ਪੜਚੋਲ ਕਰੋ
(Source: ECI/ABP News)
ਲੋਕ ਸਭਾ ਚੋਣਾਂ ਤੋਂ ਪਹਿਲਾਂ ਹੇਮਾ ਮਾਲਿਨੀ ਦਾ ਵੱਡਾ ਐਲਾਨ
![ਲੋਕ ਸਭਾ ਚੋਣਾਂ ਤੋਂ ਪਹਿਲਾਂ ਹੇਮਾ ਮਾਲਿਨੀ ਦਾ ਵੱਡਾ ਐਲਾਨ lok sabha election 2019 actress cum leader hema malini says this will be my last election ਲੋਕ ਸਭਾ ਚੋਣਾਂ ਤੋਂ ਪਹਿਲਾਂ ਹੇਮਾ ਮਾਲਿਨੀ ਦਾ ਵੱਡਾ ਐਲਾਨ](https://static.abplive.com/wp-content/uploads/sites/5/2019/03/25135424/Hema-malini.jpg?impolicy=abp_cdn&imwidth=1200&height=675)
ਮਥੁਰਾ: ਫਿਲਮੀ ਦੁਨੀਆ ਤੋਂ ਸਿਆਸਤ ਵਿੱਚ ਆਈ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ‘ਏਬੀਪੀ ਨਿਊਜ਼’ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਕਦੀ ਲੋਕ ਸਭਾ ਚੋਣਾਂ ਨਹੀਂ ਲੜਨਗੇ।
ਮੌਜੂਦਾ ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹਨ। ਮਥੁਰਾ ਤੋਂ ਕਾਂਗਰਸ ਨੇ ਮਹੇਸ਼ ਪਾਠਕ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਐਸਪੀ-ਬੀਐਸਪੀ ਤੇ ਆਰਐਲਡੀ ਗਠਜੋੜ ਵੱਲੋਂ ਹੇਮਾ ਮਾਲਿਨੀ ਦਾ ਮੁਕਾਬਲਾ ਆਰਐਲਡੀ ਉਮੀਦਵਾਰ ਨਰੇਂਦਰ ਸਿੰਘ ਨਾਲ ਹੋਏਗਾ।
18 ਅਪ੍ਰੈਲ ਨੂੰ ਦੂਜੇ ਗੇੜ ਵਿੱਚ ਮਥੁਰਾ ’ਚ ਲੋਕ ਸਭਾ ਚੋਣਾਂ ਹੋਣਗੀਆਂ। ਦੂਜੇ ਗੇੜ ਵਿੱਚ ਉੱਤਰ ਪ੍ਰਦੇਸ਼ ਵਿੱਚ ਮਥੁਰਾ ਲੋਕ ਸਭਾ ਸੀਟ ਮਿਲਾ ਕੇ ਕੁੱਲ 8 ਸੀਟਾਂ ’ਤੇ ਵੋਟਾਂ ਪੈਣਗੀਆਂ। ਇਸ ਵਾਰ ਚੋਣ ਕਮਿਸ਼ਨ ਨੇ 7 ਗੇੜਾਂ ਵਿੱਚ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਪਹਿਲੇ ਗੇੜ ਦੀ ਵੋਟਿੰਗ 11 ਅਪ੍ਰੈਲ ਨੂੰ ਸ਼ੁਰੂ ਹੋਏਗੀ ਜਦਕਿ ਆਖ਼ਰੀ ਗੇੜ 19 ਮਈ ਨੂੰ ਹੋਏਗਾ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਏਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਖੇਤੀਬਾੜੀ ਖ਼ਬਰਾਂ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)