(Source: ECI/ABP News/ABP Majha)
Lawyers protest: CM ਅਰਵਿੰਦ ਕੇਜਰੀਵਾਲ ਦੇ ਹੱਕ 'ਚ ਨਿੱਤਰੇ ਦਿੱਲੀ ਦੇ ਵਕੀਲ, ਗ੍ਰਿਫਤਾਰੀ ਖਿਲਾਫ ਅੱਜ ਸਾਰੀਆਂ ਅਦਾਲਤਾਂ 'ਚ ਕਰਨਗੇ ਪ੍ਰਦਰਸ਼ਨ
Arvind Kejriwal arrest:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦਾ ਪ੍ਰਦਰਸ਼ਨ ਜਾਰੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ 'ਆਪ' ਵਰਕਰ ਸੜਕਾਂ 'ਤੇ ਉਤਰ ਆਏ ਹਨ।
Legal cell of AAP calls for protest: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਦਾ ਪ੍ਰਦਰਸ਼ਨ ਜਾਰੀ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ 'ਆਪ' ਵਰਕਰ ਸੜਕਾਂ 'ਤੇ ਉਤਰ ਆਏ ਹਨ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਹੁਣ ‘ਆਪ’ ਦੇ ਲੀਗਲ ਸੈੱਲ ਨੇ ਜ਼ਿਲ੍ਹਾ ਅਦਾਲਤਾਂ ਵਿੱਚ ਧਰਨੇ ਦੇਣ ਦਾ ਐਲਾਨ ਕੀਤਾ ਹੈ।
ਵਕੀਲਾਂ ਵੱਲੋਂ ਰੋਸ ਮੁਜ਼ਾਹਰੇ ਦਾ ਐਲਾਨ
ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਵਿੱਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਬੁੱਧਵਾਰ ਨੂੰ ਦਿੱਲੀ 'ਚ ਵਕੀਲਾਂ ਦਾ ਪ੍ਰਦਰਸ਼ਨ ਹੋਵੇਗਾ। ਵਕੀਲ ਭਾਈਚਾਰੇ ਨੇ ਦਿੱਲੀ ਦੀਆਂ ਸਾਰੀਆਂ ਜ਼ਿਲ੍ਹਾ ਅਦਾਲਤਾਂ ਵਿੱਚ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਦੁਪਹਿਰ 12.30 ਵਜੇ ਉਹ ਤੀਸ ਹਜ਼ਾਰੀ, ਕੜਕਡੁਮਾ, ਸਾਕੇਤ, ਦਵਾਰਕਾ ਕੋਰਟ ਤੇ ਪਟਿਆਲਾ ਹਾਊਸ ਕੋਰਟ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪ੍ਰਦਰਸ਼ਨ ਕਰਨਗੇ। 'ਆਪ' ਪਾਰਟੀ ਦੇ ਕਾਨੂੰਨੀ ਮੁਖੀ ਸੰਜੀਵ ਨਸੀਅਰ ਨੇ ਇਹ ਜਾਣਕਾਰੀ ਦਿੱਤੀ ਹੈ।
#WATCH AAP पार्टी के लीगल हेड संजीव नासियार ने कहा, "...अरविंद केजरीवाल के खिलाफ जिस तरह का एक षड्यंत्र रचा गया है, वकील समुदाय ने निर्णय लिया है कि 27 मार्च को 12:30 बजे दिल्ली की सभी कोर्ट में एक बड़ा प्रदर्शन करेंगे...हम अरविंद केजरीवाल के साथ खड़े हैं..." (26.03) pic.twitter.com/VYywI9ricS
— ANI_HindiNews (@AHindinews) March 27, 2024
ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਦਾਲਤ ਵਿੱਚ ਹੋਵੇਗਾ ਪ੍ਰਦਰਸ਼ਨ
ਸੰਜੀਵ ਨਸੀਅਰ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਖਿਲਾਫ ਸਾਜ਼ਿਸ਼ ਰਚੀ ਗਈ ਹੈ। ਵਕੀਲ ਭਾਈਚਾਰੇ ਨੇ ਫੈਸਲਾ ਕੀਤਾ ਹੈ ਕਿ 27 ਮਾਰਚ ਨੂੰ ਦੁਪਹਿਰ 12:30 ਵਜੇ ਦਿੱਲੀ ਦੀਆਂ ਸਾਰੀਆਂ ਅਦਾਲਤਾਂ 'ਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਅਸੀਂ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਾਂ। ਨਸੀਅਰ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਖਿਲਾਫ ਸਾਜ਼ਿਸ਼ ਰਚੀ ਗਈ ਹੈ।
ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ
ਸੰਜੀਵ ਨਸੀਅਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਈਡੀ ਨੇ ਕੇਜਰੀਵਾਲ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ ਹੈ। ਜਿਸ ਵਿੱਚ ਦੋ ਸਾਲਾਂ ਤੋਂ ਜਾਂਚ ਚੱਲ ਰਹੀ ਹੈ ਅਤੇ ਇੱਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਹੈ। ਅਰਵਿੰਦ ਕੇਜਰੀਵਾਲ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਆਮ ਲੋਕਾਂ ਲਈ ਵੱਡੇ ਕੰਮ ਕੀਤੇ ਹਨ। ਸਸਤੀ ਬਿਜਲੀ, ਚੰਗੀ ਸਿੱਖਿਆ, ਔਰਤਾਂ ਲਈ ਮੁਫਤ ਯਾਤਰਾ ਦੇ ਨਾਲ-ਨਾਲ ਉਨ੍ਹਾਂ ਨੇ ਵਕੀਲ ਭਾਈਚਾਰੇ ਲਈ ਵੀ ਕਾਫੀ ਕੰਮ ਕੀਤਾ ਹੈ। ਦੱਸ ਦੇਈਏ ਕਿ ਨਸੀਅਰ ਦਿੱਲੀ ਬਾਰ ਕੌਂਸਲ ਦੇ ਉਪ ਪ੍ਰਧਾਨ ਵੀ ਹਨ।