ਨਵੀਂ ਦਿੱਲੀ: ਕੇਂਦਰੀ ਰੱਖਿਆ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਰਾਜਨਾਥ ਸਿੰਘ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਅੱਗੇ ਆਉਣ ਵਾਸਤੇ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਸਿੱਧ ਨਾ ਹੋਏ, ਤਾਂ ਉਹ ਇਨ੍ਹਾਂ ਵਿੱਚ ਸੋਧ ਕਰ ਦੇਣਗੇ।


ਦਿੱਲੀ ਦੇ ਦਵਾਰਕਾ ਇਲਾਕੇ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਅੰਦੋਲਨਕਾਰੀ ਕਿਸਾਨਾਂ ਲਈ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਦੇ ਪੁੱਤਰ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੋਦੀ ਸਰਕਾਰ ਕਦੇ ਵੀ ਕਿਸਾਨਾਂ ਦੇ ਹਿੱਤਾਂ ਤੋਂ ਲਾਂਭੇ ਨਹੀਂ ਹੋ ਸਕਦੀ।



ਪੀਟੀਆਈ ਦੀ ਰਿਪੋਰਟ ਅਨੁਸਾਰ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਨਵੇਂ ਖੇਤੀ ਕਾਨੂੰਨਾਂ ਦਾ ਤਜਰਬਾ ਇੱਕ ਜਾਂ ਦੋ ਸਾਲਾਂ ਲਈ ਵੇਖ ਲੈਣਾ ਚਾਹੀਦਾ ਹੈ, ਜੇ ਇਹ ਕਾਨੂੰਨ ਕਿਸਾਨਾਂ ਨੂੰ ਸਹੀ ਨਾ ਲੱਗੇ, ਤਾਂ ਸਰਕਾਰ ਉਨ੍ਹਾਂ ਵਿੱਚ ਲੋੜੀਂਦੀਆਂ ਸੋਧਾਂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਨਾਲ ਹਰੇਕ ਮਸਲੇ ਦਾ ਹੱਲ ਹੋ ਸਕਦਾ ਹੈ।

Farmer Protest: ਖੇਤੀ ਕਾਨੂੰਨਾਂ 'ਤੇ ਅਮਿਤ ਸ਼ਾਹ ਦਾ ਦਾਅਵਾ, ਜਦ ਤੱਕ ਮੋਦੀ ਪ੍ਰਧਾਨ ਮੰਤਰੀ, ਉਦੋਂ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਜ਼ਮੀਨ ਨਹੀਂ ਖੋਹੇਗੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904