ਕੁਰੂਕਸ਼ੇਤਰ: ਹਰਿਆਣਾ ਦੀ ਧਰਮ ਨਗਰੀ ਕਹੇ ਜਾਣ ਵਾਲੇ ਕੁਰੂਕਸ਼ੇਤਰ ‘ਚ ਤੇਜ਼ ਰਫਤਾਰ ਕਾਰ ਨੇ ਸਾਈਕਲ ਨੂੰ ਟੱਕਰ ਮਾਰੀ। ਇਸ ਕਾਰਨ ਸਾਈਕਲ ਸਵਾਰ ਕਰੀਬ 8 ਫੁੱਟ ਤਕ ਉਛਲਿਆ। ਘਟਨਾ ਮੋਹਨ ਨਗਰ ਦੀ ਹੈ, ਜਿਸ ’ਚ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਟੱਕਰ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ।



ਫੁਟੇਜ਼ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਸਾਈਕਲ ਸਵਾਰ ਸੜਕ ਪਾਰ ਕਰ ਰਿਹਾ ਸੀ ਜਦੋਂ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਵੀਡੀਓ ਜ਼ਿਲ੍ਹੇ ‘ਚ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।



ਇਸ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਦੇ ਅਧਾਰ ‘ਤੇ ਜਾਂਚ ‘ਚ ਲੱਗ ਗਈ ਹੈ।