ਨਵੀਂ ਦਿੱਲੀ: ਕੋਰੋਨਾ 'ਤੇ ਕਾਬੂ ਪਾਉਣ ਲਈ ਲੌਕਡਾਊਨ ਲਾਇਆ ਗਿਆ ਸੀ ਜਿਸ ਵੇਲੇ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹੀਆਂ। ਲੌਕਡਾਊਨ 'ਚ ਢਿੱਲ ਮਿਲਣ ਮਗਰੋਂ ਮਾਲੀਆ ਵਧਾਉਣ ਦੇ ਨਾਂਅ 'ਤੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹ ਦਿੱਤੀਆਂ ਗਈਆਂ। ਹੁਣ ਦਿੱਲੀ ਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਇਆ ਗਿਆ ਹੈ।


ਦਿੱਲੀ 'ਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰ 10 ਵਜੇ ਤੋਂ ਰਾਤ ਨੌਂ ਵਜੇ ਤਕ ਸੀ। ਹੁਣ ਮਾਲੀਆ ਵਧਾਉਣ ਲਈ ਹੁਣ ਰਾਤ ਵੇਲੇ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਇਕ ਘੰਟੇ ਦਾ ਇਜ਼ਾਫਾ ਕੀਤਾ ਜਾ ਰਿਹਾ ਹੈ। ਦਰਅਸਲ ਲੌਕਡਾਊਨ ਤੋਂ ਪਹਿਲਾਂ ਦਿੱਲੀ 'ਚ ਸ਼ਰਾਬ ਦੀਆਂ ਦੁਕਾਨਾਂ ਸਵੇਰ 10 ਵਜੇ ਤੋਂ ਰਾਤ ਦਸ ਵਜੇ ਤਕ ਖੋਲ੍ਹੀਆਂ ਜਾਂਦੀਆਂ ਸਨ।


ਹੁਣ ਮੁੜ ਤੋਂ ਆਬਕਾਰੀ ਵਿਭਾਗ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਹੁਣ ਸ਼ਹਿਰ 'ਚ ਸ਼ਰਾਬ ਦੀਆਂ ਦੁਕਾਨਾਂ ਸਵੇਰ 10 ਵਜੇ ਤੋਂ ਰਾਤ 10 ਵਜੇ ਤਕ ਖੁੱਲ੍ਹੀਆਂ ਰਹਿਣਗੀਆਂ।


ਇਸ ਤਰ੍ਹਾਂ ਵਾਪਰਿਆ ਕੇਰਲ ਜਹਾਜ਼ ਹਾਦਸਾ, ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 17


ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ 'ਚ ਕਿਹਾ ਗਿਆ ਕਿ ਦਿੱਲੀ ਸਰਕਾਰ ਨੇ 31 ਜੁਲਾਈ 2020 ਤੋਂ L-6, L-7, L-8, L-9 ਅਤੇ L-10 ਸ਼ਰਾਬ ਦੀਆਂ ਦੁਕਾਨਾਂ ਹੁਣ ਸਵੇਰ 10 ਵਜੇ ਤੋਂ ਰਾਤ 10 ਵਜੇ ਤਕ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।


ਕੇਰਲ 'ਚ ਵਾਪਰੇ ਜਹਾਜ਼ ਹਾਦਸੇ ਦਾ ਦੁਖਦਾਈ ਬਿਰਤਾਂਤ, ਇਸ ਤਰ੍ਹਾਂ ਦਾ ਸੀ ਮਾਹੌਲ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ