ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਵਧਣ ਮਗਰੋਂ ਚਰਚਾ ਹੈ ਕਿ ਮੁੜ ਲੌਕਡਾਊਨ ਲਾਇਆ ਜਾ ਸਕਦਾ ਹੈ। ਇਸ ਬਾਰੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਪਸ਼ਟ ਕੀਤਾ ਹੈ। ਉਨ੍ਹਾਂ ਨੇ ਮੁੜ ਲੌਕਡਾਊਨ ਲਾਉਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਲਾਉਣਾ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਕੋਈ ਹੱਲ ਨਹੀਂ ਹੈ ਜੋ ਮੁੜ ਆਪਣੇ ਪੈਰ ਪਸਾਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲੌਕਡਾਊਨ ਲਾਉਣ ਦਾ ਕੋਈ ਕਾਰਨ ਸੀ, ਕਿਉਂਕਿ ਉਸ ਸਮੇਂ ਇਹ ਗੱਲ ਕੋਈ ਨਹੀਂ ਜਾਣਦਾ ਸੀ ਕਿ ਇਹ ਵਾਇਰਸ ਕਿਵੇਂ ਫੈਲਦਾ ਹੈ। ਉਨ੍ਹਾਂ ਕਿਹਾ ਕਿ ਹੋਲੀ ਦੌਰਾਨ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਭਾਰਤ ਵਿੱਚ ਸ਼ਨੀਵਾਰ ਇੱਕ ਦਿਨ ਵਿੱਚ ਕੋਵਿਡ-19 ਦੇ 62,258 ਕੇਸ ਰਿਕਾਰਡ ਕੀਤੇ ਗਏ ਹਨ, ਜੋ ਹੁਣ ਤੱਕ ਇਸ ਸਾਲ ’ਚ ਇੱਕ ਦਿਨ ’ਚ ਰਿਕਾਰਡ ਕੀਤੇ ਗਏ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਮੁਲਕ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਧ ਕੇ 1,19,08,910 ਹੋ ਗਈ ਹੈ।
ਸ਼ਨੀਵਾਰ ਤੱਕ 17ਵੇਂ ਦਿਨ ਵੀ ਕੇਸਾਂ ਦੀ ਗਿਣਤੀ ’ਤੇ ਤੇਜ਼ੀ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 4,52,647 ਹੋ ਗਈ ਹੈ ਜੋ ਕੁੱਲ ਕੇਸਾਂ ਦਾ 3.80 ਫ਼ੀਸਦੀ ਬਣਦੀ ਹੈ ਜਦਕਿ ਰਿਕਵਰੀ ਰੇਟ ਘਟ ਕੇ 94.85 ਫ਼ੀਸਦੀ ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 62,258 ਕੇਸ ਰਿਕਾਰਡ ਕੀਤੇ ਗਏ ਹਨ ਜਦਕਿ ਮੌਤਾਂ ਦੀ ਗਿਣਤੀ ਵਧ ਕੇ 1,61,240 ਹੋ ਗਈ ਹੈ।
ਇਸ ਮਹਾਮਾਰੀ ਤੋਂ ਉਭਰਨ ਵਾਲੇ ਵਿਅਕਤੀਆਂ ਦੀ ਗਿਣਤੀ 1,12,95,023 ਰਿਕਾਰਡ ਕੀਤੀ ਗਈ ਹੈ। ਕੋਵਿਡ-19 ਕਾਰਨ 291 ਮਰੀਜ਼ਾਂ ਦੀ ਮੌਤ ਹੋ ਗਈ ਜੋ ਪਿਛਲੇ ਤਿੰਨ ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਜਾਣਕਾਰੀ ਮੁਤਾਬਕ ਮਹਾਰਾਸ਼ਟਰ ਵਿੱਚ 112, ਪੰਜਾਬ ਵਿੱਚ 46, ਛੱਤੀਸਗੜ੍ਹ ਵਿੱਚ 22, ਕੇਰਲਾ ਵਿੱਚ 14 ਤੇ ਕਰਨਾਟਕਾ ਵਿੱਚ 13 ਮਰੀਜ਼ਾਂ ਦੀ ਮੌਤ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ