Lok Sabha election 2024: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਲਈ 'ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਦਰਅਸਲ, ਦੇਸ਼ ਵਿੱਚ ਜਲਦੀ ਹੀ 18ਵੀਂ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਚੋਣ ਕਮਿਸ਼ਨ ਨੇ ਪਹਿਲੀ ਵਾਰ ਵੋਟਰਾਂ ਨੂੰ ਦੁਨੀਆ ਦੀ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ: Gold: ਵਿਗਿਆਨੀਆਂ ਨੇ ਕੱਢੀ ਨਵੀਂ ਕਾਢ, ਇਲੈਕਟ੍ਰੋਨਿਕ ਰਹਿੰਦ-ਖੂੰਹਦ ਤੋਂ ਬਣਾਉਣਗੇ ਸੋਨਾ
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ 'ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ' ਦੀ ਸ਼ੁਰੂਆਤ ਕੀਤੀ ਅਤੇ ਸਾਰਿਆਂ ਨੂੰ ਇਸ ਮੁਹਿੰਮ ਨਾਲ ਜੁੜਨ ਅਤੇ ਨੌਜਵਾਨ ਵੋਟਰਾਂ ਨੂੰ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹਾਲ ਹੀ ਦੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਵੀ ਪਹਿਲੀ ਵਾਰ ਦੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਪੀਐਮ ਮੋਦੀ ਨੇ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਕਿਹਾ ਹੈ।
ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ Anthem ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਨੂੰ ਖੇਡ, ਮਨੋਰੰਜਨ, ਉਦਯੋਗ ਅਤੇ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਮਰਥਨ ਮਿਲਿਆ ਹੈ। ਇਸ ਸਮੂਹਿਕ ਕੋਸ਼ਿਸ਼ ਨੇ 'ਮੇਰਾ ਪਹਿਲਾ ਵੋਟ ਦੇਸ਼ ਕੇ ਲੀਏ' ਨੂੰ ਇੱਕ ਮੁਹਿੰਮ ਤੋਂ ਇੱਕ ਜਨ ਅੰਦੋਲਨ ਵਿੱਚ ਬਦਲ ਦਿੱਤਾ ਹੈ। ਕਈ ਸੂਬਿਆਂ, ਸਿੱਖਿਆ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਨੇ ਵੀ ਪਹਿਲੀ ਵਾਰ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤੇ ਹਨ।