ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਐਤਵਾਰ ਨੂੰ ਲੌਕਡਾਊਨ ਦੀ ਮਿਆਦ 14 ਜੂਨ ਤੱਕ ਵਧਾ ਦਿੱਤੀ ਹੈ।ਇਸ ਦੇ ਨਾਲ ਹੀ ਕੁੱਝ ਪਾਬੰਦੀਆਂ ਵਿੱਚ ਢਿੱਲ ਦਾ ਐਲਾਨ ਵੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਤਰਾਖੰਡ ਨੇ ਵੀ ਲੌਕਡਾਊਨ ਦੀ ਮਿਆਦ ਵਧਾ ਕੇ 15 ਜੂਨ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਦੋ ਹਿੱਸਿਆਂ ਵਿਚ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਦੁਕਾਨਾਂ ਨੂੰ ਖੋਲ੍ਹਣ ਲਈ ਔਡ ਈਵਨ ਫਾਰਮੂਲਾ ਜਾਰੀ ਰਹੇਗਾ। ਸ਼ਾਪਿੰਗ ਮਾਲ ਨੂੰ ਸਵੇਰੇ 10 ਵਜੇ ਤੋਂ ਰਾਤ 8 ਵਜੇ ਤਕ ਖੁੱਲ੍ਹਣ ਦੀ ਆਗਿਆ ਹੈ। ਰੈਸਟੋਰੈਂਟਾਂ ਅਤੇ ਬਾਰ (ਹੋਟਲ ਅਤੇ ਮਾਲ ਸਮੇਤ ) ਨੂੰ 50 ਫ਼ੀਸਦ ਬੈਠਣ ਦੀ ਸਮਰੱਥਾ ਦੇ ਨਾਲ ਸਵੇਰੇ 10 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੈ ਪਰ ਸਮਾਜਕ ਦੂਰੀਆਂ ਦੇ ਨਾਲ। ਮੰਦਿਰਾਂ ਅਤੇ ਪ੍ਰਾਰਥਨਾ ਘਰਾਂ ਵਿਚ ਇਕੋਂ ਸਮੇਂ 21 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਧੀ ਰਹੇਗੀ। ਵਿਆਹ ਅਤੇ ਸਸਕਾਰ ਮੌਕੇ ਸਿਰਫ਼ 21 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਧੀ ਹੈ। ਹੋਰ ਸਮਾਗਮਾਂ ਵਿੱਚ 50 ਤੋਂ ਵੱਧ ਵਿਅਕਤੀ ਨਹੀਂ ਹੋਣੇ ਚਾਹੀਦੇ ਅਤੇ 50 ਤੋਂ ਵੱਧ ਦੇ ਇਕੱਠ ਲਈ ਪ੍ਰਸ਼ਾਸਨ ਤੋਂ ਆਗਿਆ ਲਾਜ਼ਮੀ ਹੈ।