ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਨੇਤਾ ਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (baba siddique) ਦੀ ਸ਼ਨੀਵਾਰ ਰਾਤ ਮੁੰਬਈ ਦੇ ਬਾਂਦਰਾ ਈਸਟ ਇਲਾਕੇ 'ਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ (baba siddique) ਵੱਲੋਂ ਸੋਸ਼ਲ ਮੀਡੀਆ ਉੱਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ। ਹਾਲਾਂਕਿ ਪੋਸਟ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ।


ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਸਾਬਰਮਤੀ ਜੇਲ 'ਚ ਨਵਰਾਤਰੀ ਦੌਰਾਨ 9 ਦਿਨਾਂ ਦਾ ਮੌਨ ਵਰਤ ਰੱਖਿਆ ਸੀ। ਇਸ ਦੌਰਾਨ ਬਿਸ਼ਨੋਈ ਨੇ ਕਿਸੇ ਨਾਲ ਗੱਲ ਨਹੀਂ ਕੀਤੀ। ਇਸ ਤੋਂ ਇਲਾਵਾ, ਇਹ ਮੰਨਿਆ ਜਾਂਦਾ ਹੈ ਕਿ ਜਦੋਂ ਵੀ ਬਿਸ਼ਨੋਈ ਮੌਨ ਵਰਤ ਰੱਖਦਾ ਹੈ, ਤਾਂ ਉਸਦਾ ਗਰੋਹ ਕੋਈ ਨਾ ਕੋਈ ਵੱਡਾ ਅਪਰਾਧ ਕਰਦਾ ਹੈ।


ਸੂਤਰਾਂ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਵਿੱਚ ਇੱਕ ਵੱਖਰੇ ਸੈੱਲ ਵਿੱਚ ਰੱਖਿਆ ਗਿਆ ਹੈ। ਉਹ ਜੇਲ੍ਹ ਤੋਂ ਮੋਬਾਈਲ ਫ਼ੋਨ ਦੀ ਵਰਤੋਂ ਕਰਦਾ ਹੈ। ਏਜੰਸੀ ਵਾਲੇ ਵੀ ਇਹ ਦੱਸਦੇ ਹਨ। ਬਿਸ਼ਨੋਈ ਘੱਟ ਭੋਜਨ ਖਾਂਦਾ ਹੈ ਤੇ ਭੋਜਨ ਲਈ ਦੁੱਧ, ਦਹੀਂ ਅਤੇ ਫਲਾਂ ਦੀ ਵਰਤੋਂ ਕਰਦਾ ਹੈ। ਇਸ ਤੋਂ ਇਲਾਵਾ ਉਹ ਜੇਲ੍ਹ ਵਿੱਚ ਬੈਡਮਿੰਟਨ ਖੇਡਦਾ ਹੈ ਅਤੇ ਕਸਰਤ ਵੀ ਕਰਦਾ ਹੈ।



ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਵਿਸ਼ੇਸ਼ ਬੈਰਕ ਵਿੱਚ ਰੱਖਿਆ ਗਿਆ ਹੈ। ਜਿੱਥੇ ਉਸਦੇ ਨਾਲ ਕੋਈ ਹੋਰ ਕੈਦੀ ਨਹੀਂ ਹੈ। ਅਜਿਹੇ ਸੈੱਲਾਂ ਵਿਚ ਆਮ ਤੌਰ 'ਤੇ ਅੱਤਵਾਦ ਤੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਖਤਰਨਾਕ ਕੈਦੀਆਂ ਨੂੰ ਹੀ ਰੱਖਿਆ ਜਾਂਦਾ ਹੈ।


ਜੇਲ੍ਹਾਂ ਚੋਂ ਹੀ ਆਪਣਾ ਗੈਂਗ ਚਲਾਉਂਦਾ ਬਿਸ਼ਨੋਈ


ਸਿੱਧੂ ਮੂਸੇਵਾਲਾ (Sidhu Moose wala) ਦੇ ਕਤਲ ਤੋਂ ਬਾਅਦ ਬਿਸ਼ਨੋਈ ਦੇ ਕਰੀਬੀ ਦੋਸਤ ਨੇ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਫ਼ੋਨ ਕਰਕੇ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਜਾਣਕਾਰੀ ਦਿੱਤੀ ਸੀ। ਬਿਸ਼ਨੋਈ ਜਦੋਂ ਪੰਜਾਬ ਅਤੇ ਰਾਜਸਥਾਨ ਦੀਆਂ ਜੇਲ੍ਹਾਂ ਵਿੱਚ ਬੰਦ ਸੀ ਤਾਂ ਵੀ ਉਹ ਮੋਬਾਈਲ ਫ਼ੋਨ ਦੀ ਵਰਤੋਂ ਕਰਦਾ ਸੀ।


ਹਾਲ ਹੀ 'ਚ ਲਾਰੈਂਸ ਬਿਸ਼ਨੋਈ ਦੀ ਇਕ ਵੀਡੀਓ ਕਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਜਿਸ ਵਿੱਚ ਬਿਸ਼ਨੋਈ ਇੱਕ ਪਾਕਿਸਤਾਨੀ ਗੈਂਗਸਟਰ ਨਾਲ ਗੱਲ ਕਰਕੇ ਉਸਨੂੰ ਈਦ ਦੀ ਵਧਾਈ ਦੇ ਰਿਹਾ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਹ ਕਾਲ ਸਾਬਰਮਤੀ ਜੇਲ੍ਹ ਤੋਂ ਬਿਸ਼ਨੋਈ ਨੇ ਕੀਤੀ ਸੀ ਪਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਬਰਮਤੀ ਜੇਲ੍ਹ ਪ੍ਰਸ਼ਾਸਨ ਨੇ ਵੀਡੀਓ ਪੁਰਾਣੀ ਦੱਸ ਕੇ ਮਾਮਲੇ ਤੋਂ ਦੂਰੀ ਬਣਾ ਲਈ ਹੈ।