ਨਵੀਂ ਦਿੱਲੀ: ਲੌਕਡਾਊਨ 4.0 ਦੇ ਦਿਸ਼ਾ-ਨਿਰਦੇਸ਼ ਥੋੜੇ ਸਮੇਂ ਵਿੱਚ ਆ ਸਕਦੇ ਹਨ। ਬਹੁਤ ਸਾਰੀਆਂ ਚੀਜ਼ਾਂ 'ਚ ਛੋਟਾਂ ਦੀ ਉਮੀਦ ਕੀਤੀ ਜਾ ਰਹੀ ਹੈ। ਪੰਜਾਬ, ਮਹਾਰਾਸ਼ਟਰ ਅਤੇ ਤਾਮਿਲਨਾਡੂ ਨੇ ਲੌਕਡਾਊਨ ਨੂੰ 31 ਮਈ ਤੱਕ ਪਹਿਲਾਂ ਹੀ ਵਧਾ ਦਿੱਤਾ ਹੈ। ਲੌਕਡਾਊਨ ਦਾ ਪਹਿਲ ਫੇਜ਼ 25 ਮਾਰਚ ਤੋਂ 14 ਅਪ੍ਰੈਲ ਤੱਕ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਦੂਜੇ ਫੇਜ਼ ਲਈ ਲੌਕਡਾਊਨ ਨੂੰ 15 ਅਪ੍ਰੈਲ ਤੋਂ ਵਧਾ ਕੇ 3 ਮਈ ਕਰ ਦਿੱਤਾ ਗਿਆ।ਲੌਕਡਾਊਨ ਦੇ ਤੀਜੇ ਫੇਜ਼ ਲਈ 4 ਮਈ ਤੋਂ 17 ਮਈ ਤੱਕ ਦਾ ਸਮਾਂ ਤੈਅ ਕੀਤਾ ਗਿਆ। ਅੱਜ ਤੀਜੇ ਫੇਜ਼ ਦਾ ਮੀਆਦ ਦਾ ਅੰਤ ਹੋ ਗਿਆ ਹੈ।
ਪੰਜਾਬ 'ਚ ਕਰਫਿਊ ਕੱਲ੍ਹ ਤੋਂ ਹੱਟ ਜਾਵੇਗਾ ਅਤੇ ਲੌਕਡਾਊਨ ਦਾ ਚੌਥਾ ਫੇਜ਼ ਸ਼ੁਰੂ ਹੋ ਜਾਵੇਗਾ।ਲੌਕਡਾਊਨ ਦੇ ਚੌਥੇ ਫੇਜ਼ ਬਾਰੇ ਕੇਂਦਰੀ ਕੈਬਨਿਟ ਸਕੱਤਰ ਅੱਜ ਰਾਤ ਨੌਂ ਵਜੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕੌਨਫਰੈਂਸ ਰਾਹੀਂ ਗੱਲਬਾਤ ਕਰਨਗੇ। ਜਿਸ ਦੌਰਾਨ ਲੌਕਡਾਊਨ 4.0 ਦੇ ਦਿਸ਼ਾ ਨਿਰਦੇਸ਼ਾਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਕੇਂਦਰੀ ਕੈਬਨਿਟ ਸਕੱਤਰ ਦੇਸ਼ਭਰ ਦੇ ਸਾਰੇ ਅਫਸਰਾਂ ਨਾਲ ਗੱਲਬਾਤ ਕਰਕੇ ਲੌਕਡਾਊਨ 4.0 ਨੂੰ ਅਮਲ 'ਚ ਲੈ ਕਿ ਆਉਣਗੇ।
ਇਹ ਵੀ ਪੜ੍ਹੋ: ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ
ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ
ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ
ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ!
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਕੇਂਦਰੀ ਕੈਬਨਿਟ ਸਕੱਤਰ ਲੌਕਡਾਊਨ 4.0 ਤੇ ਵਿਚਾਰ ਵਟਾਂਦਰਾ ਕਰਨਗੇ ਅੱਜ, ਰਾਤ 9 ਵਜੇ ਹੋਵਗੀ ਬੈਠਕ
ਏਬੀਪੀ ਸਾਂਝਾ
Updated at:
17 May 2020 06:10 PM (IST)
ਲੌਕਡਾਊਨ ਦੇ ਚੌਥੇ ਫੇਜ਼ ਬਾਰੇ ਕੇਂਦਰੀ ਕੈਬਨਿਟ ਸਕੱਤਰ ਅੱਜ ਰਾਤ ਨੌਂ ਵਜੇ ਸਾਰੇ ਰਾਜਾਂ ਦੇ ਮੁੱਖ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕੌਨਫਰੈਂਸ ਰਾਹੀਂ ਗੱਲਬਾਤ ਕਰਨਗੇ।
- - - - - - - - - Advertisement - - - - - - - - -