ਹੇਮਾ ਮਾਲਿਨੀ 'ਤੇ ਪਰਚਾ ਦਰਜ
ਏਬੀਪੀ ਸਾਂਝਾ | 07 Apr 2019 11:06 AM (IST)
ਹੇਮਾ ਮਾਲਿਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲਏ ਬਗੈਰ ਰੈਲੀ ਨੂੰ ਸੰਬੋਧਨ ਕੀਤਾ ਜਿਸ ਕਰਕੇ ਉਨ੍ਹਾਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: 11 ਅਪਰੈਲ ਤੋਂ ਲੋਕ ਸਭਾ ਚੋਣਾਂ ਸ਼ੁਰੂ ਹੋ ਰਹੀਆਂ ਹਨ। ਇਸ ਸਬੰਧੀ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਪਰ ਹਾਲੇ ਵੀ ਲੀਡਰ ਚੋਣ ਪ੍ਰਚਾਰ ਕਰਨ ਵਿੱਚ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ। ਹੇਮਾ ਮਾਲਿਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲਏ ਬਗੈਰ ਰੈਲੀ ਨੂੰ ਸੰਬੋਧਨ ਕੀਤਾ ਜਿਸ ਕਰਕੇ ਉਨ੍ਹਾਂ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਯਾਦ ਰਹੇ ਹੇਮਾ ਮਾਲਿਨੀ ਮਥੁਰਾ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ। ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਉਹ ਜ਼ੋਰਾਂ-ਸ਼ੋਰਾਂ ਨਾਲ ਹਰ ਸੰਭਵ ਯਤਨ ਕਰ ਰਹੇ ਹਨ। ਇਸੇ ਕਰਕੇ ਉਨ੍ਹਾਂ ਮਥੁਰਾ ਵਿੱਚ ਪਿੰਡ ਅਜੇਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਬਿਨਾ ਹੀ ਰੈਲੀ ਨੂੰ ਸੰਬੋਧਨ ਕਰ ਦਿੱਤਾ ਜਿਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੋਈ। ਇਸ ਸਬੰਧੀ ਮਥੁਰਾ ਦੇ ਵ੍ਰੰਦਾਵਨ ਥਾਣੇ ਵਿੱਚ ਹੇਮਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਹੇਮਾ ਮਾਲਿਨੀ ਦੇ ਇਲਾਵਾ ਦੋ ਹੋਰ ਲੋਕਾਂ ਖਿਲਾਫ ਵੀ ਐਫਆਈਆਰ ਦਰਜ ਕੀਤੀਆਂ ਗਈਆਂ ਹਨ।