Coronavirus : ਘਰ ਪਰਤਣ ਲੱਗੇ ਦਿਹਾੜੀਦਾਰ ਮਜ਼ਦੂਰ, ਲੌਕਡਾਊਨ ਦਾ ਡਰ ਸਤਾਉਣ ਲੱਗਾ
ਦੇਸ਼ 'ਚ ਕੋਰੋਨਾ ਮਹਾਂਮਾਰੀ ਦਾ ਪਸਾਰ ਖ਼ਤਰਨਾਕ ਤਰੀਕੇ ਨਾਲ ਵੱਧ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਤੋਂ ਲੈ ਕੇ ਸੂਬਾ ਸਰਕਾਰਾਂ ਵੱਲੋਂ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।
ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਮਹਾਂਮਾਰੀ ਦਾ ਪਸਾਰ ਖ਼ਤਰਨਾਕ ਤਰੀਕੇ ਨਾਲ ਵੱਧ ਰਿਹਾ ਹੈ। ਅਜਿਹੇ 'ਚ ਕੇਂਦਰ ਸਰਕਾਰ ਤੋਂ ਲੈ ਕੇ ਸੂਬਾ ਸਰਕਾਰਾਂ ਵੱਲੋਂ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਵਿਆਹ ਤੋਂ ਲੈ ਕੇ ਅੰਤਿਮ ਸਸਕਾਰ ਤੱਕ ਲੋਕਾਂ ਦੀ ਗਿਣਤੀ ਸੀਮਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਸਦ ਨਾਲ ਜੁੜੀ ਜਾਣਕਾਰੀ ਸਾਹਮਣੇ ਆਈ ਹੈ ਕਿ ਇੱਥੇ 400 ਕਰਮਚਾਰੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ, ਜਿਸ ਕਾਰਨ ਬਜਟ ਸੈਸ਼ਨ ਦੇ ਸੰਚਾਲਨ ਨੂੰ ਲੈ ਕੇ ਮੁਸ਼ਕਲਾਂ ਵਧ ਗਈਆਂ ਹਨ।
ਇਸ ਦੇ ਨਾਲ ਹੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 19166 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਇਨਫੈਕਸ਼ਨ ਦੀ ਦਰ 25 ਫੀਸਦੀ ਤੱਕ ਪਹੁੰਚ ਗਈ ਹੈ। ਰਿਪੋਰਟ ਮੁਤਾਬਕ ਟੈਸਟ ਕਰਵਾਉਣ ਵਾਲਾ ਹਰ ਚੌਥਾ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ। ਜੇਕਰ ਮੁੰਬਈ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 13648 ਮਾਮਲੇ ਸਾਹਮਣੇ ਆਏ ਹਨ ਤੇ 5 ਮੌਤਾਂ ਹੋਈਆਂ ਹਨ।
ਘਰਾਂ ਨੂੰ ਪਰਤਣ ਲੱਗੇ ਗੁਰੂਗ੍ਰਾਮ ਦੇ ਦਿਹਾੜੀਦਾਰ ਮਜ਼ਦੂਰ
ਹਰਿਆਣਾ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਓਥੇ ਹੀ ਗੁਰੂਗ੍ਰਾਮ ਦੇ ਮਜ਼ਦੂਰ ਤਾਲਾਬੰਦੀ ਦੇ ਡਰ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਇੱਕ ਡਰਾਈਵਰ ਅਮਰਿੰਦਰ ਕੁਮਾਰ ਯਾਦਵ ਨੇ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਸਮੇਂ ਲੌਕਡਾਊਨ ਹੋ ਸਕਦਾ ਹੈ, ਇਸ ਲਈ ਮੈਂ ਆਪਣੇ ਜੱਦੀ ਸੂਬੇ ਵਾਪਸ ਜਾਣ ਦਾ ਫੈਸਲਾ ਕੀਤਾ ਹੈ। ਕੋਵਿਡ ਦੀਆਂ ਪਾਬੰਦੀਆਂ ਕਾਰਨ ਮੈਨੂੰ ਕੋਈ ਕੰਮ ਨਹੀਂ ਮਿਲ ਰਿਹਾ ਅਤੇ ਕੋਈ ਆਮਦਨ ਤੋਂ ਬਿਨਾਂ ਗੁਜ਼ਾਰਾ ਕਰਨਾ ਮੁਸ਼ਕਲ ਹੈ।
ਇਸ ਦੇ ਨਾਲ ਹੀ ਸੁਰ ਕੋਕਿਲਾ ਤੇ ਭਾਰਤ ਰਤਨ ਲਤਾ ਮੰਗੇਸ਼ਕਰ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਇਲਾਵਾ ਭਾਜਪਾ ਨੇਤਾ ਅਤੇ ਉੱਤਰ ਪ੍ਰਦੇਸ਼ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ।
ਦੱਸ ਦੇਈਏ ਕਿ ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਦਿੱਲੀ ਆਫ਼ਤ ਪ੍ਰਬੰਧਨ ਕਮੇਟੀ ਨੇ ਅੱਜ ਨਵੇਂ ਨਿਯਮ ਲਾਗੂ ਕੀਤੇ ਹੈ ,ਜਿਸ ਤਹਿਤ ਦਿੱਲੀ ਸਰਕਾਰ ਨੇ ਅੱਜ ਤੋਂ ਸਾਰੇ ਪ੍ਰਾਈਵੇਟ ਦਫ਼ਤਰ ਵੀ ਬੰਦ ਕਰ ਦਿੱਤੇ ਹਨ ਤੇ ਵਰਕ ਫਰੋਮ ਹੋਮ ਦੀ ਆਗਿਆ ਦਿਤੀ ਗਈ ਹੈ। ਹਾਲਾਂਕਿ ਇਸ ਦੌਰਾਨ ਸਾਰੇ ਜ਼ਰੂਰੀ ਕੰਮ ਵਾਲੇ ਦਫ਼ਤਰ ਖੁੱਲ੍ਹੇ ਰਹਿਣਗੇ। ਉੱਥੇ ਹੀ ਸਾਰੇ ਰੈਸਟੋਰੈਂਟ ਬੰਦ ਕਰ ਦਿੱਤੇ ਹਨ ਤੇ ਟੇਕ ਅਵੇ ਦੀ ਮਨਜੂਰੀ ਦਿਤੀ ਗਈ ਹੈ।
ਇਹ ਵੀ ਪੜ੍ਹੋ : Trending Photo: ਕਬਰਿਸਤਾਨ 'ਚ ਪ੍ਰੀ-ਵੈਡਿੰਗ ਫੋਟੋਸ਼ੂਟ, ਕਫ਼ਨ ਲਪੇਟ ਕੇ ਤਾਬੂਤ 'ਚ ਦਿੱਤੇ ਪੋਜ਼, ਦੇਖਣੇ ਵਾਲੇ ਰਹਿ ਗਏ ਹੈਰਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490