ਨੇ ਹਿਮਾਚਲ ਦੀ ਰਹਿਣ ਵਾਲੀ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤ ਪਰਿਵਾਰ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਿਆ, ਜਦੋਂ ਉਕਤ ਲੜਕੀ ਗਰਭਵਤੀ ਹੋ ਗਈ। ਇਸ ਮਾਮਲੇ ਵਿੱਚ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਬੀ.ਐਨ.ਐਸ. ਦੀ ਧਾਰਾ 64, 351 (1) ਦੇ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਦੋਸ਼ੀ ਜਮੀਲ ਖਾਨ ਪਠਾਨ ਪੁੱਤਰ ਮੁਹੰਮਦ ਇਬਰਾਹੀਮ ਪਠਾਨ ਵਾਸੀ ਨੇਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੀੜਤ ਲੜਕੀ ਨੂੰ ਜਦੋਂ ਸ਼ੱਕ ਹੋਇਆ ਤਾਂ ਉਸ ਨੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ
ਜਦੋਂ ਪੀੜਤ ਲੜਕੀ ਦੀ ਮਾਂ ਨੇ ਆਪਣੀ ਧੀ ਵਿਚ ਕੁਝ ਬਦਲਾਅ ਦੇਖਿਆ ਤਾਂ ਉਸ ਨੇ ਆਪਣੀ ਲੜਕੀ ਦੀ ਜਾਂਚ ਕਰਵਾਈ। ਚੈਕਅੱਪ ਦੌਰਾਨ ਪਤਾ ਲੱਗਿਆ ਕਿ ਉਸ ਦੀ ਲੜਕੀ 5 ਮਹੀਨੇ ਦੀ ਗਰਭਵਤੀ ਸੀ। ਜਿਸ ਤੋਂ ਬਾਅਦ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਮਾਂ ਪੀੜਤਾ ਦੇ ਨਾਲ ਰਾਮਾਮੰਡੀ ਥਾਣੇ ਦੀ ਨੰਗਲ ਸ਼ਾਮਾ ਚੌਕੀ ਪਹੁੰਚੀ ਅਤੇ ਲਿਖਤੀ ਸ਼ਿਕਾਇਤ ਦਿੱਤੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਨਵਜੋਤ ਸਿੱਧੂ ਦਾ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਹੋਇਆ ਕੈਂਸਲ, ਸ੍ਰੀ ਕਰਤਾਰਪੁਰ ਸਾਹਿਬ ਟੇਕਣਾ ਸੀ ਮੱਥਾ Punjab News: ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਸ਼ਨੀਵਾਰ) ਆਪਣੇ ਪਰਿਵਾਰ ਸਮੇਤ ਪਾਕਿਸਤਾਨ ਜਾਣਾ ਚਾਹੁੰਦੇ ਸਨ। ਉਹ ਸਰਹੱਦ ਪਾਰੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੇ ਚਾਹਵਾਨ ਸਨ। ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਦੌਰੇ ਦੀ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ ਪਰ ਹੁਣ ਉਨ੍ਹਾਂ ਨੇ ਇਸ ਨੂੰ Postpone ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਯਾਤਰਾ 'ਤੇ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ, ਬੇਟੀ ਰਾਬੀਆ ਅਤੇ ਦੋਸਤ ਵੀ ਉਨ੍ਹਾਂ ਦੇ ਨਾਲ ਆਉਣ ਵਾਲੇ ਸਨ, ਪਰ ਅੱਜ ਸਵੇਰੇ ਕਰੀਬ 8.15 ਵਜੇ ਨਵਜੋਤ ਸਿੰਘ ਸਿੱਧੂ ਨੇ ਹੀ ਪ੍ਰੋਗਰਾਮ ਮੁਲਤਵੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ। ਇਹ ਉਨ੍ਹਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੀ ਦੂਜੀ ਫੇਰੀ ਸੀ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ। ਫਿਰ ਕਰੋਨਾ ਦੇ ਸਮੇਂ ਦੇ ਲਾਕਡਾਊਨ ਤੋਂ ਬਾਅਦ ਕਰਤਾਰਪੁਰ ਸਾਹਿਬ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਖੁਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ Explosion in Pakistan Railway Station: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ ਨੇ ਲਈ ਹੈ। ਹਾਲ ਹੀ 'ਚ ਪਾਕਿਸਤਾਨ ਦੇ ਉੱਤਰ-ਪੱਛਮ 'ਚ ਅੱਤਵਾਦੀ ਹਮਲਿਆਂ 'ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਇੱਥੇ ਵੱਖਵਾਦੀ ਬਗਾਵਤ ਵੀ ਵੱਧ ਰਹੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ Punjab News: ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ।
ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ 'ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।
ਹਾਈ ਕੋਰਟ ਨੇ ਆਪਣੇ ਹੁਕਮਾਂ 'ਚ ਕਿਹਾ ਕਿ ਇਹ ਹੁਕਮ 4 ਸਾਲ ਤੋਂ ਵੱਧ ਉਮਰ ਦੇ ਹਰ ਉਸ ਵਿਅਕਤੀ 'ਤੇ ਲਾਗੂ ਹੋਣਗੇ, ਜੋ ਟੂ-ਵ੍ਹੀਲਰ ਚਲਾ ਰਿਹਾ ਹੈ, ਜਾਂ ਉਸ 'ਤੇ ਸਵਾਰ ਹੋ ਕੇ ਜਾ ਰਿਹਾ ਹੈ। ਜਿਸ ਵਿੱਚ ਬੱਚੇ ਵੀ ਸ਼ਾਮਲ ਹਨ। ਇਹ ਹੁਕਮ ਹਰ ਕਿਸਮ ਦੀ ਬਾਈਕ 'ਤੇ ਲਾਗੂ ਹੋਵੇਗਾ, ਚਾਹੇ ਉਹ ਕਿਸੇ ਵੀ ਕਲਾਸ ਦਾ ਹੋਵੇ। ਜੇਕਰ ਕਿਸੇ ਸਿੱਖ ਵਿਅਕਤੀ ਨੇ ਬਾਈਕ 'ਤੇ ਸਵਾਰ ਹੋਣ ਜਾਂ ਬੈਠਣ ਵੇਲੇ ਪੱਗ ਬੰਨ੍ਹੀ ਹੋਈ ਹੈ ਤਾਂ ਉਨ੍ਹਾਂ 'ਤੇ ਇਹ ਆਦੇਸ਼ ਲਾਗੂ ਨਹੀਂ ਹੋਵੇਗਾ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਝਾਰਖੰਡ ਚੋਣਾਂ ਤੋਂ ਪਹਿਲਾਂ ਆਮਦਨ ਕਰ ਵਿਭਾਗ ਦਾ ਐਕਸ਼ਨ! CM ਹੇਮੰਤ ਸੋਰੇਨ ਦੇ ਨਿੱਜੀ ਸਲਾਹਕਾਰ ਦੇ ਘਰ ਕੀਤੀ ਛਾਪੇਮਾਰੀ Ranchi: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਨਿੱਜੀ ਸਲਾਹਕਾਰ ਸੁਨੀਲ ਸ਼੍ਰੀਵਾਸਤਵ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੇ ਖਿਲਾਫ ਆਮਦਨ ਕਰ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਆਮਦਨ ਕਰ ਵਿਭਾਗ ਨੇ ਸੁਨੀਲ ਸ਼੍ਰੀਵਾਸਤਵ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਨਾਲ ਜੁੜੇ ਕੁੱਲ 16-17 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।
ਜਾਣਕਾਰੀ ਮੁਤਾਬਕ ਰਾਂਚੀ 'ਚ 7 ਅਤੇ ਜਮਸ਼ੇਦਪੁਰ 'ਚ 9 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਜਮਸ਼ੇਦਪੁਰ ਦੇ ਅੰਜਾਨੀਆ ਇਸਪਾਤ ਸਮੇਤ ਹੋਰ ਟਿਕਾਣੇ ਵੀ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਮਿਲਣੀ ਹਾਲੇ ਬਾਕੀ ਹੈ।