ਪੜਚੋਲ ਕਰੋ
Advertisement
ਹੇਮਾ ਮਾਲਿਨੀ 'ਤੇ ਪਰਚਾ ਦਰਜ
ਹੇਮਾ ਮਾਲਿਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲਏ ਬਗੈਰ ਰੈਲੀ ਨੂੰ ਸੰਬੋਧਨ ਕੀਤਾ ਜਿਸ ਕਰਕੇ ਉਨ੍ਹਾਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: 11 ਅਪਰੈਲ ਤੋਂ ਲੋਕ ਸਭਾ ਚੋਣਾਂ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਪਰ ਹਾਲੇ ਵੀ ਲੀਡਰ ਚੋਣ ਪ੍ਰਚਾਰ ਕਰਨ ਵਿੱਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ। ਹੇਮਾ ਮਾਲਿਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲਏ ਬਗੈਰ ਰੈਲੀ ਨੂੰ ਸੰਬੋਧਨ ਕੀਤਾ ਜਿਸ ਕਰਕੇ ਉਨ੍ਹਾਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਯਾਦ ਰਹੇ ਹੇਮਾ ਮਾਲਿਨੀ ਮਥੁਰਾ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ। ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਉਹ ਜ਼ੋਰਾਂ-ਸ਼ੋਰਾਂ ਨਾਲ ਹਰ ਸੰਭਵ ਯਤਨ ਕਰ ਰਹੇ ਹਨ। ਇਸੇ ਕਰਕੇ ਉਨ੍ਹਾਂ ਮਥੁਰਾ ਵਿੱਚ ਪਿੰਡ ਅਜੇਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਬਿਨਾ ਹੀ ਰੈਲੀ ਨੂੰ ਸੰਬੋਧਨ ਕਰ ਦਿੱਤਾ ਜਿਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੋਈ।
ਇਸ ਸਬੰਧੀ ਮਥੁਰਾ ਦੇ ਵ੍ਰੰਦਾਵਨ ਥਾਣੇ ਵਿੱਚ ਹੇਮਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਹੇਮਾ ਮਾਲਿਨੀ ਦੇ ਇਲਾਵਾ ਦੋ ਹੋਰ ਲੋਕਾਂ ਖਿਲਾਫ ਵੀ ਐਫਆਈਆਰ ਦਰਜ ਕੀਤੀਆਂ ਗਈਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਆਟੋ
ਤਕਨਾਲੌਜੀ
ਮਨੋਰੰਜਨ
Advertisement