ਪੜਚੋਲ ਕਰੋ
Advertisement
ਪਹਿਲੇ ਗੇੜ ਦੀ ਵੋਟਿੰਗ 'ਚ ਕੇਜਰੀਵਾਲ ਨੇ ਪਾਇਆ ਰੌਲ਼ਾ, ਲਿਸਟਾਂ 'ਚੋਂ ਕੱਟੇ ਵੋਟਰਾਂ ਦੇ ਨਾਂ
ਕੇਜਰੀਵਾਲ ਨੇ ਚੋਣਾਂ ਦੀ ਨਿਰਪੱਖਤਾ 'ਤੇ ਵੱਡਾ ਸਵਾਲ ਚੁੱਕਿਆ ਹੈ। ਉਨ੍ਹਾਂ ਕੁਝ ਲੋਕਾਂ ਦੇ ਟਵੀਟਸ ਨੂੰ ਰੀਟਵੀਟ ਕਰਕੇ ਪੁੱਛਿਆ ਹੈ ਕਿ ਕੀ ਚੋਣਾਂ ਪੂਰੀ ਨਿਰਪੱਖਤਾ ਨਾਲ ਕਰਵਾਈਆਂ ਜਾ ਰਹੀਆਂ ਹਨ?
Lok Sabha Election 2019: ਅੱਜ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ 91 ਸੀਟਾਂ 'ਤੇ ਵੋਟਿੰਗ ਚੱਲ ਰਹੀ ਹੈ। ਇਸੇ ਦਰਮਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੀ ਨਿਰਪੱਖਤਾ 'ਤੇ ਵੱਡਾ ਸਵਾਲ ਚੁੱਕਿਆ ਹੈ। ਉਨ੍ਹਾਂ ਕੁਝ ਲੋਕਾਂ ਦੇ ਟਵੀਟਸ ਨੂੰ ਰੀਟਵੀਟ ਕਰਕੇ ਪੁੱਛਿਆ ਹੈ ਕਿ ਕੀ ਚੋਣਾਂ ਪੂਰੀ ਨਿਰਪੱਖਤਾ ਨਾਲ ਕਰਵਾਈਆਂ ਜਾ ਰਹੀਆਂ ਹਨ?
ਕੇਜਰੀਵਾਲ ਨੇ ਬਾਇਓਕਾਨ ਦੀ ਸੰਸਥਾਪਕ ਕਿਰਨ ਮਜੂਮਦਾਰ ਸ਼ਾਅ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਪੁੱਛਿਆ ਕਿ ਪੂਰੇ ਭਾਰਤ ਤੋਂ ਰਿਪੋਰਟ ਆ ਰਹੀ ਹੈ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਨਾਂ ਵੋਟਰ ਲਿਸਟ ਵਿੱਚੋਂ ਕੱਟੇ ਗਏ ਹਨ। ਇੱਕ ਹੋਰ ਰੀਟਵੀਟ ਕਰਦਿਆਂ ਉਨ੍ਹਾਂ ਇਲਜ਼ਾਮ ਲਾਇਆ ਕਿ ਸਾਰੇ ਖਰਾਬ ਈਵੀਐਮ ਤੋਂ ਬੀਜੇਪੀ ਨੂੰ ਹੀ ਕਿਉਂ ਵੋਟ ਜਾਂਦੇ ਹਨ ਤੇ ਜਿਨ੍ਹਾਂ ਵੋਟਰਾਂ ਦੇ ਨਾਂ ਕੱਟੇ ਜਾਂਦੇ ਹਨ ਉਹ ਗੈਰ-ਬੀਜੇਪੀ ਹੀ ਕਿਉਂ ਹੁੰਦੇ ਹਨ?Reports coming from all across India that votes have been deleted on unprecedented scale https://t.co/AQoyqhgEnP
— Arvind Kejriwal (@ArvindKejriwal) April 11, 2019
ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦਾ ਨਾਂ ਵੋਟਿੰਗ ਲਿਸਟ ਤੋਂ ਗਾਇਬ ਹੈ। ਕੇਜਰੀਵਾਲ ਉਨ੍ਹਾਂ ਲੋਕਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਹੀ ਚੋਣਾਂ ਵਿੱਚ ਘਪਲੇ ਦੇ ਇਲਜ਼ਾਮ ਲਾ ਰਹੇ ਹਨ।Reports coming from all across India that votes have been deleted on unprecedented scale https://t.co/AQoyqhgEnP
— Arvind Kejriwal (@ArvindKejriwal) April 11, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਕ੍ਰਿਕਟ
ਲੁਧਿਆਣਾ
ਲੁਧਿਆਣਾ
Advertisement