ਮੁੰਬਈ: ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਹੋਣੇ ਚਾਹੀਦੇ ਹਨ ਜਾਂ ਨਹੀਂ, ਇਸ ਬਾਰੇ ਕਾਫੀ ਬਹਿਸ ਚੱਲ ਰਹੀ ਹੈ। ਕੁਝ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਠੇਕੇ ਖੁੱਲ੍ਹੇ ਰੱਖੇ ਹਨ ਪਰ ਇਸ ਬਾਰੇ ਲੋਕਾਂ ਦੀ ਵੱਖ-ਵੱਖ ਰਾਏ ਹਨ। ਇਹ ਮੁੱਦਾ ਇੱਕ ਵਾਰ ਮੁੜ ਚਰਚਾ ਵਿੱਚ ਆ ਗਿਆ ਹੈ ਜਦੋਂ ਅਦਾਕਾਰ ਰਿਸ਼ੀ ਕਪੂਰ ਨੇ ਇਸ ਬਾਰੇ ਆਪਣੇ ਵਿਚਾਰ ਦੱਸੇ।



ਰਿਸ਼ੀ ਕਪੂਰ ਦਾ ਮੰਨਣਾ ਹੈ ਕਿ ਸਰਕਾਰ ਨੂੰ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕਿਆਂ ਤੇ ਦੁਕਾਨਾਂ ਨੂੰ ਖੁੱਲ੍ਹਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਟਵਿੱਟਰ ’ਤੇ ਰਿਸ਼ੀ ਕਪੂਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਉਨ੍ਹਾਂ ਨੂੰ ਗਲਤ ਨਾ ਸਮਝਿਆ ਜਾਵੇ। ਆਦਮੀ ਘਰ ’ਤੇ ਹੈ, ਬਾਹਰਲੇ ਮਾਹੌਲ ਨੂੰ ਲੈ ਕੇ ਤਣਾਅ ’ਚ ਹੈ, ਭਵਿੱਖ ਬਾਰੇ ਕੁਝ ਪਤਾ ਨਹੀਂ।

ਪੁਲਿਸ ਵਾਲਿਆਂ, ਡਾਕਟਰਾਂ ਤੇ ਆਮ ਨਾਗਰਿਕਾਂ ਨੂੰ ਕੁਝ ਰਾਹਤ ਦੀ ਲੋੜ ਤਾਂ ਹੈ ਹੀ। ਬਲੈਕ ਵਿੱਚ ਤਾਂ ਵੈਸੇ ਵੀ ਮਿਲ ਹੀ ਰਹੀ ਹੈ। ਸ਼ਰਾਬ ਪੀਣ ਵਾਲਿਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਰਿਸ਼ੀ ਨੇ ਕਿਹਾ ਕਿ ਨਿਰਾਸ਼ਾ ਕਾਰਨ ਕਈ ਵਿਅਕਤੀ ਡਿਪਰੈਸ਼ਨ ਦਾ ਸ਼ਿਕਾਰ ਵੀ ਹੋ ਸਕਦੇ ਹਨ।

ਵੈਸੇ ਵੀ ਰਾਜ ਸਰਕਾਰਾਂ ਨੂੰ ਐਕਸਾਈਜ਼ ਤੋਂ ਡਿਊਟੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਇਸ ਨੂੰ ਕਾਨੂੰਨੀ ਤੌਰ ’ਤੇ ਲੋਕਾਂ ਨੂੰ ਖ਼ਰੀਦਣ ਦਿੱਤਾ ਜਾਵੇ। ਰਿਸ਼ੀ ਦੇ ਟਵੀਟ ’ਤੇ ਕਈ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਵੀ ਕੀਤਾ।