(Source: ECI/ABP News)
ਲਾਰੈਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰ ਗ੍ਰਿਫਤਾਰ, ਦਿੱਲੀ ਪੁਲਿਸ ਦੀ ਵੱਡੀ ਕਾਰਵਾਈ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੂਰੇ ਭਾਰਤ ਵਿੱਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
![ਲਾਰੈਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰ ਗ੍ਰਿਫਤਾਰ, ਦਿੱਲੀ ਪੁਲਿਸ ਦੀ ਵੱਡੀ ਕਾਰਵਾਈ Lawrence Bishnoi gang's 7 shooters arrested, Delhi Police big action ਲਾਰੈਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰ ਗ੍ਰਿਫਤਾਰ, ਦਿੱਲੀ ਪੁਲਿਸ ਦੀ ਵੱਡੀ ਕਾਰਵਾਈ](https://feeds.abplive.com/onecms/images/uploaded-images/2024/10/25/e3e5e2644276f2f0e1a600083cea5ff61729860280363700_original.jpg?impolicy=abp_cdn&imwidth=1200&height=675)
Lawrence Bishnoi Shooter Arrested: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੂਰੇ ਭਾਰਤ ਵਿੱਚ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi Gang) ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸੱਤ ਸ਼ੂਟਰਾਂ ਨੂੰ ਪੁਲਿਸ ਨੇ ਪੰਜਾਬ ਅਤੇ ਆਸਪਾਸ ਦੇ ਰਾਜਾਂ ਤੋਂ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਸੈੱਲ ਦੀ ਟੀਮ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਹਾਲੀਆ ਘਟਨਾਵਾਂ ਦੇ ਆਧਾਰ 'ਤੇ, ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਲਾਰੈਂਸ ਬਿਸ਼ਨੋਈ ਗੈਂਗ ਦੇ ਖਿਲਾਫ ਪੂਰੇ ਭਾਰਤ 'ਚ ਕਾਰਵਾਈ ਕਰ ਰਿਹਾ ਹੈ। ਸਪੈਸ਼ਲ ਸੈੱਲ ਵੱਲੋਂ ਜਿਨ੍ਹਾਂ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਤੋਂ ਬਾਬਾ ਸਿੱਦੀਕੀ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦੇਸ਼ ਭਰ 'ਚ ਸਰਗਰਮ ਹੋ ਗਿਆ ਹੈ ਅਤੇ ਲਾਰੈਂਸ ਬਿਸ਼ਨੋਈ ਦੇ ਵੱਖ-ਵੱਖ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਿਹਾ ਹੈ। ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕੀਤੇ ਗਏ ਸੱਤ ਸ਼ੂਟਰਾਂ ਤੋਂ ਫਿਲਹਾਲ ਮੁੱਢਲੀ ਪੁੱਛਗਿੱਛ ਕੀਤੀ ਜਾ ਰਹੀ ਹੈ।
NCP ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ
12 ਅਕਤੂਬਰ ਨੂੰ ਸਾਬਕਾ ਮੰਤਰੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਮੁੰਬਈ, ਮਹਾਰਾਸ਼ਟਰ ਵਿੱਚ ਕੁਝ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਤਲੇਆਮ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਸਾਹਮਣੇ ਆਇਆ ਸੀ। ਮੁੰਬਈ ਪੁਲਿਸ ਨੇ ਇਸ ਮਾਮਲੇ 'ਚ ਬੀਤੇ ਬੁੱਧਵਾਰ ਨੂੰ ਤਿੰਨ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਸੀ, ਜਿਨ੍ਹਾਂ ਦੀ ਪਛਾਣ ਰੁਪੇਸ਼ ਰਾਜੇਂਦਰ ਮੋਹੋਲ, ਕਰਨ ਰਾਹੁਲ ਸਾਲਵੇ ਅਤੇ ਸ਼ਿਵਮ ਅਰਵਿੰਦ ਕੋਹਾੜ ਵਜੋਂ ਹੋਈ ਸੀ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਹੁਣ ਤੱਕ ਕੁੱਲ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
NIA ਨੇ ਲਾਰੈਂਸ ਦੇ ਭਰਾ ਅਮਨੋਲ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ
ਦੂਜੇ ਪਾਸੇ, NIA ਨੇ ਸ਼ੁੱਕਰਵਾਰ (25 ਅਕਤੂਬਰ, 2024) ਨੂੰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ 'ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਉਹ 12 ਅਕਤੂਬਰ ਨੂੰ ਐੱਨਸੀਪੀ ਨੇਤਾ ਬਾਬਾ ਸਿੱਦੀਕੀ 'ਤੇ ਅਤੇ ਅਪ੍ਰੈਲ 'ਚ ਅਭਿਨੇਤਾ ਸਲਮਾਨ ਖਾਨ ਦੇ ਘਰ 'ਤੇ ਹੋਏ ਹਮਲੇ ਦੀ ਸਾਜ਼ਿਸ਼ 'ਚ ਵੀ ਸ਼ਾਮਲ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)