Lawrence Bishnoi: ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਲਾਰੇਂਸ ਬਿਸ਼ਨੋਈ ਦਾ ਨਾਂ ਇਕ ਵਾਰ ਫਿਰ ਦੇਸ਼ 'ਚ ਚਰਚਾ 'ਚ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਫੇਸਬੁੱਕ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ 'ਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਫੋਟੋ ਨੂੰ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਹਨ।
NSUI ਵਰਕਰਾਂ ਨੇ ਇਸ ਸਬੰਧੀ ਵਾਰਾਣਸੀ ਦੇ ਸਿਗਰਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐਨਐਸਯੂਆਈ ਨੇ ਸੋਸ਼ਲ ਮੀਡੀਆ ਯੂਜ਼ਰ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਪੋਸਟ 'ਚ ਰਾਹੁਲ ਗਾਂਧੀ ਦੇ ਨਾਲ-ਨਾਲ AIMIM ਦੇ ਮੁਖੀ ਅਸਦੁਦੀਨ ਓਵੈਸੀ ਲਈ ਵੀ ਇਹੀ ਗੱਲ ਕਹੀ ਗਈ ਹੈ।
ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ
NSUI ਪੂਰਬੀ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਿਸ਼ਭ ਪਾਂਡੇ ਨੇ ਏਬੀਪੀ ਨਿਊਜ਼ ਨੂੰ ਦੱਸਿਆ, ਬੁੱਧਾਦਿੱਤਯ ਮੋਹੰਤੀ ਨਾਮ ਦੇ ਇੱਕ ਯੂਜ਼ਰ ਨੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਕੀਤੀ ਹੈ, ਜਿਸ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੋਸਟ 'ਚ ਲਾਰੇਂਸ ਬਿਸ਼ਨੋਈ ਦੀ ਫੋਟੋ ਦਾ ਮਹਿਮਾ ਮੰਡਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Paddy Procurement: ਝੋਨੇ ਦੀ ਖਰੀਦ ਨੂੰ ਲੱਗੀ ਬ੍ਰੇਕ ! 70 ਫੀਸਦੀ ਫਸਲ ਮੰਡੀਆਂ 'ਚ ਪਈ...ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ
NSUI ਨੇ ਕਿਹਾ, "ਰਾਹੁਲ ਗਾਂਧੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੰਵਿਧਾਨ ਦੀ ਰੱਖਿਆ ਦੀ ਗੱਲ ਕਰ ਰਹੇ ਹਨ ਅਤੇ ਇਸ ਸਥਿਤੀ ਵਿੱਚ ਉਹ ਦੇਸ਼ ਦੀ ਸਭ ਤੋਂ ਵੱਡੀ ਉਮੀਦ ਹਨ। ਅਸੀਂ ਉਨ੍ਹਾਂ ਦੇ ਖਿਲਾਫ ਅਜਿਹੀ ਸੋਚ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਸਾਡੀ ਮੰਗ ਹੈ ਕਿ ਇਸ ਅਪਰਾਧਿਕ ਮਾਨਸਿਕਤਾ ਵਾਲੇ ਵਿਅਕਤੀ ਦੇ ਖਿਲਾਫ ਜਲਦੀ ਹੀ ਐੱਫ.ਆਈ.ਆਰ. ਦਰਜ ਕੀਤਾ ਜਾਵੇ।
ਪੋਸਟ 'ਚ ਲਾਰੈਂਸ ਬਿਸ਼ਨੋਈ ਦਾ ਜ਼ਿਕਰ
ਇਸ ਪੋਸਟ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਬਾਰੇ ਵੀ ਲਾਰੇਂਸ ਬਿਸ਼ਨੋਈ ਦਾ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਖਬਰਾਂ 'ਚ ਬਣੇ ਰਹਿਣ ਲਈ ਸਿਆਸਤਦਾਨਾਂ ਬਾਰੇ ਅਜਿਹੀ ਪੋਸਟ ਕੀਤੀ ਹੈ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਐਨਐਸਯੂਆਈ ਵਰਕਰਾਂ ਨੇ ਨਾਰਾਜ਼ਗੀ ਪ੍ਰਗਟਾਈ ਹੈ।
ਇਹ ਵੀ ਪੜ੍ਹੋ: Viral News: ਲੋਕਾਂ ਨੂੰ ਨਹੀਂ ਮਿਲ ਰਹੀ ਇੱਕ ਬੀਵੀ...ਇਸ 58 ਸਾਲਾ ਬਿਲਡਰ ਨੇ ਕਰਵਾਏ 120 ਵਿਆਹ!