ਪੜਚੋਲ ਕਰੋ
ਕੋਰੋਨਾ ਦੇ ਨਵੇਂ ਸਟ੍ਰੇਨ ਮਗਰੋਂ ਮੁੜ ਲੌਕਡਾਊਨ! ਮਹਾਰਾਸ਼ਟਰ 'ਚ ਸਖਤੀ
ਵਿਸ਼ਵ ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਮਹਾਰਾਸ਼ਟਰ 'ਚ ਇੱਕ ਵਾਰ ਫੇਰ ਲੌਕਡਾਊਨ ਨੇ ਦਸਤਕ ਦੇ ਦਿੱਤੀ ਹੈ। ਪ੍ਰਸ਼ਾਸਨ ਰਾਜ ਦੇ ਕਈ ਵੱਢੇ ਸ਼ਹਿਰਾਂ 'ਚ 14 ਦਿਨਾਂ ਲਈ ਨਾਈਟ ਕਰਫਿਊ ਲਾਉਣ ਜਾ ਰਿਹਾ ਹੈ।

ਮੁੰਬਈ: ਵਿਸ਼ਵ ਵਿਆਪੀ ਮਹਾਮਾਰੀ ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਮਹਾਰਾਸ਼ਟਰ 'ਚ ਇੱਕ ਵਾਰ ਫੇਰ ਲੌਕਡਾਊਨ ਨੇ ਦਸਤਕ ਦੇ ਦਿੱਤੀ ਹੈ। ਪ੍ਰਸ਼ਾਸਨ ਰਾਜ ਦੇ ਕਈ ਵੱਢੇ ਸ਼ਹਿਰਾਂ 'ਚ 14 ਦਿਨਾਂ ਲਈ ਨਾਈਟ ਕਰਫਿਊ ਲਾਉਣ ਜਾ ਰਿਹਾ ਹੈ। ਅੱਜ ਸ਼ਾਮ 5 ਵਜੇ ਤੋਂ ਇਹ ਨਾਇਟ ਕਰਫਿਊ ਮੁੜ ਲਾਗੂ ਕਰ ਦਿੱਤਾ ਜਾਏਗਾ। ਦਰਅਸਲ, ਕੋਰੋਨਾਵਾਇਰਸ ਦੇ ਨਵੇਂ ਸਟ੍ਰੇਨ ਦੇ ਬ੍ਰਿਟੇਨ 'ਚ ਵਧਦੇ ਖ਼ਤਰੇ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸਦੇ ਨਾਲ, ਯੂਰਪ ਤੇ ਮੱਧ ਪੂਰਬ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਸੰਸਥਾਗਤ ਕੁਆਰੰਟੀਨ ਲਈ ਭੇਜਿਆ ਜਾਵੇਗਾ। ਦੂਜੇ ਦੇਸ਼ਾਂ ਤੋਂ ਮਹਾਰਾਸ਼ਟਰ ਆਉਣ ਵਾਲੇ ਲੋਕਾਂ ਨੂੰ ਘਰੇਲੂ ਕੁਆਰੰਟੀਨ ਵਿੱਚ ਰਹਿਣਾ ਪਏਗਾ। ਇਸ ਆਦੇਸ਼ ਤੋਂ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਸੀ ਕਿ ਰਾਜ ਵਿੱਚ ਸਥਿਤੀ ਕੰਟਰੋਲ ਵਿੱਚ ਹੈ ਤੇ ਉਨ੍ਹਾਂ ਦੀ ਸਰਕਾਰ ਨਾਇਟ ਕਰਫਿਊ ਜਾਂ ਲੌਕਡਾਊਨ ਲਾਉਣ ਦੀ ਕੋਈ ਯੋਜਨਾ 'ਚ ਨਹੀਂ ਹੈ। ਠਾਕਰੇ ਨੇ ਸੋਸ਼ਲ ਮੀਡੀਆ ਰਾਹੀਂ ਰਾਜ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਹਰ ਫਿਰ ਨਾਈਟ ਕਰਫਿਊ ਜਾਂ ਦੂਸਰਾ ਲੌਕਡਾਊਨ ਲਗਾਉਣ ਦੇ ਪੱਖ 'ਚ ਹਨ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















