ਪੜਚੋਲ ਕਰੋ

Farmers Protest: ਪੰਚਕੂਲਾ ਵਿੱਚ ਹਰਿਆਣਾ ਵਿਧਾਨ ਸਭਾ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਲਾਠੀਚਾਰਜ

Lathi Charge on Farmers: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਸ਼ਨੀਵਾਰ ਨੂੰ ਇੱਕ ਵਾਰ ਫਿਰ ਭੜਕਿਆ। ਹਰਿਆਣਾ ਵਿਚ ਕਈ ਥਾਂਵਾਂ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਪੰਚਕੂਲਾ: ਹਰਿਆਣਾ ਦੇ ਪੰਚਕੂਲਾ ਵਿਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਕਿਸਾਨਾਂ ਨੂੰ ਪੁਲਿਸ ਨੇ ਮਾਜਰੀ ਚੌਕ ਅਤੇ ਪੁਰਾਣੇ ਪੰਚਕੂਲਾ ਚੌਕ ਵਿਖੇ ਰੋਕ ਲਿਆ ਅਤੇ ਬੈਰੀਕੇਡ ਲਗਾਏ ਗਏ। ਪੁਰਾਣੇ ਪੰਚਕੂਲਾ ਚੌਕ ਵਿਖੇ ਕਿਸਾਨਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਅਤੇ ਕਿਸਾਨਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਕਿਸਾਨ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਲਾਠੀਚਾਰਜ ਕੀਤਾ।

ਖੇਤੀਬਾੜੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨ ਜਥੇਬੰਦੀਆਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤੀ ਸੀ। ਇਸ ਦੇ ਤਹਿਤ ਉਹ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਦੀ ਕੋਠੀ ਦਾ ਘਿਰਾਓ ਕਰਨ ਲਈ ਨਿਕਲੇ ਸੀ, ਪਰ ਕਿਸਾਨਾਂ ਨੂੰ ਪੁਲਿਸ ਨੇ ਪੁਰਾਣਾ ਪੰਚਕੂਲਾ ਨੇੜੇ ਰੋਕ ਲਿਆ ਸੀ। ਕਿਸਾਨਾਂ ਨੇ ਉੱਥੇ ਧਰਨਾ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪੰਚਕੂਲਾ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਾਜਰੀ ਚੌਕ, ਪਿੰਜੌਰ ਟੌਲ ਪਲਾਜ਼ਾ ਅਤੇ ਨਾਗਾਲ ਟੌਲ ਪਲਾਜ਼ਾ ਬਰਵਾਲਾ, ਰਾਏਪੁਰਣੀ ਸਮੇਤ ਕਈ ਥਾਵਾਂ ਤੇ ਪ੍ਰਦਰਸ਼ਨ ਕੀਤਾ। ਕਿਸਾਨ ਆਪਣੀ ਮੰਗ ਲਈ ਪ੍ਰਦਰਸ਼ਨ ਕਰਦੇ ਹੋਏ ਮਾਜਰੀ ਚੌਕ ਵਿਖੇ ਆਏ। ਕਿਸਾਨਾਂ ਨੂੰ ਦੂਰ ਚਲੇ ਜਾਣ ਲਈ ਕਿਹਾ ਗਿਆ, ਪਰ ਕਿਸਾਨਾਂ ਨੇ ਬਗੈਰ ਰੁਕੇ ਬੈਰੀਕੇਡਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ।

ਇਸ ਦੇ ਨਾਲ ਹੀ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ ਹਰਿਆਣਾ ਦੇ ਸਿਰਸਾ ਵਿੱਚ ਸੰਸਦ ਮੈਂਬਰ ਸੁਨੀਤਾ ਦੁੱਗਲ ਦੀ ਰਿਹਾਇਸ਼ ਦੇ ਸਾਹਮਣੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸ ਤੋਂ ਪਹਿਲਾਂ ਕਿਸਾਨ 11 ਵਜੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਕੱਠੇ ਹੋਏ। ਕਿਸਾਨਾਂ ਨੇ ਪੈਦਲ ਹੀ ਹੁੱਡਾ ਸੈਕਟਰ ਵਿੱਚ ਸਾਂਸਦ ਦੀ ਰਿਹਾਇਸ਼ ਵੱਲ ਮਾਰਚ ਕੀਤਾ।

ਡੀਐਸਪੀ ਕੁਲਦੀਪ ਬੈਨੀਵਾਲ ਦੀ ਅਗਵਾਈ ਹੇਠ ਪੁਲਿਸ ਫੋਰਸ ਸੰਸਦ ਮੈਂਬਰ ਦੀ ਰਿਹਾਇਸ਼ ਦੀ ਸੁਰੱਖਿਆ ਲਈ ਮੌਕੇ ‘ਤੇ ਤਾਇਨਾਤ ਕੀਤੀ ਗਈ ਸੀ। ਕਿਸਾਨਾਂ ਨੇ ਪਹਿਲਾਂ ਡੀਐਸਪੀ ਨੂੰ ਸੁਰੱਖਿਆ ਸਰਕਲ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ। ਕਿਸਾਨਾਂ ਦੇ ਕਹਿਣ ‘ਤੇ ਕਿਸਾਨਾਂ ਨੂੰ ਦੂਸਰੀ ਬੈਰੀਕੇਡ ‘ਤੇ ਆਉਣ ਦੀ ਇਜਾਜ਼ਤ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨ ਦੂਸਰੇ ਗਏ ਅਤੇ ਸੰਸਦ ਮੈਂਬਰ ਅਤੇ ਭਾਜਪਾ ਖ਼ਿਲਾਫ਼ ਤਿੰਨਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: Twitter ਅਤੇ ਕੇਂਦਰ ਸਰਕਾਰ ਦੀ ਜੰਗ, ਟਵਿੱਟਰ ਨੂੰ ਸਰਕਾਰ ਨੇ ਦਿੱਤੀ 'ਅੰਤਮ ਚਿਤਾਵਨੀ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

ਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Embed widget