(Source: ECI/ABP News)
ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ 'ਤੇ ਰਾਜਪਾਲ ਦੀ ਮੋਹਰ
ਦਿੱਲੀ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 15 ਦਿਨ ਲਈ ਟਾਲਣ ਦਾ ਫੈਸਲਾ ਕਰਦਿਆਂ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਕੋਲ ਭੇਜੀ ਸੀ। ਰਾਜਪਾਲ ਨੇ ਇਸ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ।
![ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ 'ਤੇ ਰਾਜਪਾਲ ਦੀ ਮੋਹਰ Lieutenant Governor approved that Delhi Gurdwara elections postponed ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ 'ਤੇ ਰਾਜਪਾਲ ਦੀ ਮੋਹਰ](https://feeds.abplive.com/onecms/images/uploaded-images/2021/04/22/025f64f193fa68f1fd7f45b25bc97fbe_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਹੋ ਗਈਆਂ ਹਨ। ਦਿੱਲੀ ਦੇ ਉਪ ਰਾਜਪਾਲ ਨੇ ਚੋਣਾਂ ਮੁਲਤਵੀ ਕਰਨ ਦੀ ਫਾਈਲ 'ਤੇ ਮੋਹਰ ਲਾ ਦਿਤੀ ਹੈ। ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਲਈ ਫਾਈਲ ਰਾਜਪਾਲ ਕੋਲ ਭੇਜੀ ਸੀ ਜਿਸ ਨੂੰ ਮਨਜ਼ੂਰੀ ਮਿਲ ਗਈ ਹੈ।
ਦੱਸ ਦਈਏ ਕਿ ਦਿੱਲੀ ਸਰਕਾਰ ਨੇ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 15 ਦਿਨ ਲਈ ਟਾਲਣ ਦਾ ਫੈਸਲਾ ਕਰਦਿਆਂ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਕੋਲ ਭੇਜੀ ਸੀ। ਰਾਜਪਾਲ ਨੇ ਇਸ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 25 ਅਪਰੈਲ ਨੂੰ ਹੋਣੀਆਂ ਸੀ ਪਰ ਦਿੱਲੀ ਵਿੱਚ 26 ਅਪਰੈਲ ਤੱਕ ਲੌਕਡਾਊ ਲੱਗ ਗਿਆ ਹੈ।
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਸੀ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਜੋ 25 ਅਪਰੈਲ ਨੂੰ ਹੋਣੀਆਂ ਤੈਅ ਹੋਈਆਂ ਹਨ, ਮੁਲਤਵੀ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਸੀ ਕਿ 25 ਅਪਰੈਲ ਨੂੰ ਗੁਰਦੁਆਰਾ ਕਮੇਟੀ ਦੇ ਵੋਟਰਾਂ ਨੂੰ ਕੋਰੋਨਾ ਦੀਆਂ ਸਾਵਧਾਨੀਆਂ ਵਰਤ ਕੇ ਪੌਲਿੰਗ ਬੂਥ ’ਤੇ ਜਾ ਕੇ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਇਹ ਧਾਰਮਿਕ ਚੋਣਾਂ ਹਨ। ਇਨ੍ਹਾਂ ਚੋਣਾਂ ’ਚ ਰਾਜਨੀਤਕ ਚੋਣਾਂ ਵਾਂਗੂ ਚੋਣ ਪ੍ਰਚਾਰ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ: Vastu Tips: ਸਾਵਧਾਨ! ਘਰ ਲਈ ਪਲਾਟ ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਇਹ ਵੀ ਪੜ੍ਹੋ: Panchkula: ਕੋਰੋਨਾ ਪੌਜ਼ੇਟਿਵ ਦੇ ਡਰੋਂ 19 ਸਾਲਾ ਲੜਕੇ ਨੇ ਕੀਤੀ ਖੁਦਕੁਸ਼ੀ, ਮਾਪੇ ਸੀ ਕੋਰੋਨਾ ਪੌਜ਼ੇਟਿਵ
ਇਹ ਵੀ ਪੜ੍ਹੋ: India Corona Cases: ਭਾਰਤ 'ਚ ਕੋਰੋਨਾ ਹੋਇਆ ਖਤਰਨਾਕ, ਅੱਜ ਫਿਰ ਰਿਕਾਰਡ ਮੌਤਾਂ ਤੇ ਵੱਡੀ ਗਿਣਤੀ ਨਵੇਂ ਕੇਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)