Lok Sabha Adjourned: ਲੋਕ ਸਭਾ ਵਿੱਚ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਅਮਰੀਕਾ ਤੋਂ ਵਾਪਸ ਭੇਜੇ ਗਏ ਭਾਰਤੀ ਪ੍ਰਵਾਸੀਆਂ ਦੇ ਮੁੱਦੇ 'ਤੇ ਸਰਕਾਰ ਤੋਂ ਜਵਾਬ ਮੰਗ ਰਹੀ ਹੈ। ਵਿਰੋਧੀ ਧਿਰ ਦੇ ਹੰਗਾਮੇ ਨੂੰ ਦੇਖ ਕੇ ਲੋਕ ਸਭਾ ਸਪੀਕਰ ਨੇ ਕਿਹਾ ਕਿ ਇਹ ਵਿਦੇਸ਼ ਨੀਤੀ ਦਾ ਮਾਮਲਾ ਹੈ।



ਸਭ ਦੇ ਆਪਣੇ-ਆਪਣੇ ਨਿਯਮ ਹੁੰਦੇ ਹਨ। ਤੁਸੀਂ ਸਦਨ ਨਹੀਂ ਚਲਣ ਦੇਣਾ ਚਾਹੁੰਦੇ। ਇਸ ਤੋਂ ਬਾਅਦ ਲੋਕ ਸਭਾ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉੱਥੇ ਹੀ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਨਿਯਮ 267 ਕਿਸੇ ਮੈਂਬਰ ਵਲੋਂ ਸੁਝਾਏ ਗਏ ਮਾਮਲੇ 'ਤੇ ਚਰਚਾ ਕਰਨ ਲਈ ਦਿਨ ਦੇ ਕਾਰੋਬਾਰ ਨੂੰ ਮੁਲਤਵੀ ਕਰਨ ਦੀ ਆਗਿਆ ਦਿੰਦਾ ਹੈ।