ਪੜਚੋਲ ਕਰੋ
Advertisement
ਕੀ ਫਿਰ ਤੋਂ ਲੱਗੇਗਾ ਲੌਕਡਾਊਨ ? ਭਾਰਤ 'ਚ ਆ ਰਹੀ ਕੋਰੋਨਾ ਦੀ ਚੌਥੀ ਲਹਿਰ ! ਜਾਣੋ ਕੀ ਕਹਿ ਰਹੇ ਮਾਹਿਰ
ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਦੀ ਤੀਜੀ ਲਹਿਰ ਦੇ ਖਤਮ ਹੋਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਹੁਣ ਕੋਰੋਨਾ ਹਮੇਸ਼ਾ ਲਈ ਖਤਮ ਹੋ ਗਿਆ ਹੈ ਪਰ ਫਿਰ ਤੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਚੰਡੀਗੜ੍ਹ : ਪੂਰੀ ਦੁਨੀਆ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਦੀ ਤੀਜੀ ਲਹਿਰ ਦੇ ਖਤਮ ਹੋਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਹੁਣ ਕੋਰੋਨਾ ਹਮੇਸ਼ਾ ਲਈ ਖਤਮ ਹੋ ਗਿਆ ਹੈ ਪਰ ਫਿਰ ਤੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦੁਨੀਆ ਸਮੇਤ ਭਾਰਤ 'ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। ਭਾਰਤ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਦੇ ਖਤਰੇ ਦੇ ਵਿਚਕਾਰ ਸਿਹਤ ਮਾਹਰਾਂ ਨੇ ਓਮੀਕਰੋਨ ਦੇ ਨਵੇਂ ਰੂਪਾਂ ਦੇ ਉਭਰਨ ਦੀ ਸੰਭਾਵਨਾ ਜਤਾਈ ਹੈ।
ਕੀ ਭਾਰਤ 'ਚ ਸੱਚਮੁੱਚ ਆ ਸਕਦੀ ਹੈ ਕੋਰੋਨਾ ਦੀ ਚੌਥੀ ਲਹਿਰ?
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੀਨ 'ਚ ਫਿਰ ਤੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਜਰਮਨੀ ਸਮੇਤ ਹੋਰ ਯੂਰਪੀ ਦੇਸ਼ਾਂ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਦਿੱਲੀ ਅਤੇ ਮੁੰਬਈ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ 'ਚ ਜਲਦੀ ਹੀ ਚੌਥੀ ਲਹਿਰ ਆ ਸਕਦੀ ਹੈ।
ਸਿਹਤ ਵਿਭਾਗ ਦੇ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2483 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ ਵਿੱਚ ਸੰਕਰਮਣ ਦੀ ਦਰ 0.55 ਫੀਸਦੀ ਹੈ ਅਤੇ ਐਕਟਿਵ ਕੇਸ 15 ਹਜ਼ਾਰ 636 ਹਨ। ਇਸ ਦੇ ਮੱਦੇਨਜ਼ਰ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਕੋਰੋਨਾ ਦੀ ਚੌਥੀ ਲਹਿਰ ਆਉਣ ਦੀ ਸੰਭਾਵਨਾ ਹੈ।

ਕੀ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਾਨੂੰ ਚਿੰਤਾ ਕਰਨੀ ਚਾਹੀਦੀ ?
ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਮਹਾਂਮਾਰੀ ਵਿਗਿਆਨ ਵਿਭਾਗ ਦੇ ਸਾਬਕਾ ਮੁਖੀ ਡਾਕਟਰ ਲਲਿਤ ਕਾਂਤ ਨੇ ਕਿਹਾ ਕਿ ਜਿਵੇਂ ਹੀ ਲੋਕ ਮਾਸਕ ਪਾਉਣਾ ਬੰਦ ਕਰ ਦਿੰਦੇ ਹਨ, ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ 'ਚ ਕੋਰੋਨਾ ਦੇ ਮਾਮਲਿਆਂ 'ਚ ਉਤਰਾਅ-ਚੜ੍ਹਾਅ ਆਉਣਗੇ ਪਰ ਇਹ ਜ਼ਰੂਰੀ ਹੈ ਕਿ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਨਾ ਵਧੇ।
ਕੀ ਪਾਬੰਦੀਆਂ ਦੀ ਲੋੜ ਹੈ?
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਘਰ ਤੋਂ ਬਾਹਰ ਮਾਸਕ ਨਾ ਪਾਉਣ ਵਾਲੇ ਲੋਕਾਂ 'ਤੇ ਫਿਰ ਤੋਂ 500 ਰੁਪਏ ਦਾ ਜੁਰਮਾਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਿਹਤ ਸਿੱਖਿਆ ਦੇ ਨਾਲ ਮਾਸਕ ਲਗਾਉਣ ਨੂੰ ਲਾਗੂ ਕਰਨਾ ਚਾਹੀਦਾ ਹੈ ਪਰ ਮਾਸਕ ਪਹਿਨਣ ਤੋਂ ਇਲਾਵਾ ਕਿਸੇ ਕਿਸਮ ਦੀ ਪਾਬੰਦੀ ਲਗਾਉਣ ਦੀ ਲੋੜ ਨਹੀਂ ਹੈ। ਮਹਾਂਮਾਰੀ ਵਿਗਿਆਨੀ ਡਾ: ਚੰਦਰਕਾਂਤ ਲਹਿਰੀਆ ਨੇ ਗੱਲਬਾਤ ਵਿੱਚ ਕਿਹਾ, ਅਸੀਂ ਕਦੋਂ ਤੱਕ ਮਾਸਕ ਲਗਾ ਸਕਦੇ ਹਾਂ ਅਤੇ ਹੋਰ ਪਾਬੰਦੀਆਂ ਨੂੰ ਲਾਗੂ ਕਰ ਸਕਦੇ ਹਾਂ ? ਜੇਕਰ ਲੋਕਾਂ ਨੂੰ ਕੋਰੋਨਾ ਹੋ ਜਾਂਦਾ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਵਾਇਰਸ ਬਹੁਤ ਹਲਕਾ ਹੁੰਦਾ ਹੈ ਅਤੇ ਇਸ ਲਈ ਸਕੂਲ ਬੰਦ ਕਰਨ ਜਾਂ ਲਾਕਡਾਊਨ ਲਗਾਉਣ ਦੀ ਕੋਈ ਲੋੜ ਨਹੀਂ ਹੈ।
ਭੀੜ-ਭੜੱਕੇ ਵਾਲੇ ਖੇਤਰਾਂ ਤੋਂ ਦੂਰ ਰਹੋ
ਕੋਰੋਨਾ ਦੀ ਇਸ ਚੌਥੀ ਲਹਿਰ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੇ ਆਪ ਨੂੰ ਭੀੜ ਵਾਲੇ ਖੇਤਰਾਂ ਤੋਂ ਜਿੰਨਾ ਹੋ ਸਕੇ ਦੂਰ ਰੱਖੋ। WHO ਦੇ ਮਾਹਿਰਾਂ ਦਾ ਕਹਿਣਾ ਹੈ ਕਿ ਚੌਥੀ ਲਹਿਰ ਵਿੱਚ ਲਾਕਡਾਊਨ ਲਗਾਉਣ ਦੀ ਕੋਈ ਲੋੜ ਨਹੀਂ ਹੋਵੇਗੀ ਪਰ ਕੁਝ ਨਿਯਮਾਂ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਖ਼ਬਰਾਂ
ਸਿਹਤ
ਧਰਮ
Advertisement